03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੜਕ ਹਾਦਸੇ ’ਚ ਪਿੰਡ ਗੁਲਾੜੀ ਦੇ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ ਅਵਾਰਾ ਪਸ਼ੂ ਕਾਰਨ ਮੋਟਰਸਾਈਕਲ ਦਾ ਵਿਗੜਿਆ ਸੰਤੁਲਨ, ਦਰੱਖ਼ਤ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ; ਰੋਹਤਕ ਪੀ.ਜੀ.ਆਈ. ਰੈਫਰ ਕੀਤਾ ਜ਼ਖ਼ਮੀ ਨੌਜਵਾਨ

ਖਨੌਰੀ, 3 ਸਤੰਬਰ (ਬਲਵਿੰਦਰ ਸਿੰਘ ਥਿੰਦ)- ਨਜ਼ਦੀਕੀ ਪਿੰਡ ਗੁਲਾੜੀ ਦੇ ਵਸਨੀਕ ਦੋ ਨੌਜਵਾਨਾਂ ਨਾਲ ਹਰਿਆਣਾ ਦੇ ਪਿੰਡ ਨੇਪੇਵਾਲਾ ਨੇੜੇ ਵਾਪਰੇ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਚੰਦਰ ਹੰਸ ਦੇ ਭਰਾ ਰਮੇਸ਼ ਪੁੱਤਰ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਚੰਦਰ ਹੰਸ (46) ਅਤੇ ਉਸ ਦੇ ਤਾਏ ਦਾ ਲੜਕਾ ਸੋਹਨ ਲਾਲ ਪੁੱਤਰ ਧਰਮਪਾਲ ਮੋਟਰਸਾਈਕਲ ’ਤੇ ਪਿੰਡ ਚੰਦਾਨਾ (ਹਰਿਆਣਾ) ਤੋਂ ਆਪਣੀ ਭੂਆ ਦੀ ਫੁੱਲਾਂ ਦੀ ਰਸਮ ਅਦਾ ਕਰਕੇ ਵਾਪਸ ਪਿੰਡ ਗੁਲਾੜੀ ਆ ਰਹੇ ਸਨ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਖਨੌਰੀ, 3 ਸਤੰਬਰ (ਬਲਵਿੰਦਰ ਸਿੰਘ ਥਿੰਦ)- ਨਜ਼ਦੀਕੀ ਪਿੰਡ ਗੁਲਾੜੀ ਦੇ ਵਸਨੀਕ ਦੋ ਨੌਜਵਾਨਾਂ ਨਾਲ ਹਰਿਆਣਾ ਦੇ ਪਿੰਡ ਨੇਪੇਵਾਲਾ ਨੇੜੇ ਵਾਪਰੇ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਚੰਦਰ ਹੰਸ ਦੇ ਭਰਾ ਰਮੇਸ਼ ਪੁੱਤਰ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਚੰਦਰ ਹੰਸ (46) ਅਤੇ ਉਸ ਦੇ ਤਾਏ ਦਾ ਲੜਕਾ ਸੋਹਨ ਲਾਲ ਪੁੱਤਰ ਧਰਮਪਾਲ ਮੋਟਰਸਾਈਕਲ ’ਤੇ ਪਿੰਡ ਚੰਦਾਨਾ (ਹਰਿਆਣਾ) ਤੋਂ ਆਪਣੀ ਭੂਆ ਦੀ ਫੁੱਲਾਂ ਦੀ ਰਸਮ ਅਦਾ ਕਰਕੇ ਵਾਪਸ ਪਿੰਡ ਗੁਲਾੜੀ ਆ ਰਹੇ ਸਨ । ਉਨ੍ਹਾਂ ਦੱਸਿਆ ਕਿ ਜਦੋਂ ਦੋਵੇਂ ਪਿੰਡ ਨੇਪੇਵਾਲਾ (ਹਰਿਆਣਾ) ਨੇੜੇ ਪਹੁੰਚੇ ਤਾਂ ਅਚਾਨਕ ਸੜਕ ’ਤੇ ਅਵਾਰਾ ਪਸ਼ੂ ਆ ਜਾਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ । ਇਸ ਦੌਰਾਨ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਜਾ ਟਕਰਾਇਆ । ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਹਾਦਸੇ ਤੋਂ ਬਾਅਦ ਰਾਹਗੀਰਾਂ ਵਲੋਂ ਤੁਰੰਤ 112 ਨੰਬਰ ’ਤੇ ਫੋਨ ਕਰਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ’ਤੇ ਥਾਣਾ ਗੜ੍ਹੀ (ਹਰਿਆਣਾ) ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਨਰਵਾਨਾ ਵਿਖੇ ਦਾਖ਼ਲ ਕਰਵਾਇਆ। ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਨੇ ਜਾਂਚ ਤੋਂ ਬਾਅਦ ਚੰਦਰ ਹੰਸ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਸੋਹਨ ਲਾਲ ਦੀ ਹਾਲਤ ਗੰਭੀਰ ਹੋਣ ਕਾਰਨ ਮੁਢਲੇ ਇਲਾਜ ਤੋਂ ਬਾਅਦ ਉਸ ਨੂੰ ਰੋਹਤਕ ਪੀ.ਜੀ.ਆਈ. ਲਈ ਰੈਫਰ ਕਰ ਦਿੱਤਾ ਗਿਆ। ਪੁਲਿਸ ਵਲੋਂ ਮ੍ਰਿਤਕ ਚੰਦਰ ਹੰਸ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ। ਬਾਅਦ ਵਿੱਚ ਮ੍ਰਿਤਕ ਦਾ ਅੰਤਿਮ ਸਸਕਾਰ ਪਿੰਡ ਗੁਲਾੜੀ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਅਗਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਲਈ ਮੰਗ- ਪੱਤਰ ਦਿੱਤਾ
Ad Position 24