05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਾਲੇਰਕੋਟਲਾ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਪੱਕਾ ਮੋਰਚਾ ਛੇਵੇਂ ਦਿਨ ਵੀ ਜਾਰੀ

ਮਾਲੇਰਕੋਟਲਾ, 4 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਮਾਲੇਰਕੋਟਲਾ ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮਾਲੇਰਕੋਟਲਾ, 4 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਮਾਲੇਰਕੋਟਲਾ ਡੀ.ਸੀ. ਦਫ਼ਤਰ ਅੱਗੇ ਲੱਗਿਆ ਪੱਕਾ ਮੋਰਚਾ ਛੇਵੇਂ ਦਿਨ ਵੀ ਜਾਰੀ ਰਿਹਾ । ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਆਖਿਆ ਕਿ ਪਿਛਲੇ 6 ਦਿਨਾਂ ਤੋਂ ਡੀ.ਸੀ. ਮਾਲੇਰਕੋਟਲਾ ਵੱਲੋਂ ਕਿਸਾਨਾਂ ਨਾਲ ਕੋਈ ਗੱਲਬਾਤ ਦਾ ਸੱਦਾ ਨਾ ਦੇਣ ਕਰਕੇ ਗੁੱਸੇ ਵਿੱਚ ਕਿਸਾਨਾਂ ਵੱਲੋਂ ਮਾਲੇਰਕੋਟਲਾ ਦੇ ਗਰੇਵਾਲ ਚੌਕ ਵਿੱਚ ਜਾ ਕੇ ਮੁੱਖ ਮਾਰਗ ਨੂੰ ਜਾਮ ਕੀਤਾ ਗਿਆ । ਮੋਰਚੇ ‘ਤੇ ਬੈਠੇ ਕਿਸਾਨਾਂ ਲਈ ਪ੍ਰਸਾਸਨ ਵੱਲੋਂ ਬਾਥਰੂਮ ਦਾ ਕੋਈ ਵੀ ਪ੍ਰਬੰਧ ਤੇ ਨਾ ਹੀ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ । ਕਿਸਾਨਾਂ ਦੇ ਜ਼ਿਲ੍ਹੇ ਨਾਲ ਸੰਬੰਧਿਤ ਮਾਮਲਿਆਂ ਸਬੰਧੀ ਕੱਲ ਡੀ.ਸੀ. ਮਾਲੇਰਕੋਟਲਾ ਨਾਲ ਮੀਟਿੰਗ ਤਹਿ ਹੋਣ ਤੇ ਡੀ.ਐੱਸ.ਪੀ. ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ ਵੱਲੋਂ ਡੀ. ਸੀ. ਮਾਲੇਰਕੋਟਲਾ ਨਾਲ ਮੀਟਿੰਗ ਤੋਂ ਬਾਅਦ ਪੀਣ ਵਾਲੇ ਪਾਣੀ ਦੇ ਪ੍ਰਬੰਧ ਕੀਤਾ ਜਾਣ ਦਾ ਸਟੇਜ ਤੋਂ ਭਰੋਸਾ ਦੇਣ ਤੋ ਬਾਅਦ ਕਿਸਾਨਾਂ ਵੱਲੋਂ ਮੁੱਖ ਸੜਕ ਨੂੰ ਖ਼ਾਲੀ ਕੀਤਾ ਗਿਆ । ਕਿਸਾਨ ਆਗੂਆਂ ਨੇ ਆਖਿਆ ਕਿ ਜੇਕਰ ਪ੍ਰਸਾਸਨ ਵੱਲੋਂ ਫ਼ਿਰ ਵੀ ਮਸਲੇ ਦਾ ਹੱਲ ਨਾ ਕੀਤਾ ਤਾਂ ਕੱਲ੍ਹ ਨੂੰ ਸੰਘਰਸ਼ ਤਿੱਖਾ ਕੀਤਾ ਜਾਵੇਗਾ । ਇਸ ਮੌਕੇ ਜਿਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ, ਰਾਜਿੰਦਰ ਸਿੰਘ ਭੋਗੀਵਾਲ, ਰਾਵਿੰਦਰ ਸਿੰਘ ਕਾਸਮਪੁਰ, ਬਲਾਕਾਂ ਦੇ ਆਗੂ ਮਾਲੇਰਕੋਟਲਾ ਬਲਾਕ ਦੇ ਆਗੂ ਕਰਨੈਲ ਸਿੰਘ ਭੂਦਨ, ਖਜਾਨਚੀ ਰਛਪਾਲ ਸਿੰਘ ਰੜ ਅਹਿਮਦਗੜ੍ਹ ਬਲਾਕ ਆਗੂ ਜਗਰੂਪ ਸਿੰਘ ਖੁਰਦ, ਕਿਸਾਨ ਆਗੂ ਜਗਤਾਰ ਸਿੰਘ ਸਰੌਦ, ਅਮਰਗੜ੍ਹ ਬਲਾਕ ਪ੍ਰਧਾਨ ਮਹਿੰਦਰ ਸਿੰਘ ਭੁਰਥਲਾ ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਲੇਰਕੋਟਲਾ ਪੁਲਿਸ ਵਲੋਂ 3 ਵਿਅਕਤੀ ਹਥਿਆਰਾਂ ਸਣੇ ਗ੍ਰਿਫ਼ਤਾਰ 2 ਦੇਸੀ 32 ਬੋਰ ਪਿਸਤੌਲ ਤੇ 6 ਜ਼ਿੰਦਾ ਕਾਰਤੂਸ ਬਰਾਮਦ ਅਗਲੀ ਖ਼ਬਰ ਪੀ.ਐਸ.ਯੂ. ਵਲੋਂ 9 ਸਤੰਬਰ ਨੂੰ ਮਨਾਇਆ ਜਾਵੇਗਾ ਸਰਕਾਰੀ ਕਾਲਜ ਮਲੇਰਕੋਟਲਾ ਦਾ 100 ਸਾਲਾ ਸਥਾਪਨਾ ਦਿਵਸ
Ad Position 24