ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨਾਲ ਪੁਲਿਸ ਵਲੋਂ ਕੀਤੀ ਬਦਸਲੂਕੀ ਦੀ ਵਕੀਲਾਂ ਨੇ ਕੀਤੀ ਸਖ਼ਤ ਨਿੰਦਾ
ਸੰਗਰੂਰ, 5 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਅਤੇ ਸਮਾਜ ਸੇਵਕ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨਾਲ ਪੁਲਿਸ ਵੱਲੋਂ ਕੀਤੀ ਗਈ ਬਦਸਲੂਕੀ, ਪੁਲਿਸੀ ਜ਼ਿਆਦਤੀ ਅਤੇ ਦੁਰਵਿਵਹਾਰ ਦੀ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡਵੋਕੇਟ ਦਲਜੀਤ ਸਿੰਘ ਸੇਖੋਂ, ਐਡਵੋਕੇਟ ਲਲਿਤ ਕੁਮਾਰ ਗਰਗ ਅਤੇ ਐਡਵੋਕੇਟ ਬਲਵੰਤ ਸਿੰਘ ਢੀਡਸਾ ਨੇ ਸਖ਼ਤ ਨਿੰਦਾ ਕੀਤੀ ਹੈ। ਵਕੀਲ ਆਗੂਆਂ ਨੇ ਦੱਸਿਆ ਕਿ 03 ਸਤੰਬਰ ਨੂੰ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਆਪਣੇ ਮੁਅੱਕਲ ਮੋਹਨਜੀਤ ਸਿੰਘ ਦੇ ਸਬੰਧ ਵਿੱਚ ਸਬ-ਡਿਵੀਜ਼ਨਲ ਮੈਜਿਸਟ੍ਰੇਟ ਸੁਨਾਮ ਦੀ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀਆਂ ਪੇਸ਼ੇਵਰ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨਿਭਾ ਰਹੇ ਸਨ।
ਸੰਗਰੂਰ, 5 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਅਤੇ ਸਮਾਜ ਸੇਵਕ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨਾਲ ਪੁਲਿਸ ਵੱਲੋਂ ਕੀਤੀ ਗਈ ਬਦਸਲੂਕੀ, ਪੁਲਿਸੀ ਜ਼ਿਆਦਤੀ ਅਤੇ ਦੁਰਵਿਵਹਾਰ ਦੀ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡਵੋਕੇਟ ਦਲਜੀਤ ਸਿੰਘ ਸੇਖੋਂ, ਐਡਵੋਕੇਟ ਲਲਿਤ ਕੁਮਾਰ ਗਰਗ ਅਤੇ ਐਡਵੋਕੇਟ ਬਲਵੰਤ ਸਿੰਘ ਢੀਡਸਾ ਨੇ ਸਖ਼ਤ ਨਿੰਦਾ ਕੀਤੀ ਹੈ। ਵਕੀਲ ਆਗੂਆਂ ਨੇ ਦੱਸਿਆ ਕਿ 03 ਸਤੰਬਰ ਨੂੰ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਆਪਣੇ ਮੁਅੱਕਲ ਮੋਹਨਜੀਤ ਸਿੰਘ ਦੇ ਸਬੰਧ ਵਿੱਚ ਸਬ-ਡਿਵੀਜ਼ਨਲ ਮੈਜਿਸਟ੍ਰੇਟ ਸੁਨਾਮ ਦੀ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀਆਂ ਪੇਸ਼ੇਵਰ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨਿਭਾ ਰਹੇ ਸਨ। ਆਪਣੇ ਮੁਅੱਕਲ ਦੀ ਰਿਹਾਈ ਤੋਂ ਬਾਅਦ ਪੁਲਿਸ ਵੱਲੋਂ ਕਥਿਤ ਤੌਰ ’ਤੇ ਦੱਸਿਆ ਗਿਆ ਕਿ ਮੁਅੱਕਲ ਨੂੰ ਸੁਰੱਖਿਅਤ ਢੰਗ ਨਾਲ ਉਸ ਦੇ ਘਰ ਪਹੁੰਚਾਇਆ ਜਾਵੇਗਾ ਪਰੰਤੂ, ਇਹ ਦੋਸ਼ ਲਗਾਇਆ ਗਿਆ ਹੈ ਕਿ ਸੁਨਾਮ ਪੁਲਿਸ ਵੱਲੋਂ ਮੁਅੱਕਲ ਨੂੰ ਉਸ ਦੇ ਘਰ ਲਿਜਾਣ ਦੀ ਬਜਾਏ ਮੋਟਰ ਕੋਠਾ ਨੇੜੇ ਖੇਤਾਂ ਵਿੱਚ ਸਥਿਤ ਇੱਕ ਸੁੰਨਸਾਨ ਜਗ੍ਹਾ ਵੱਲ ਲਿਜਾਇਆ ਗਿਆ। ਇਸ ਸਬੰਧੀ ਜਾਣਕਾਰੀ ਮਿਲਣ ’ਤੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਆਪਣੇ ਮੁਅੱਕਲ ਦੇ ਪਰਿਵਾਰਕ ਮੈਂਬਰਾਂ ਸਮੇਤ ਪੁਲਿਸ ਦੀ ਗੱਡੀ ਦਾ ਪਿੱਛਾ ਕਰਨ ਲੱਗੇ। ਜਦੋਂ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਪੁਲਿਸ ਦੀ ਗੱਡੀ ਨੂੰ ਰੋਕਣ ਅਤੇ ਆਪਣੇ ਮੁਅੱਕਲ ਦੀ ਸੁਰੱਖਿਆ ਅਤੇ ਉਸ ਨੂੰ ਕਿੱਥੇ ਲਿਜਾਇਆ ਜਾ ਰਿਹਾ ਹੈ, ਇਸ ਬਾਰੇ ਸਪਸ਼ਟੀਕਰਨ ਮੰਗਣ ਦੀ ਕੋਸ਼ਿਸ਼ ਕੀਤੀ ਤਾਂ ਕਥਿਤ ਤੌਰ ’ਤੇ ਪੁਲਿਸ ਵੱਲੋਂ ਕੋਈ ਸਪਸ਼ਟੀਕਰਨ ਦੇਣ ਦੀ ਬਜਾਏ ਉਨ੍ਹਾਂ ਨਾਲ ਹੱਥੋਪਾਈ ਕੀਤੀ ਗਈ। ਵਕੀਲ ਆਗੂਆਂ ਨੇ ਇਸ ਘਟਨਾ ਨੂੰ ਇੱਕ ਐਡਵੋਕੇਟ ਦੀ ਇੱਜ਼ਤ, ਸੁਰੱਖਿਆ ਅਤੇ ਪੇਸ਼ੇਵਰ ਸੁਤੰਤਰਤਾ ’ਤੇ ਗੰਭੀਰ ਹਮਲਾ ਕਰਾਰ ਦਿੱਤਾ ਹੈ, ਉਨਾਂ ਹੋਰ ਕਿਹਾ ਕਿ ਉਹ ਇਸ ਮਸਲੇ ਨੂੰ 7 ਸਤੰਬਰ ਨੂੰ ਜਿਲਾ ਬਾਰ ਸੰਗਰੂਰ ਵਿਖੇ ਪੁੱਜ ਰਹੇ ਜਸਟਿਸ ਪੰਕਜ ਜੈਨ ਜੱਜ ਪੰਜਾਬ ਹਰਿਆਣਾ ਹਾਈਕੋਰਟ ਕੋਲ ਵੀ ਉਠਾਉਣਗੇ। ਉਹਨਾਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖਿਲਾਫ ਇਸ ਮਾਮਲੇ ਵਿੱਚ ਤੁਰੰਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।