06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕੇ.ਸੀ.ਟੀ. ਕਾਲਜ ਵਿਖੇ ਜੈਵਿਕ ਖੇਤੀ ਸਬੰਧੀ ਸੈਮੀਨਾਰ ਕਰਵਾਇਆ

ਚੀਮਾ ਮੰਡੀ, 5 ਸਤੰਬਰ (ਗੁਰਜੀਤ ਸਿੰਘ ਚਹਿਲ) - ਕੇ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਚੀਮਾ ਮੰਡੀ, 5 ਸਤੰਬਰ (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਫਤਹਿਗੜ੍ਹ ਵਿਖੇ ਭਾਰਤ ਸਰਕਾਰ ਵੱਲੋਂ ਜੈਵਿਕ ਖੇਤੀ ਦੇ ਪ੍ਰਮਾਣੀਕਰਣ ਸਬੰਧੀ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਬਾਰੇ ਕਿਸਾਨਾਂ, ਵਿਦਿਆਰਥੀਆਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਵਿਅਕਤੀਆਂ ਨੂੰ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ‘ਚ ਜੈਵਿਕ ਖੇਤੀ ਦੇ ਮੌਜੂਦਾ ਮਾਪਦੰਡਾਂ, ਪ੍ਰਮਾਣੀਕਰਣ ਦੀ ਪ੍ਰਕਿਰਿਆ ਅਤੇ ਸਰਕਾਰੀ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਫੀਲਡ ਅਫ਼ਸਰ ਗੁਰਮੀਤ ਸਿੰਘ ਨੇ ਕਿਹਾ ਕਿ ਜੈਵਿਕ ਖੇਤੀ ਅੱਜ ਦੇ ਸਮੇਂ ਦੀ ਮਹੱਤਵਪੂਰਨ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੈਵਿਕ ਖੇਤੀ ਨਾਲ ਸਬੰਧਤ ਸਰਕਾਰੀ ਨਿਯਮਾਂ ਅਤੇ ਪ੍ਰਮਾਣੀਕਰਣ ਦੀ ਪ੍ਰਕਿਰਿਆ ਬਾਰੇ ਸਹੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਨਵੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜੈਵਿਕ ਖੇਤੀ ਦੇ ਮਿਆਰਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੇ ਮੁੱਖ ਟ੍ਰੇਨਰ ਮੰਗਾ ਸਿੰਘ ਨੈਨੀਤਾਲ (ਉੱਤਰਾਖੰਡ) ਨੇ ਜੈਵਿਕ ਖੇਤੀ ਪ੍ਰਮਾਣੀਕਰਣ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜੈਵਿਕ ਉਤਪਾਦਾਂ ਦੀ ਗੁਣਵੱਤਾ, ਭਰੋਸੇਯੋਗਤਾ ਅਤੇ ਮਾਰਕੀਟ ਵਿੱਚ ਉਨ੍ਹਾਂ ਦੀ ਪਛਾਣ ਬਣਾਉਣ ਲਈ ਸਹੀ ਪ੍ਰਮਾਣੀਕਰਣ ਪ੍ਰਕਿਰਿਆ ਨੂੰ ਸਮਝਣਾ ਅਤੇ ਉਸ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਮੌਕੇ ਕਾਲਜ ਚੇਅਰਮੈਨ ਮੌਟੀ ਗਰਗ ਨੇ ਕਿਹਾ ਕਿ ਕਿਸਾਨਾਂ ਅਤੇ ਨੌਜਵਾਨਾਂ ਨੂੰ ਖੇਤੀਬਾੜੀ ਖੇਤਰ ‘ਚ ਹੋ ਰਹੇ ਨਵੇਂ ਬਦਲਾਵਾਂ, ਤਕਨੀਕਾਂ ਅਤੇ ਸਰਕਾਰੀ ਨਿਯਮਾਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇ.ਸੀ.ਟੀ. ਕਾਲਜ ਵੱਲੋਂ ਭਵਿੱਖ ‘ਚ ਵੀ ਖੇਤੀਬਾੜੀ ਅਤੇ ਵਾਤਾਵਰਨ ਨਾਲ ਸਬੰਧਤ ਅਜਿਹੇ ਗਿਆਨਵਰਧਕ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਅਤੇ ਕਿਸਾਨਾਂ ਨੂੰ ਨਵੀਂ ਜਾਣਕਾਰੀ ਨਾਲ ਜੋੜਿਆ ਜਾ ਸਕੇ। ਇਸ ਮੌਕੇ ਤੇ ਕਾਲਜ ਸਕੱਤਰ ਰਾਮ ਗੋਪਾਲ ਗਰਗ, ਕਾਲਜ ਪ੍ਰਧਾਨ ਜਸਵੰਤ ਸਿੰਘ ਵੜੈਚ, ਸਰਪ੍ਰਸਤ ਕਾਮਰੇਡ ਸਤਵੰਤ ਸਿੰਘ ਖੰਡੇਬਾਦ, ਫੀਲਡ ਅਫ਼ਸਰ ਗੁਰਸੇਵਕ ਸਿੰਘ, ਜਗਦੀਪ ਸਿੰਘ, ਸੁਖਦੇਵ ਸਿੰਘ ਬੈਲਜ਼ੀਅਮ, ਸਖਤਾਰ ਸਿੰਘ ਸੰਗਤਪੁਰਾ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24