06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੈਰੀਟੋਰੀਅਸ ਅਧਿਆਪਕਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸਿੱਖਿਆ ਵਿਭਾਗ ’ਚ ਰੈਗੂਲਰ ਕਰਨ ਦੀ ਕੀਤੀ ਮੰਗ

ਭਵਾਨੀਗੜ੍ਹ , 5 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਪੰਜਾਬ ਸਰਕਾਰ ਵਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪਿੰਡ ਘਾਬਦਾਂ ਦੇ ਮੈਰੀਟੋਰੀਅਸ ਸਕੂਲ ਦੇ ਗੇਟ ਅੱਗੇ ਅਧਿਆਪਕਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਯੂਨੀਅਨ ਆਗੂਆਂ ’ਚ ਸ਼ਾਮਲ ਬਿਕਰਮਜੀਤ ਸਿੰਘ, ਨਵਦੀਪ ਸਿੰਘ, ਮਨੀਸ਼ ਕੁਮਾਰ, ਮਨਜਿੰਦਰ ਕੌਰ, ਮਨਪ੍ਰੀਤ ਕੌਰ ਅਤੇ ਸੁਖਦੀਪ ਕੌਰ ਸਮੇਤ ਸਮੂਹ ਸਟਾਫ਼ ਨੇ ਕਿਹਾ ਕਿ ਮੈਰੀਟੋਰੀਅਸ ਅਧਿਆਪਕ ਆਪਣੀ ਯੋਗਤਾ ਅਤੇ ਮਿਹਨਤ ਨਾਲ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰ ਰਹੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਪਿਛਲੇ ਲੰਬੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਭਵਾਨੀਗੜ੍ਹ , 5 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਪੰਜਾਬ ਸਰਕਾਰ ਵਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪਿੰਡ ਘਾਬਦਾਂ ਦੇ ਮੈਰੀਟੋਰੀਅਸ ਸਕੂਲ ਦੇ ਗੇਟ ਅੱਗੇ ਅਧਿਆਪਕਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਯੂਨੀਅਨ ਆਗੂਆਂ ’ਚ ਸ਼ਾਮਲ ਬਿਕਰਮਜੀਤ ਸਿੰਘ, ਨਵਦੀਪ ਸਿੰਘ, ਮਨੀਸ਼ ਕੁਮਾਰ, ਮਨਜਿੰਦਰ ਕੌਰ, ਮਨਪ੍ਰੀਤ ਕੌਰ ਅਤੇ ਸੁਖਦੀਪ ਕੌਰ ਸਮੇਤ ਸਮੂਹ ਸਟਾਫ਼ ਨੇ ਕਿਹਾ ਕਿ ਮੈਰੀਟੋਰੀਅਸ ਅਧਿਆਪਕ ਆਪਣੀ ਯੋਗਤਾ ਅਤੇ ਮਿਹਨਤ ਨਾਲ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰ ਰਹੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਪਿਛਲੇ ਲੰਬੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੈਰੀਟੋਰੀਅਸ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਣਦੇ ਸਾਰੇ ਹੱਕ ਦਿੱਤੇ ਜਾਣ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗ ਨੂੰ ਹੋਰ ਲਟਕਾਇਆ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਮੈਰੀਟੋਰੀਅਸ ਅਧਿਆਪਕ ਆਪਣਾ ਸੰਘਰਸ਼ ਜਾਰੀ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਸਿਧਾਂਤਕ, ਪੰਜਾਬ ਦੇ ਭਲੇ ਅਤੇ ਪੰਥਕ ਹਿਤਾਂ ਨੂੰ ਸਮਰਪਿਤ ਹੋਵੇਗਾ ਪਾਰਟੀ ਦਾ ਸਮਝੌਤਾ – ਪਰਮਿੰਦਰ ਢੀਂਡਸਾ, ਭਾਈ ਲੋਗੋਂਵਾ... ਅਗਲੀ ਖ਼ਬਰ ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਬਾਹਰ ਪ੍ਰਦਸ਼ਨ ਦੌਰਾਨ ਬੂਟ ਪਾਲਿਸ਼ ਕਰ ਕੇ ਜਤਾਇਆ ਰੋਸ
Ad Position 24