05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਿਧਾਂਤਕ, ਪੰਜਾਬ ਦੇ ਭਲੇ ਅਤੇ ਪੰਥਕ ਹਿਤਾਂ ਨੂੰ ਸਮਰਪਿਤ ਹੋਵੇਗਾ ਪਾਰਟੀ ਦਾ ਸਮਝੌਤਾ – ਪਰਮਿੰਦਰ ਢੀਂਡਸਾ, ਭਾਈ ਲੋਗੋਂਵਾਲ

ਧੂਰੀ, 5 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੋਹਰੀ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਹਲਕਾ ਧੂਰੀ ਵਿਖੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਇੱਕ ਮੀਟਿੰਗ ਕਰਦਿਆਂ ਹਲਕਾ ਕੋਆਰਡੀਨੇਟਰ ਦੀ ਨਿਯੁਕਤੀ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਤੇ ਰਣਨੀਤੀ ਉੱਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਢੀਂਡਸਾ ਅਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਹਲਕਾ ਧੂਰੀ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਕੋਆਰਡੀਨੇਟਰ ਦੀ ਨਿਯੁਕਤੀ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਧੂਰੀ, 5 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੋਹਰੀ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਹਲਕਾ ਧੂਰੀ ਵਿਖੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਇੱਕ ਮੀਟਿੰਗ ਕਰਦਿਆਂ ਹਲਕਾ ਕੋਆਰਡੀਨੇਟਰ ਦੀ ਨਿਯੁਕਤੀ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਤੇ ਰਣਨੀਤੀ ਉੱਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਢੀਂਡਸਾ ਅਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਹਲਕਾ ਧੂਰੀ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਜਲਦ ਹੀ ਕੋਆਰਡੀਨੇਟਰ ਦੀ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਨਿਯੁਕਤੀ ਸਰਕਲ ਪ੍ਰਧਾਨਾਂ ਅਤੇ ਡੈਲੀਗੇਟਾਂ ਦੀ ਸਰਬਸੰਮਤੀ ਤੇ ਰਾਏ ਮੁਤਾਬਿਕ ਹੀ ਹੋਵੇਗੀ। ਵਰਕਰਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਤਿਆਰ ਕੀਤੀ ਰਣਨੀਤੀ ਦੀ ਰਿਪੋਰਟ ਤੁਰੰਤ ਪਾਰਟੀ ਹਾਈਕਮਾਂਡ ਤੱਕ ਪਹੁੰਚਾਈ ਜਾਵੇਗੀ । ਸਿਆਸੀ ਗੱਠਜੋੜ ਜਾਂ ਸਮਝੌਤਿਆਂ ਬਾਰੇ ਪਾਰਟੀ ਦਾ ਰੁੱਖ ਸਾਫ਼ ਕਰਦਿਆਂ ਸਾਬਕਾ ਵਿੱਤ ਮੰਤਰੀ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਪਹਿਲਾਂ ਹੀ ਇਸ ਗੱਲ ਦਾ ਐਲਾਨ ਕਰ ਚੁੱਕੇ ਹਨ ਕਿ ਕੋਈ ਵੀ ਸਮਝੌਤਾ ਬਿਨਾਂ ਸ਼ਰਤ ਨਹੀਂ ਹੋਵੇਗਾ। ਹਰ ਇੱਕ ਸਮਝੌਤਾ ਪੂਰੀ ਤਰ੍ਹਾਂ ਸਿਧਾਂਤਕ, ਪੰਜਾਬ ਦੇ ਭਲੇ ਅਤੇ ਪੰਥਕ ਹਿਤਾਂ ਨੂੰ ਸਮਰਪਿਤ ਹੋਵੇਗਾ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਬੋਲਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਰਕਾਰ ਦਾ ਰਵੱਈਆ ਬਹੁਤ ਹੀ ਮਾੜਾ ਅਤੇ ਤਾਨਾਸ਼ਾਹੀ ਹੈ। ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਗਟਾਉਣ ਵਾਲੇ ਸਿੱਖ ਨੌਜਵਾਨਾਂ ਨਾਲ ਕੀਤੀ ਬਦਸਲੂਕੀ ਅਤੇ ਗੁਰਸਿੱਖ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਦੀ ਕੜੀ ਨਿੰਦਾ ਕਰਦਿਆਂ ਉਨ੍ਹਾਂ ਇਸ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਸੱਤਾਧਾਰੀਆਂ ਦੇ ਇਸ਼ਾਰੇ ’ਤੇ ਹੋ ਰਿਹਾ ਹੈ ਅਤੇ ਹੁਣ ਦੋਸ਼ੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਢੀਂਡਸਾ ਨੇ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮੁੱਖ ਮੰਤਰੀ ਵਿਰੁੱਧ ਵੀ ਮੁਕੱਦਮਾ ਦਰਜ ਕੀਤਾ ਜਾਵੇ। ਇਸ ਮੌਕੇ ਅਮਨਵੀਰ ਸਿੰਘ ਚੈਰੀ, ਪਰਮਜੀਤ ਸਿੰਘ ਪੰਮਾ ਬਾਠ, ਗਮਦੂਰ ਸਿੰਘ ਜਵੰਧਾ ਭਸੌੜ, ਹਰਦੇਵ ਸਿੰਘ ਜਵੰਧਾ, ਜਸਵੰਤ ਸਿੰਘ ਭੱਠਲ, ਮਨਵਿੰਦਰ ਸਿੰਘ ਬਿੰਨਰ, ਗੁਰਵਿੰਦਰ ਸਿੰਘ ਗੋਗੀ ਪੁੰਨਾਂਵਾਲ, ਧਰਮਿੰਦਰ ਸਿੰਘ ਕੋਲਸੇੜੀ, ਸਵਰਨਜੀਤ ਸਿੰਘ ਹਰਚੰਦਪੁਰ, ਗੁਰਜੀਤ ਸਿੰਘ ਚਾਂਗਲੀ, ਸੁਰਿੰਦਰ ਕੌਰ ਸਾਬਕਾ ਸਰਪੰਚ ਧਾਂਦਰਾ, ਹਾਕਮ ਸਿੰਘ ਢਢੋਗਲ, ਤਲਵੀਰ ਸਿੰਘ ਧਨੇਸਰ, ਕਰਮਜੀਤ ਸਿੰਘ ਪੰਮੀ, ਗਿਆਨ ਸਿੰਘ ਬਾਵਾ, ਗੁਰਮੇਲ ਸਿੰਘ ਧੂਰੀ, ਇੰਦਰਜੀਤ ਸਿੰਘ ਮੀਮਸਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰੇਲੂ ਕਲੇਸ਼ ਕਾਰਨ ਨੌਜਵਾਨ ਵਲੋਂ ਖੁਦਕੁਸ਼ੀ ਪਤਨੀ ਸਮੇਤ ਤਿੰਨ ਖਿਲਾਫ ਮਾਮਲਾ ਦਰਜ ਅਗਲੀ ਖ਼ਬਰ ਮੈਰੀਟੋਰੀਅਸ ਅਧਿਆਪਕਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸਿੱਖਿਆ ਵਿਭਾਗ ’ਚ ਰੈਗ...
Ad Position 24