05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਘਰੇਲੂ ਕਲੇਸ਼ ਕਾਰਨ ਨੌਜਵਾਨ ਵਲੋਂ ਖੁਦਕੁਸ਼ੀ ਪਤਨੀ ਸਮੇਤ ਤਿੰਨ ਖਿਲਾਫ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਘਰੇਲੂ ਕਲੇਸ਼ ਦੇ ਚੱਲਦਿਆਂ ਨੇੜਲੇ ਪਿੰਡ ਖਡਿਆਲ ਦੇ ਇਕ ਨੌਜਵਾਨ ਵਲੋਂ ਕੋਈ ਜਹਿਰੀਲੀ ਵਸਤੂ ਨਿੱਗਲਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਦੁਖਦਾਈ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੀ ਮਾਤਾ ਬਲਜੀਤ ਕੌਰ, ਭੈਣ ਬਲਜਿੰਦਰ ਕੌਰ ਅਤੇ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਗੁਰਮੇਲ ਸਿੰਘ ਦਾ ਕਰੀਬ ਸਤਾਰਾਂ ਸਾਲ ਪਹਿਲਾਂ ਕੁਲਦੀਪ ਕੌਰ ਨਾਲ ਵਿਆਹ ਹੋਇਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਘਰੇਲੂ ਕਲੇਸ਼ ਦੇ ਚੱਲਦਿਆਂ ਨੇੜਲੇ ਪਿੰਡ ਖਡਿਆਲ ਦੇ ਇਕ ਨੌਜਵਾਨ ਵਲੋਂ ਕੋਈ ਜਹਿਰੀਲੀ ਵਸਤੂ ਨਿੱਗਲਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਦੁਖਦਾਈ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੀ ਮਾਤਾ ਬਲਜੀਤ ਕੌਰ, ਭੈਣ ਬਲਜਿੰਦਰ ਕੌਰ ਅਤੇ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਗੁਰਮੇਲ ਸਿੰਘ ਦਾ ਕਰੀਬ ਸਤਾਰਾਂ ਸਾਲ ਪਹਿਲਾਂ ਕੁਲਦੀਪ ਕੌਰ ਨਾਲ ਵਿਆਹ ਹੋਇਆ ਸੀ। ਜਿਸ ਦੇ ਇਕ ਪੰਦਰਾਂ ਸੋਲਾਂ ਵਰ੍ਹਿਆਂ ਦਾ ਇਕ ਲੜਕਾ ਵੀ ਹੈ। ਉਨ੍ਹਾਂ ਕਿਹਾ ਕਿ ਦੋ ਕੁ ਮਹੀਨਿਆਂ ਤੋਂ ਸਾਡੀ ਬਹੂ ਕੁਲਦੀਪ ਕੌਰ ਆਪਣੇ ਇਕ ਨੇੜਲੇ ਰਿਸ਼ਤੇਦਾਰ ਸਮੇਤ ਦੋ ਵਿਅਕਤੀਆਂ ਨਾਲ ਮਿਲਕੇ ਗੁਰਮੇਲ ਸਿੰਘ ਤੇ ਆਪਣੇ ਪਿਤਾ ਤੋਂ ਜਮੀਨ ਆਪਣੇ ਨਾਂਅ ਲਗਵਾਉਣ ਦਾ ਦਬਾਅ ਪਾ ਰਹੀ ਸੀ ਪਰ ਗੁਰਮੇਲ ਸਿੰਘ ਉਸ ਦੀ ਇਹ ਗੱਲ ਮੰਨਣ ਤੋਂ ਇਨਕਾਰ ਕਰ ਰਿਹਾ ਸੀ।ਉਨ੍ਹਾਂ ਕਿਹਾ ਕਿ ਇਸੇ ਗੱਲ ਨੂੰ ਲੈਕੇ ਦੋਵਾਂ ਵਿਚਕਾਰ ਕਲੇਸ਼ ਚੱਲ ਰਿਹਾ ਸੀ ਪਰ ਬੀਤੀ 3 ਸਤੰਬਰ ਨੂੰ ਉਕਤ ਵਿਅਕਤੀਆਂ ਵਲੋਂ ਗੁਰਮੇਲ ਸਿੰਘ ਨੂੰ ਡਰਾਇਆ ਧਮਕਾਇਆ ਵੀ ਗਿਆ। ਜਿਸ ਨੂੰ ਲੈਕੇ ਗੁਰਮੇਲ ਸਿੰਘ ਨੇ 3 ਸਤੰਬਰ ਨੂੰ ਆਪਣੇ ਘਰ ਵਿਚ ਹੀ ਕੋਈ ਜਹਿਰੀਲੀ ਚੀਜ ਖਾ ਲਈ। ਪਤਾ ਲੱਗਣ ਤੇ ਪਰਿਵਾਰ ਵਲੋਂ ਉਸ ਨੂੰ ਇਲਾਜ ਲਈ ਸਥਾਨਕ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਅੱਜ ਸਵੇਰੇ ਇਲਾਜ ਦੌਰਾਨ ਗੁਰਮੇਲ ਸਿੰਘ (3 5) ਪੁੱਤਰ ਦਲਵਾਰਾ ਸਿੰਘ ਪਿੰਡ ਖਡਿਆਲ ਦੀ ਮੌਤ ਹੋ ਗਈ। ਪੁਲਿਸ ਥਾਣਾ ਛਾਜਲੀ ਦੇ ਐਸ ਐਚ ਓ ਇੰਸਪੈਕਟਰ ਕਮਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ,ਸੁਖਵਿੰਦਰ ਸਿੰਘ ਦੋਵੇਂ ਵਾਸੀ ਪਿੰਡ ਖਡਿਆਲ ਅਤੇ ਗੁਰਸੇਵਕ ਸਿੰਘ ਵਾਸੀ ਕੁਲਰੀਆਂ ਖਿਲਾਫ ਬੀ ਐਨ ਐਸ ਐਸ ਦੀ ਧਾਰਾ 108 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਖਬਰ ਲਿਖੇ ਜਾਣ ਤੱਕ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਤੁਰੰਤ ਮੰਗ ਨੂੰ ਲੈਕੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਸਥਾਨਕ ਸਿਵਲ ਹਸਪਤਾਲ ਵਿਚ ਇਕੱਠੇ ਹੋਕੇ ਮ੍ਰਿਤਕ ਦਾ ਪੋਸਟਮਾਰਟਮ ਨਾਂ ਕਰਵਾਉਣ ਲਈ ਅੜੇ ਹੋਏ ਸਨ ਅਤੇ ਪੁਲਿਸ ਅਧਿਕਾਰੀ ਪਰਿਵਾਰਕ ਮੈਂਬਰਾਂ ਨੂੰ ਪੋਸਟਮਾਰਟਮ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੇ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਨੌਜਵਾਨ ਮੋਹਨਜੀਤ ਸਿੰਘ ਦੀ ਪੁਲਿਸ ਦੀ ਕੁੱਟਮਾਰ ਦਾ ਮਾਮਲਾ ਅਕਾਲ ਤਖ਼ਤ ’ਤੇ ਪੁੱਜਿਆ- ਵਿਨਰਜੀਤ ਸਿੰਘ ਖਡਿਆਲ ਅਗਲੀ ਖ਼ਬਰ ਸਿਧਾਂਤਕ, ਪੰਜਾਬ ਦੇ ਭਲੇ ਅਤੇ ਪੰਥਕ ਹਿਤਾਂ ਨੂੰ ਸਮਰਪਿਤ ਹੋਵੇਗਾ ਪਾਰਟੀ ਦਾ ਸਮਝੌਤਾ – ਪਰਮਿੰਦਰ ਢੀਂਡਸਾ, ਭਾਈ ਲੋਗੋਂਵਾ...
Ad Position 24