07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੋਹਨਜੀਤ ਸ਼ੇਰੋਂ ਨਾਲ ਪੁਲਿਸ ਦਾ ਅਣਮਨੁੱਖੀ ਵਰਤਾਓ, ਨਸ਼ਾ ਰੋਕਣ ‘ਚ ਮਾਨ ਸਰਕਾਰ ਫੇਲ੍ਹ - ਨੀਲੋਵਾਲ

ਛਾਜਲੀ, 6 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਦੇ ਪੰਜਾਬ ਵਾਇਸ ਪ੍ਰਧਾਨ ਕਰਨੈਲ ਸਿੰਘ ਨੀਲੋਵਾਲ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਅਣਮਨੁੱਖੀ ਵਰਤਾਓ ਅਤੇ ਧੱਕੇਸ਼ਾਹੀ ਦੀ ਸਖ਼ਤ ਨਿੰਦਾ ਕੀਤੀ ਹੈ । ਕਰਨੈਲ ਸਿੰਘ ਨੀਲੋਵਾਲ ਨੇ ਕਿਹਾ ਕਿ ਮੋਹਨਜੀਤ ਸਿੰਘ ਸ਼ੇਰੋਂ ਨਾਲ ਜਿਸ ਤਰ੍ਹਾਂ ਦਾ ਕਥਿਤ ਅਣਮਨੁੱਖੀ ਵਰਤਾਓ ਕੀਤਾ ਗਿਆ, ਉਹ ਨਿੰਦਣਯੋਗ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਛਾਜਲੀ, 6 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਦੇ ਪੰਜਾਬ ਵਾਇਸ ਪ੍ਰਧਾਨ ਕਰਨੈਲ ਸਿੰਘ ਨੀਲੋਵਾਲ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਅਣਮਨੁੱਖੀ ਵਰਤਾਓ ਅਤੇ ਧੱਕੇਸ਼ਾਹੀ ਦੀ ਸਖ਼ਤ ਨਿੰਦਾ ਕੀਤੀ ਹੈ । ਕਰਨੈਲ ਸਿੰਘ ਨੀਲੋਵਾਲ ਨੇ ਕਿਹਾ ਕਿ ਮੋਹਨਜੀਤ ਸਿੰਘ ਸ਼ੇਰੋਂ ਨਾਲ ਜਿਸ ਤਰ੍ਹਾਂ ਦਾ ਕਥਿਤ ਅਣਮਨੁੱਖੀ ਵਰਤਾਓ ਕੀਤਾ ਗਿਆ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਆਵਾਜ਼ ਬੁਲੰਦ ਕਰਨ ਅਤੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣ ਦਾ ਅਧਿਕਾਰ ਹੈ। ਪੁਲਿਸ ਨੂੰ ਵੀ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਪੰਜਾਬ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਵੀ ਤਿੱਖੇ ਸਵਾਲ ਚੁੱਕੇ । ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਵਿੱਚ ਸੈਂਕੜੇ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਸੂਬੇ ਵਿੱਚ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਏ ਕਥਿਤ ਅਣਮਨੁੱਖੀ ਵਰਤਾਓ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਸਟੇਟ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਟ੍ਰਾਇਲ 12 ਨੂੰ ਅਗਲੀ ਖ਼ਬਰ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਕਾਂਗਰਸੀ ਆਗੂਆਂ-ਵਰਕਰਾਂ ਨਾਲ ਮੀਟਿੰਗ
Ad Position 24