ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ (ਬ) ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ - ਅਰਵਿੰਦ ਖੰਨਾ
ਸੰਗਰੂਰ, 6 ਸਤੰਬਰ (ਦਮਨਜੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਗਰੂਰ ਤੋਂ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਪੰਜਾਬ ਦੇ ਭਲੇ ਲਈ ਸ੍ਰੋਮਣੀ ਅਕਾਲੀ ਦਲ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ ’ਤੇ ਸਿਰਫ ਅਤੇ ਸਿਰਫ ਅਕਾਲੀ ਦਲ ਹੀ ਸਹੀ ਫੈਸਲੇ ਲੈ ਸਕਦਾ ਹੈ ਕਿਉਂਕਿ ਅਕਾਲੀ ਦਲ ਪੰਜਾਬ ਦੇ ਧਰਾਤਲ ਨਾਲ਼ ਜੁੜੀ ਹੋਈ ਪਾਰਟੀ ਹੋਈ ਹੈ ਅਤੇ ਪਿੰਡਾਂ ਦੇ ਨਾਲ਼-ਨਾਲ਼ ਸ਼ਹਿਰਾਂ ਵਿੱਚ ਵਸਦੇ ਲੋਕਾਂ ਦੀਆਂ ਬਾਰੀਕ ਤੋਂ ਬਾਰੀਕ ਲੋੜਾਂ ਤੋਂ ਭਲੀ-ਭਾਂਤ ਜਾਣੂ ਹੈ।
ਸੰਗਰੂਰ, 6 ਸਤੰਬਰ (ਦਮਨਜੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਗਰੂਰ ਤੋਂ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਪੰਜਾਬ ਦੇ ਭਲੇ ਲਈ ਸ੍ਰੋਮਣੀ ਅਕਾਲੀ ਦਲ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ ’ਤੇ ਸਿਰਫ ਅਤੇ ਸਿਰਫ ਅਕਾਲੀ ਦਲ ਹੀ ਸਹੀ ਫੈਸਲੇ ਲੈ ਸਕਦਾ ਹੈ ਕਿਉਂਕਿ ਅਕਾਲੀ ਦਲ ਪੰਜਾਬ ਦੇ ਧਰਾਤਲ ਨਾਲ਼ ਜੁੜੀ ਹੋਈ ਪਾਰਟੀ ਹੋਈ ਹੈ ਅਤੇ ਪਿੰਡਾਂ ਦੇ ਨਾਲ਼-ਨਾਲ਼ ਸ਼ਹਿਰਾਂ ਵਿੱਚ ਵਸਦੇ ਲੋਕਾਂ ਦੀਆਂ ਬਾਰੀਕ ਤੋਂ ਬਾਰੀਕ ਲੋੜਾਂ ਤੋਂ ਭਲੀ-ਭਾਂਤ ਜਾਣੂ ਹੈ। ਖੰਨਾ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਸ਼ੁਰੂ ਕੀਤੀਆਂ ਰੈਲੀਆਂ ਅੰਦਰ ਹਜ਼ਾਰਾਂ ਦੀ ਗਿਣਤੀ ਵਿੱਚ ਆਪ ਮੁਹਾਰੇ ਪਹੁੰਚ ਰਹੇ ਲੋਕਾਂ ਨੇ ਇਸ ਗੱਲ ਦਾ ਸਿੱਧਾ ਇਸ਼ਾਰਾ ਦੇ ਰਹੇ ਹਨ ਕਿ ਪੰਜਾਬ ਦੇ ਲੋਕ 2027 ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ. ਬਾਦਲ ਦੀ ਦਿਨੋ ਦਿਨ ਵਧ ਰਹੀ ਮਜ਼ਬੂਤੀ ਨੂੰ ਦੇਖ ਕੇ ਸੱਤਾਧਿਰ ਆਮ ਆਦਮੀ ਪਾਰਟੀ ਦੇ ਨਾਲ਼-ਨਾਲ਼ ਹੋਰ ਵਿਰੋਧੀ ਧਿਰਾਂ ਵੀ ਬੌਖਲਾਹਟ ਵਿਚ ਹਨ ਅਤੇ ਇਸੇ ਬੁਖਲਾਹਟ ਦੇ ਚਲਦਿਆਂ ਹੀ ਵਿਰੋਧੀ ਸ. ਬਾਦਲ ’ਤੇ ਮਨਘੜਤ ਇਲਜ਼ਾਮ ਲਗਾਉਂਦੇ ਰਹਿੰਦੇ ਹਨ। ਅਰਵਿੰਦ ਖੰਨਾ ਨੇ ਕਿਹਾ ਕਿ ਉਹ ਰੋਜ਼ਾਨਾ ਹੀ ਆਪਣੇ ਹਲਕਾ ਸੰਗਰੂਰ ਵਿਚਲੇ ਪੇਂਡੂ ਖੇਤਰ ਦੇ ਨਾਲ਼ ਨਾਲ਼ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਮਿਲਦੇ ਰਹਿੰਦੇ ਹਨ ਤੇ ਇਨ੍ਹਾਂ ਮੁਲਾਕਾਤਾਂ ਦੌਰਾਨ ਵੀ ਇਹ ਗੱਲ ਉੱਭਰ ਕੇ ਸਾਹਮਣੇ ਆ ਰਹੀ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਸੋਚੀਆਂ ਸਮਝੀਆਂ ਸਾਜ਼ਿਸ਼ਾਂ ਤਹਿਤ ਅਕਾਲੀ ਦਲ ’ਤੇ ਇਲਜ਼ਾਮ ਲਗਾਏ ਗਏ ਸਨ ਪਰ ਹੁਣ ਪੰਜਾਬ ਦੇ ਲੋਕ ਵਿਰੋਧੀਆਂ ਦੀਆਂ ਇਨ੍ਹਾਂ ਚਾਲਾਂ ਤੋਂ ਪੂਰੀ ਤਰ੍ਹਾਂ ਨਾਲ਼ ਜਾਣੂ ਹੋ ਚੁੱਕੇ ਹਨ, ਇਸ ਲਈ ਲੋਕ ਮੁੜ ਪੰਜਾਬ ਦੀ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਪੂਰੇ ਜ਼ੋਰ ਸ਼ੋਰ ਨਾਲ਼ ਖੜ੍ਹ ਰਹੇ ਹਨ।