ਮੋਟਰਾਂ ਦੀਆਂ ਤਾਰਾਂ ਤੇ ਟਰਾਂਸਫਾਰਮਰ ਦਾ ਤਾਂਬਾ ਤੇ ਤੇਲ ਚੋਰੀ
ਛਾਜਲੀ, 6 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਇਲਾਕੇ ’ਚ ਪਿਛਲੇ ਕੁਝ ਦਿਨਾਂ ਤੋਂ ਚੋਰੀ ਦੀਆਂ ਵਾਰਦਾਤਾਂ ’ਚ ਵਾਧਾ ਹੋਣ ਕਾਰਨ ਲੋਕਾਂ ’ਚ ਚਿੰਤਾ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਚੋਰਾਂ ਵਲੋਂ ਕਈ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਛਾਜਲੀ, 6 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਇਲਾਕੇ ’ਚ ਪਿਛਲੇ ਕੁਝ ਦਿਨਾਂ ਤੋਂ ਚੋਰੀ ਦੀਆਂ ਵਾਰਦਾਤਾਂ ’ਚ ਵਾਧਾ ਹੋਣ ਕਾਰਨ ਲੋਕਾਂ ’ਚ ਚਿੰਤਾ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਚੋਰਾਂ ਵਲੋਂ ਕਈ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਵਲੋਂ ਖੇਤਾਂ ਵਿੱਚ ਲੱਗੀਆਂ ਕਈ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ ਗਈਆਂ ਹਨ। ਇਸ ਤੋਂ ਇਲਾਵਾ ਇੱਕ ਕਿਸਾਨ ਬੱਬੂ ਦੇ ਖੇਤ ਚੋਂ ਬਿਜਲੀ ਟਰਾਂਸਫਾਰਮਰ ਵਿੱਚੋਂ ਤਾਂਬਾ ਅਤੇ ਤੇਲ ਚੋਰੀ ਕਰਨ ਦੀ ਘਟਨਾ ਵੀ ਸਾਹਮਣੇ ਆਈ ਹੈ। ਇਨ੍ਹਾਂ ਵਾਰਦਾਤਾਂ ਕਾਰਨ ਕਿਸਾਨਾਂ ਅਤੇ ਇਲਾਕਾ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ । ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਚੋਰਾਂ ਵਲੋਂ ਪੱਲੇਦਾਰਾਂ ਦੇ ਦਫ਼ਤਰ ਚ ਸਥਿਤ ਇਕ ਮੰਦਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਸੀ । ਲਗਾਤਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਲੋਕ ਸੇਵਾ ਕਲੱਬ ਅਤੇ ਇਲਾਕੇ ਦੇ ਲੋਕਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਰਾਤ ਸਮੇਂ ਗਸ਼ਤ ਵਧਾਉਣ ਅਤੇ ਚੋਰੀ ਦੀਆਂ ਵਾਰਦਾਤਾਂ ’ਤੇ ਨਕੇਲ ਕੱਸਣ ਦੀ ਮੰਗ ਕੀਤੀ ਜਾ ਰਹੀ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵਲੋਂ ਤੁਰੰਤ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਚੋਰਾਂ ਦੇ ਹੌਸਲੇ ਹੋਰ ਵਧ ਸਕਦੇ ਹਨ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨ੍ਹਾਂ ਵਾਰਦਾਤਾਂ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਚੋਰੀ ਕੀਤਾ ਸਮਾਨ ਬਰਾਮਦ ਕਰਨ ਦੀ ਮੰਗ ਕੀਤੀ ਹੈ।