ਐਸ.ਯੂ.ਐਸ. ਕਾਲਜ ਮਹਿਲਾਂ ਵਿਖੇ ਅਧਿਆਪਕ ਦਿਵਸ ਮਨਾਇਆ
ਸੁਨਾਮ ਊਧਮ ਸਿੰਘ ਵਾਲਾ, 6 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ ਇੰਸਟੀਚਿਊਸ਼ਨਜ਼, ਮਹਿਲਾਂ ਚੌਂਕ ਵਿਖੇ ਅਧਿਆਪਕ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਚੇਅਰਮੈਨ ਰਾਓਵਿੰਦਰ ਸਿੰਘ,ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਅਤੇ ਪ੍ਰਿੰਸੀਪਲ ਡਾ ਕੁਲਵੰਤ ਸਿੰਘ ਆਦਿ ਨੇ ਅਧਿਆਪਕ ਦਿਵਸ ਦੀ ਮਹੱਤਤਾ ਨੂੰ ਦਰਸਾਉਂਦਿਆਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਸੁਨਾਮ ਊਧਮ ਸਿੰਘ ਵਾਲਾ, 6 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ ਇੰਸਟੀਚਿਊਸ਼ਨਜ਼, ਮਹਿਲਾਂ ਚੌਂਕ ਵਿਖੇ ਅਧਿਆਪਕ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਚੇਅਰਮੈਨ ਰਾਓਵਿੰਦਰ ਸਿੰਘ,ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਅਤੇ ਪ੍ਰਿੰਸੀਪਲ ਡਾ ਕੁਲਵੰਤ ਸਿੰਘ ਆਦਿ ਨੇ ਅਧਿਆਪਕ ਦਿਵਸ ਦੀ ਮਹੱਤਤਾ ਨੂੰ ਦਰਸਾਉਂਦਿਆਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਅਧਿਆਪਕਾਂ ਦੇ ਸਨਮਾਨ ਵਿੱਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੇ ਗਏ। ਸਮੂਹ ਸਟਾਫ਼ ਨੇ ਸਮਾਗਮ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਅਧਿਆਪਕ ਦਿਵਸ ਨੂੰ ਯਾਦਗਾਰੀ ਬਣਾਇਆ। ਇਸ ਮੌਕੇ ਅਧਿਆਪਕਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਉਜਾਗਰ ਕੀਤਾ ਗਿਆ। ਇਸ ਮੌਕੇ ਸੰਸਥਾ ਦੀ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।