06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਕੇਸਾਧਾਰੀ ਸਿੱਖ ਬੱਚਿਆਂ ਦਾ ਸਨਮਾਨ

ਮਾਲੇਰਕੋਟਲਾ, 6 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸੰਗਤਸਰ ਸਾਹਿਬ ਜਰਗ ਚੌਕ ਮਾਲੇਰਕੋਟਲਾ ਵਿਖੇ ਕਰਵਾਏ ਗੁਰਮਤਿ ਸਮਾਗਮਾਂ ਦੌਰਾਨ ਪ੍ਰਬੰਧਕਾਂ ਵਲੋਂ ਇਲਾਕੇ ਦੇ ਕੇਸਾਧਾਰੀ ਸਿੱਖ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਸਮਾਗਮਾਂ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲੇਰਕੋਟਲਾ ਦੇ ਹਜ਼ੂਰੀ ਰਾਗੀ ਗਿਆਨੀ ਅਵਤਾਰ ਸਿੰਘ ਬਧੇਸਾ ਦੇ ਜਥੇ ਵਲੋਂ ਰੱਬੀ ਬਾਣੀ ਦੇ ਮਨੋਹਰ ਕੀਰਤਨ ਕੀਤੇ ਗਏ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮਾਲੇਰਕੋਟਲਾ, 6 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸੰਗਤਸਰ ਸਾਹਿਬ ਜਰਗ ਚੌਕ ਮਾਲੇਰਕੋਟਲਾ ਵਿਖੇ ਕਰਵਾਏ ਗੁਰਮਤਿ ਸਮਾਗਮਾਂ ਦੌਰਾਨ ਪ੍ਰਬੰਧਕਾਂ ਵਲੋਂ ਇਲਾਕੇ ਦੇ ਕੇਸਾਧਾਰੀ ਸਿੱਖ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਸਮਾਗਮਾਂ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲੇਰਕੋਟਲਾ ਦੇ ਹਜ਼ੂਰੀ ਰਾਗੀ ਗਿਆਨੀ ਅਵਤਾਰ ਸਿੰਘ ਬਧੇਸਾ ਦੇ ਜਥੇ ਵਲੋਂ ਰੱਬੀ ਬਾਣੀ ਦੇ ਮਨੋਹਰ ਕੀਰਤਨ ਕੀਤੇ ਗਏ । ਭਾਈ ਹਰਪਰੀਤ ਸਿੰਘ, ਭਾਈ ਬਲਦੇਵ ਸਿੰਘ ਅਤੇ ਗਲਵੱਟੀ ਵਾਲੀਆਂ ਬੀਬੀਆਂ ਦੇ ਪੰਥ ਪ੍ਰਸਿੱਧ ਢਾਡੀ ਜਥਿਆਂ ਵੱਲੋਂ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰਕ ਭਾਈ ਸੁਖਵੀਰ ਸਿੰਘ ਫਲੌਂਡ ਅਤੇ ਭਾਈ ਚਰਨਪਰੀਤ ਸਿੰਘ ਮਾਹੋਰਾਣਾ ਨੇ ਕੇਸਾਧਾਰੀ ਸਿੱਖ ਬੱਚਿਆਂ ਦੇ ਸਨਮਾਨ ਨੂੰ ਗੁਰਬਾਣੀ, ਗੁਰ ਇਤਿਹਾਸ ਅਤੇ ਗੁਰਮਰਿਆਦਾ ਬਾਰੇ ਜਾਗਰੂਕ ਕਰਕੇ ਸ਼ਬਦ ਗੁਰੁ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ਦਾ ਅਹਿਮ ਉਪਰਾਲਾ ਦੱਸਿਆ । ਇਸ ਮੌਕੇ ਪ੍ਰਬੰਧਕਾਂ ਵੱਲੋਂ ਗਰੰਥੀ ਸਿੰਘਾਂ, ਕੀਰਤਨੀ ਤੇ ਢਾਡੀ ਜਥਿਆਂ ਅਤੇ ਐਸ.ਜੀ.ਪੀ.ਸੀ. ਵਲੋਂ ਭੇਜੇ ਪ੍ਰਚਾਰਕਾਂ ਨੂੰ ਵੀ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ । ਸਮਾਗਮਾਂ ਦੇ ਪ੍ਰਬੰਧਕਾਂ ਵਿੱਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਰਣਜੀਤ ਸਿੰਘ, ਸਕੱਤਰ ਭਾਈ ਬਲਜੀਤ ਸਿੰਘ, ਖਜਾਨਚੀ ਭਾਈ ਅਮਰਜੀਤ ਸਿੰਘ, ਮੀਤ ਪ੍ਰਧਾਨ ਭਾਈ ਕੁਲਦੀਪ ਸਿੰਘ ਅਤੇ ਭਾਈ ਜਸਵੰਤ ਸਿੰਘ ਭੋਲਾ ਆਦਿ ਸਿੱਖ ਆਗੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪਾਇਨੀਅਰ ਦੇ ਵਿਦਿਆਰਥੀ ਰਸ਼ਪਿੰਦਰ ਸਿੰਘ ਦੀ ਮਰਚੈਂਟ ਨੇਵੀ ’ਚ ਚੋਣ ਅਗਲੀ ਖ਼ਬਰ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਕਾਂਗਰਸੀ ਆਗੂਆਂ-ਵਰਕਰਾਂ ਨਾਲ ਮੀਟਿੰਗ * ਐਸ.ਆਈ.ਆਰ. ਤਹਿਤ ਕੇਂਦਰ ਸਰਕਾਰ ਵਿਰੋਧੀ...
Ad Position 24