08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ’ਚ 500 ਡਰੋਨਾਂ ਦੀ ਨਿਵੇਕਲੀ ਪੇਸ਼ਕਾਰੀ

ਸੰਗਰੂਰ, 7 ਸਤੰਬਰ (ਧੀਰਜ ਪਸ਼ੌਰੀਆ) - ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸੰਗਰੂਰ ਵਿਖੇ ਨਿਵੇਕਲੀ ਡਰੋਨ ਪੇਸ਼ਕਾਰੀ ਨੇ ਸੰਗਤ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਰੂਬਰੂ ਕਰਵਾਇਆ। ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ਤੋਂ ਉੱਡੇ 500 ਡਰੋਨਾਂ ਨੇ ਰਾਤ ਦੇ ਅੰਬਰ ਨੂੰ ਗੁਰੂ ਸਾਹਿਬ ਦੇ ਜੀਵਨ-ਦਰਸ਼ਨ, ਬਾਣੀ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਦਰਸਾਉਂਦੀਆਂ ਰੌਸ਼ਨ ਆਕ੍ਰਿਤੀਆਂ ਨਾਲ ਰੌਸ਼ਨ ਕਰ ਦਿੱਤਾ ।

Ad Position 21
repet_subhas-goyals [Copy P29]
ਸਮਾਗਮ ਦੌਰਾਨ ਡਰੋਨਾਂ ਵੱਲੋਂ ਬਣਾਈ ਗਈ ਕਲਾਕ੍ਰਿਤੀ। (ਹੇਠਾਂ) ਸਮਾਗਮ ਵਿੱਚ ਸ਼ਾਮਿਲ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ, ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਅਤੇ ਸ਼ਹਿਰ ਵਾਸੀ। ਤਸਵੀਰਾਂ- ਮੁਕੇਸ਼ ਕੁਮਾਰ ਵਿਧਾਇਕਾ ਭਰਾਜ, ਬੌਬੀ, ਨਹਿਲ ਸਮੇਤ ਕਈਆਂ ਨੇ ਕੀਤੀ ਸ਼ਮੂਲੀਅਤ 08-09-2026
ਸੰਗਰੂਰ, 7 ਸਤੰਬਰ (ਧੀਰਜ ਪਸ਼ੌਰੀਆ) - ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸੰਗਰੂਰ ਵਿਖੇ ਨਿਵੇਕਲੀ ਡਰੋਨ ਪੇਸ਼ਕਾਰੀ ਨੇ ਸੰਗਤ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਰੂਬਰੂ ਕਰਵਾਇਆ। ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ਤੋਂ ਉੱਡੇ 500 ਡਰੋਨਾਂ ਨੇ ਰਾਤ ਦੇ ਅੰਬਰ ਨੂੰ ਗੁਰੂ ਸਾਹਿਬ ਦੇ ਜੀਵਨ-ਦਰਸ਼ਨ, ਬਾਣੀ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਦਰਸਾਉਂਦੀਆਂ ਰੌਸ਼ਨ ਆਕ੍ਰਿਤੀਆਂ ਨਾਲ ਰੌਸ਼ਨ ਕਰ ਦਿੱਤਾ । ਇਸ ਮੌਕੇ ਸੰਗਤ ਦੇ ਰੂਪ ’ਚ ਪੁੱਜੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਗੁਰੂ ਰਵਿਦਾਸ ਦੇ ਫਲਸਫੇ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਵੱਲੋਂ ਦਰਸਾਈ ਬਰਾਬਰੀ, ਕਿਰਤ, ਮਨੁੱਖੀ ਮਾਣ-ਸਨਮਾਨ ਅਤੇ ਭੇਦ-ਰਹਿਤ ਸਮਾਜ ਦੀ ਸੋਚ ਨੂੰ ਲੋਕ-ਚੇਤਨਾ ਦਾ ਹਿੱਸਾ ਬਣਾਉਣਾ ਹੈ । ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਦੌਰਾਨ ਅੰਬਰ ’ਤੇ ਉੱਭਰਦੀਆਂ ਰੌਸ਼ਨ ਆਕ੍ਰਿਤੀਆਂ ਨੇ ਆਧੁਨਿਕ ਤਕਨੀਕ ਅਤੇ ਅਧਿਆਤਮਿਕ ਵਿਰਾਸਤ ਦਾ ਅਨੋਖਾ ਸੰਗਮ ਪੇਸ਼ ਕੀਤਾ। ਇਸ ਮੌਕੇ ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ, ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਵਿਰਾਸਤ ਸੇਵਾ ਦਲ ਦੇ ਪ੍ਰਧਾਨ ਚਰਨਜੀਤ ਸਿੰਘ ਚੰਨੀ ਸਮੇਤ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਅਤੇ ਸੰਗਤ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸ਼ੇਰੋਂ ਇਨਸਾਫ ਕਮੇਟੀ ਵਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 13 ਨੂੰ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਅੱਜ ਤੋਂ ਅਣਮਿੱਥੇ ਸਮੇ ਲਈ ਧਰਨਾ
Ad Position 24