08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪ੍ਰੋ. ਹਰਪ੍ਰੀਤ ਸਿੰਘ ਨੂੰ ਮਿਲਿਆ ਅਧਿਆਪਕ ਸਨਮਾਨ

ਸੰਗਰੂਰ, 7 ਸਤੰਬਰ (ਸੁਖਵਿੰਦਰ ਸਿੰਘ ਫੁੱਲ)– ਭਾਈ ਗੁਰਦਾਸ ਨਰਸਿੰਗ ਕਾਲਜ ਸੰਗਰੂਰ ਦੇ ਪ੍ਰੋ. ਹਰਪ੍ਰੀਤ ਸਿੰਘ ਨੂੰ ਸੰਤ ਅਤਰ ਸਿੰਘ ਯਾਦਗਾਰੀ ਅਧਿਆਪਕ ਐਵਾਰਡ ਮਿਲਣ ’ਤੇ ਸੰਸਥਾ ਦੇ ਚੇਅਰਮੈਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਸੰਗਰੂਰ, 7 ਸਤੰਬਰ (ਸੁਖਵਿੰਦਰ ਸਿੰਘ ਫੁੱਲ)– ਭਾਈ ਗੁਰਦਾਸ ਨਰਸਿੰਗ ਕਾਲਜ ਸੰਗਰੂਰ ਦੇ ਪ੍ਰੋ. ਹਰਪ੍ਰੀਤ ਸਿੰਘ ਨੂੰ ਸੰਤ ਅਤਰ ਸਿੰਘ ਯਾਦਗਾਰੀ ਅਧਿਆਪਕ ਐਵਾਰਡ ਮਿਲਣ ’ਤੇ ਸੰਸਥਾ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਖੁਸ਼ੀ ਪ੍ਰਗਟ ਕੀਤੀ ਹੈ । ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਟਸ ਸੰਗਰੂਰ ਦੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਸਦਕਾ ਸੰਸਥਾ ਦੇ ਨਤੀਜੇ ਹਰ ਵਰ੍ਹੇ ਸ਼ਾਨਦਾਰ ਰਹਿੰਦੇ ਹਨ । ਵਰਨਣਯੋਗ ਹੈ ਕਿ ਪ੍ਰੋ. ਹਰਪ੍ਰੀਤ ਸਿੰਘ ਨੂੰ ਅਧਿਆਪਕ ਦਿਵਸ ਮੌਕੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਕਰਵਾਏ ਅਧਿਆਪਕ ਸਨਮਾਨ ਸਮਾਰੋਹ ਦੌਰਾਨ ਇਹ ਐਵਾਰਡ ਦਿੱਤਾ ਗਿਆ । ਸਮਾਗਮ ’ਚ ਪੰਜਾਬ ਦੇ ਵਿੱਤ, ਕਰ, ਆਬਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਪ੍ਰਧਾਨਗੀ ਸਹਾਇਕ ਕਮਿਸ਼ਨਰ ਸੰਗਰੂਰ ਰਾਜਬੀਰ ਸਿੰਘ ਭੰਗੂ ਨੇ ਕੀਤੀ । ਇਸ ਮੌਕੇ ਵਿਸ਼ੇਸ਼ ਮਹਿਮਾਨ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਸਮੇਤ ਵੱਖ-ਵੱਖ ਸ਼ਖਸੀਅਤਾਂ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸਨਮੀਕ ਸਿੰਘ ਹੈਨਰੀ ਵਲੋਂ ਮਿਲਣੀ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ ‘ਨੈਸ਼ਨਲ ਸਕੂਲ ਐਵਾਰਡ’ ਨਾਲ ਸਨਮਾਨਿਤ
Ad Position 24