08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਨਮੀਕ ਸਿੰਘ ਹੈਨਰੀ ਵਲੋਂ ਮਿਲਣੀ ਸਮਾਗਮ ਕਰਵਾਇਆ

ਲਹਿਰਾਗਾਗਾ, 7 ਸਤੰਬਰ (ਅਸ਼ੋਕ ਗਰਗ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਭਤੀਜੇ ਅਤੇ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਸਨਮੀਕ ਸਿੰਘ ਹੈਨਰੀ ਵਲੋਂ ਆਪਣੇ ਗ੍ਰਹਿ ਵਿਖੇ ਇਕ ਪ੍ਰਭਾਵਸ਼ਾਲੀ ਮਿਲਣੀ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ’ਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਿਸ਼ੇਸ਼ ਤੌਰ ’ਤੇ ਪਹੁੰਚੇ ।

Ad Position 21
repet_subhas-goyals [Copy P29]
ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਸਵਾਗਤ ਕਰਦੇ ਹੋਏ ਸਨਮੀਕ ਸਿੰਘ ਹੈਨਰੀ ਤੇ ਹੋਰ । (ਹੇਠਾਂ ) ‘ਆਪ’ ’ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ । ਤਸਵੀਰਾਂ-ਅਸ਼ੋਕ ਗਰਗ 08-09-2026
ਲਹਿਰਾਗਾਗਾ, 7 ਸਤੰਬਰ (ਅਸ਼ੋਕ ਗਰਗ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਭਤੀਜੇ ਅਤੇ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਸਨਮੀਕ ਸਿੰਘ ਹੈਨਰੀ ਵਲੋਂ ਆਪਣੇ ਗ੍ਰਹਿ ਵਿਖੇ ਇਕ ਪ੍ਰਭਾਵਸ਼ਾਲੀ ਮਿਲਣੀ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ’ਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਿਸ਼ੇਸ਼ ਤੌਰ ’ਤੇ ਪਹੁੰਚੇ । ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਧਰਮ ਪਤਨੀ ਸੀਮਾ ਗੋਇਲ, ਸਪੁੱਤਰ ਗੌਰਵ ਗੋਇਲ ਅਤੇ ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸਨਮੀਕ ਸਿੰਘ ਹੈਨਰੀ ਇਕ ਮਿਹਨਤੀ ਆਗੂ ਹਨ । ਉਨ੍ਹਾਂ ਦੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹਲਕਾ ਲਹਿਰਾਗਾਗਾ ’ਚ ਹੋਰ ਮਜ਼ਬੂਤੀ ਮਿਲੇਗੀ । ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ । ਇਸੇ ਦੌਰਾਨ ਸਨਮੀਕ ਸਿੰਘ ਹੈਨਰੀ ਦੀ ਪ੍ਰੇਰਨਾ ਸਦਕਾ ਅਤੇ ਮਨਦੀਪ ਸਿੰਘ ਭੰਗੂ ਪਿੰਡ ਕਾਲੀਆ ਦੀ ਪ੍ਰੇਰਨਾ ਨਾਲ ਕਰੀਬ 20 ਪਰਿਵਾਰਾਂ ਵਲੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ । ‘ਆਪ’ ’ਚ ਸ਼ਾਮਿਲ ਹੋਣ ਵਾਲੇ ਨਵੇਂ ਆਗੂਆਂ ਅਤੇ ਵਰਕਰਾਂ ਦਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਸਨਮਾਨ ਕਰਦਿਆਂ ਪਾਰਟੀ ’ਚ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਲਹਿਰਾਗਾਗਾ ਤੋਂ ਨਿਰਮਲ ਦਾਸ, ਬਾਵਾ ਦਾਸ, ਜਰਨੈਲ ਸਿੰਘ, ਸਾਹਿਬ ਸਿੰਘ, ਰਜਨੀਸ਼ ਬਾਬਾ, ਰੋਹਿਤ ਬਾਵਾ , ਗੁਰਲੀਨ ਬਾਵਾ, ਹਰਵਿੰਦਰ ਸਿੰਘ ਅਤੇ ਸਿਕੰਦਰ ਦਾਸ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਰਜਨੀਸ਼ ਗੁਪਤਾ ਕੌਂਸਲਰ, ਪੁਨੀਤ ਗਰਗ ਪੀਤੂ, ਰਤਨ ਸ਼ਰਮਾ, ਲੱਖਾ ਰਾਮਗੜ੍ਹ, ਗੁਰਸੇਵਕ ਸਿੰਘ ਰੋੜੇਵਾਲ, ਬਲਜੀਤ ਸਿੰਘ ਕਾਲੀਆ, ਹੈਪੀ ਠੇਕੇਦਾਰ, ਸਾਬਕਾ ਚੇਅਰਮੈਨ ਸੋਨੀ ਹਮੀਰਗੜ੍ਹ, ਗੁਰਪ੍ਰੀਤ ਸਿੰਘ ਸੰਧੂ, ਸੁਖਪਾਲ ਸ਼ਰਮਾ, ਸੁਖਵਿੰਦਰ ਸਿੰਘ, ਪਿੰਡ ਅੜਕਵਾਸ ਦੇ ਸਰਪੰਚ ਪ੍ਰਗਟ ਸਿੰਘ, ਰਣਜੀਤ ਸਿੰਘ ਡੂੜੀਆਂ, ਕਰਨੈਲ ਸਿੰਘ ਨੰਬਰਦਾਰ ਅਤੇ ਪਰਸ਼ੋਤਮ ਗੋਇਲ ਲਹਿਲ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨਾਮਦੇਵ ਬਰਾਦਰੀ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪ੍ਰੋ. ਹਰਪ੍ਰੀਤ ਸਿੰਘ ਨੂੰ ਮਿਲਿਆ ਅਧਿਆਪਕ ਸਨਮਾਨ
Ad Position 24