ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਭਵਾਨੀਗੜ੍ਹ, 7 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਸਮਾਜ ਸੇਵੀ ਸਵਰਗੀ ਗੁਰਚਰਨ ਸਿੰਘ ਠੇਕੇਦਾਰ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਚੈੱਕ-ਐਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ.
ਭਵਾਨੀਗੜ੍ਹ, 7 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਸਮਾਜ ਸੇਵੀ ਸਵਰਗੀ ਗੁਰਚਰਨ ਸਿੰਘ ਠੇਕੇਦਾਰ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਚੈੱਕ-ਐਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਸਵੀਨਾ ਗਰਗ ਵਲੋਂ 225 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੀ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਧੀਆਂ ਵਲੋਂ ਆਪਣੇ ਪਿਤਾ ਦੀ ਯਾਦ ’ਚ ਲਗਾਏ ਗਏ ਮੁਫ਼ਤ ਕੈਂਪ ਦੀ ਸ਼ਲਾਘਾ ਕੀਤੀ। ਇਸ ਮੌਕੇ ਸਵਰਗੀ ਗੁਰਚਰਨ ਸਿੰਘ ਠੇਕੇਦਾਰ ਦੀਆਂ ਧੀਆਂ ਡਾ. ਗੁਰਪ੍ਰੀਤ ਕੌਰ, ਡਾ. ਕੁਲਦੀਪ ਕੌਰ, ਡਾ. ਇੰਦਰਜੀਤ ਕੌਰ ਅਤੇ ਲਖਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਵਲੋਂ ਉਨ੍ਹਾਂ ਨੂੰ ਦਿੱਤਾ ਗਿਆ ਪਿਆਰ ਅਤੇ ਉੱਚ ਪੱਧਰੀ ਸਿੱਖਿਆ ਨੂੰ ਉਹ ਹਮੇਸ਼ਾ ਹੀ ਯਾਦ ਰੱਖਣਗੀਆਂ। ਉਨ੍ਹਾਂ ਕਿਹਾ ਕਿ ਆਪਣੇ ਪਿਤਾ ਦੀ ਸਮਾਜ ਸੇਵਾ ਦੀ ਵਿਰਾਸਤ ਨੂੰ ਅੱਗੇ ਤੋਰਦਿਆਂ ਹੋਇਆ ਹੀ ਉਨ੍ਹਾਂ ਵਲੋਂ ਇਹ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ’ਚ ਅੱਖਾਂ ਤੋਂ ਇਲਾਵਾ ਚਮੜੀ, ਹੱਡੀਆਂ ਅਤੇ ਹੋਰ ਬਿਮਾਰੀਆਂ ਸਬੰਧੀ ਵੀ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣਗੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ, ਸੁਰਭੀ ਧੀਮਾਨ, ਸੁਖਦੇਵ ਸਿੰਘ ਭਵਾਨੀਗੜ੍ਹ, ਲਖਵੀਰ ਸਿੰਘ ਕਲੇਰ ਮੌਜੂਦ ਸਨ।