08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

14 ਤੋਂ ਮੰਤਰੀਆਂ ਦੇ ਘਰਾਂ ਅੱਗੇ ਪੰਜ ਥਾਵਾਂ ’ਤੇ ਧਰਨਿਆਂ ਦਾ ਐਲਾਨ

ਖਨੌਰੀ, 7 ਸਤੰਬਰ (ਬਲਵਿੰਦਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਰਾਜ ਸਿੰਘ ਥੇੜ੍ਹੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸੂਬੇ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਦੇ ਡੰਡਾ ਤੰਤਰ ਰਾਹੀਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਉਹ ਅੱਜ ਪਿੰਡ ਮੰਡਵੀ ਵਿਖੇ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਖਨੌਰੀ, 7 ਸਤੰਬਰ (ਬਲਵਿੰਦਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਰਾਜ ਸਿੰਘ ਥੇੜ੍ਹੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸੂਬੇ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਦੇ ਡੰਡਾ ਤੰਤਰ ਰਾਹੀਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਉਹ ਅੱਜ ਪਿੰਡ ਮੰਡਵੀ ਵਿਖੇ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਖੇ ਵਾਪਰੀ ਘਟਨਾ ਨੇ ਲੋਕਾਂ ਅੰਦਰ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਹੋਰ ਵਧਾ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇੱਕ ਆਮ ਵਿਅਕਤੀ ਵੱਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰ ਕੋਲ ਆਪਣੀ ਗੱਲ ਰੱਖਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਸ ਦੀ ਗੱਲ ਨਾ ਸੁਣੇ ਜਾਣ ਕਾਰਨ ਉਸ ਨੇ ਵਿਰੋਧ ਦਰਜ ਕਰਵਾਉਣ ਲਈ ਕਾਲਾ ਝੰਡਾ ਲਹਿਰਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਉਸ ਨਾਲ ਕਥਿਤ ਤੌਰ ’ਤੇ ਮਾੜਾ ਸਲੂਕ ਕੀਤਾ ਗਿਆ, ਜੋ ਲੋਕਤੰਤਰ ਵਿੱਚ ਲੋਕਾਂ ਦੇ ਵਿਰੋਧ ਕਰਨ ਦੇ ਹੱਕ ’ਤੇ ਸਵਾਲ ਖੜ੍ਹੇ ਕਰਦਾ ਹੈ। ਜਸਵਿੰਦਰ ਸਿੰਘ ਲੌਂਗੋਵਾਲ ਅਤੇ ਰਾਜ ਸਿੰਘ ਥੇੜ੍ਹੀ ਨੇ ਐਲਾਨ ਕੀਤਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਆਉਣ ਵਾਲੀ 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ ਸੂਬੇ ਵਿੱਚ ਪੰਜ ਥਾਵਾਂ ’ਤੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਵੀ ਵੱਡਾ ਇਕੱਠ ਕਰਕੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਸੋਨੀ, ਪ੍ਰਧਾਨ ਅਮਨਦੀਪ ਸਿੰਘ ਮੰਡਵੀ, ਮੁਖਤਿਆਰ ਸਿੰਘ ਮੰਡਵੀ, ਹਰਭਗਵਾਨ ਸਿੰਘ ਭੂਟਾਲ ਖੁਰਦ, ਕ੍ਰਿਸ਼ਨ ਸਿੰਘ ਬੁਸੈਹਰਾ, ਦਰਸ਼ਨ ਸਿੰਘ ਖੋਖਰ, ਬੀਰਬਲ ਸਿੰਘ, ਗੁਰਬਾਜ਼ ਸਿੰਘ ਥੇੜ੍ਹੀ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਅਧਿਆਪਕ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਲਈ ਮੰਗ- ਪੱਤਰ ਦਿੱਤਾ
Ad Position 24