07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

‘ ਅਧਿਆਪਕ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਚੀਮਾ ਮੰਡੀ, 7 ਸਤੰਬਰ (ਗੁਰਜੀਤ ਸਿੰਘ ਚਹਿਲ)- ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ‘ਅਧਿਆਪਕ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਹੀ ਹੁੰਦੇ ਹਨ, ਜੋ ਬਿਨਾਂ ਕਿਸੇ ਸਵਾਰਥ ਦੇ ਬੱਚਿਆਂ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਹਰ ਸੰਭਵ ਯਤਨ ਕਰਦੇ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਚੀਮਾ ਮੰਡੀ, 7 ਸਤੰਬਰ (ਗੁਰਜੀਤ ਸਿੰਘ ਚਹਿਲ)- ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ‘ਅਧਿਆਪਕ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਹੀ ਹੁੰਦੇ ਹਨ, ਜੋ ਬਿਨਾਂ ਕਿਸੇ ਸਵਾਰਥ ਦੇ ਬੱਚਿਆਂ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਹਰ ਸੰਭਵ ਯਤਨ ਕਰਦੇ ਹਨ । ਅਧਿਆਪਕ ਬੱਚਿਆਂ ਦੇ ਜੀਵਨ ‘ਚ ਗਿਆਨ ਦਾ ਚਾਨਣ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ‘ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ । ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਕਿ ਇਹ ਦਿਨ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਦੇਸ਼ ਭਰ ‘ਚ ਅਧਿਆਪਕਾਂ ਦੇ ਸਨਮਾਨ ਵਜੋਂ ਮਨਾਇਆ ਜਾਂਦਾ ਹੈ । ਇਸ ਮੌਕੇ ਅਕੈਡਮੀ ਪ੍ਰਬੰਧਕਾਂ ਵੱਲੋਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ, ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਪ੍ਰਬੰਧਕ ਰਾਜ ਕੁਮਾਰ ਵਸ਼ਿਸ਼ਟ, ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ, ਅਕੈਡਮੀ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਨੱਥੂ ਮਾਜਰਾ ਸਕੂਲ ਦੀ ਕਬੱਡੀ ਟੀਮ ਨੇ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ 14 ਤੋਂ ਮੰਤਰੀਆਂ ਦੇ ਘਰਾਂ ਅੱਗੇ ਪੰਜ ਥਾਵਾਂ ’ਤੇ ਧਰਨਿਆਂ ਦਾ ਐਲਾਨ
Ad Position 24