ਹਲਕਾ ਮਹਿਲ ਕਲਾਂ ਦੇ ਪਿੰਡਾਂ ’ਚ ਭਾਜਪਾ ਪੂਰੇ ਜ਼ੋਰ ਸ਼ੋਰ ਨਾਲ ਪੈਰ ਪਸਾਰਨ ਲੱਗੀ
ਸ਼ੇਰਪੁਰ, 7 ਸਤੰਬਰ (ਦਰਸ਼ਨ ਸਿੰਘ ਖੇੜੀ)- ਹਲਕਾ ਮਹਿਲ ਕਲਾਂ ਦੇ ਪਿੰਡਾਂ ’ਚ ਭਾਜਪਾ ਨੇ ਦਿਨੋਂ ਦਿਨ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪਿੰਡ ਖੇੜੀ ਕਲਾਂ ਵਿਖੇ ਸਾਬਕਾ ਸਰਪੰਚ ਹਰਬੰਸ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਭਾਜਪਾ ਆਗੂ ਵਿੱਕੀ ਪਰੋਚਾ ਨੇ ਇੱਕ ਅਹਿਮ ਮੀਟਿੰਗ ਕੀਤੀ।
ਸ਼ੇਰਪੁਰ, 7 ਸਤੰਬਰ (ਦਰਸ਼ਨ ਸਿੰਘ ਖੇੜੀ)- ਹਲਕਾ ਮਹਿਲ ਕਲਾਂ ਦੇ ਪਿੰਡਾਂ ’ਚ ਭਾਜਪਾ ਨੇ ਦਿਨੋਂ ਦਿਨ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪਿੰਡ ਖੇੜੀ ਕਲਾਂ ਵਿਖੇ ਸਾਬਕਾ ਸਰਪੰਚ ਹਰਬੰਸ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਭਾਜਪਾ ਆਗੂ ਵਿੱਕੀ ਪਰੋਚਾ ਨੇ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਵਿੱਕੀ ਪਰੋਚਾ ਨੇ ਬੋਲਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ, ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਲੋਕ-ਹਿਤੈਸ਼ੀ ਯੋਜਨਾਵਾਂ, ਲੋਕ ਭਲਾਈ ਸਕੀਮਾਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਬਾਰੇ ਦੱਸਣ ਲਈ ਲਗਾਤਾਰ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਹਲਕਾ ਮਹਿਲ ਕਲਾਂ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਪੱਧਰ ‘ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮਾਸਟਰ ਬਲਦੇਵ ਸਿੰਘ ਚਹਿਲ,ਗਮਦੂਰ ਸਿੰਘ,ਰਜਿੰਦਰ ਸਿੰਘ,ਜਸਵੰਤ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਬਲਵਿੰਦਰ ਸਿੰਘ,ਰਣ ਸਿੰਘ, ਗੁਰਮੀਤ ਸਿੰਘ, ਲੈਫਟੀਨੈਂਟ ਦਰਸ਼ਨ ਸਿੰਘ, ਬਿੱਟੂ ਸ਼ੇਰਪੁਰ, ਗੁਰਵਿੰਦਰ ਸਿੰਘ,ਗੁਰਪਾਲ ਸਿੰਘ ਮਨੀ ਆਦਿ ਆਗੂ ਮੌਜੂਦ ਸਨ।