07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬ ’ਚ ਸਾਂਝੀ ਤਾਕਤ ਨਾਲ ਟੁੱਟਿਆ ਨਸ਼ਿਆਂ ਦਾ ਮੱਕੜ ਜਾਲ - ਕੈਬਨਿਟ ਮੰਤਰੀ ਗੋਇਲ

ਮਾਲੇਰਕੋਟਲਾ, 7 ਸਤੰਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਪੰਜਾਬ ਦੇ ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ । ਕੈਬਨਿਟ ਗੋਇਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਕੇਵਲ ਪੁਲਿਸ ਕਾਰਵਾਈ ਤੱਕ ਸੀਮਤ ਰੱਖਣ ਦੀ ਬਜਾਏ ਸਮਾਜਿਕ ਚੇਤਨਾ ਅਤੇ ਲੋਕ-ਭਾਗੀਦਾਰੀ ਦੀ ਲਹਿਰ ਬਣਾਇਆ ਗਿਆ ਹੈ ।

Ad Position 21
repet_subhas-goyals [Copy P29]
ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਹਨ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਡਾਕਟਰ ਜਮੀਲ ਉਰ ਰਹਿਮਾਨ ਤੇ ਪ੍ਰਸ਼ਾਸਨਿਕ ਅਧਿਕਾਰੀ । 08-09-2026
ਮਾਲੇਰਕੋਟਲਾ, 7 ਸਤੰਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਪੰਜਾਬ ਦੇ ਜਲ ਸਰੋਤ ਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ । ਕੈਬਨਿਟ ਗੋਇਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਕੇਵਲ ਪੁਲਿਸ ਕਾਰਵਾਈ ਤੱਕ ਸੀਮਤ ਰੱਖਣ ਦੀ ਬਜਾਏ ਸਮਾਜਿਕ ਚੇਤਨਾ ਅਤੇ ਲੋਕ-ਭਾਗੀਦਾਰੀ ਦੀ ਲਹਿਰ ਬਣਾਇਆ ਗਿਆ ਹੈ । ਪਿੰਡਾਂ ਤੇ ਸ਼ਹਿਰੀ ਵਾਰਡਾਂ ਤੱਕ ਲੋਕਾਂ ਨਾਲ ਸਿੱਧੀ ਸਾਂਝ ਪਾ ਕੇ ਨਸ਼ਿਆਂ ਵਿਰੁੱਧ ਸਮਾਜਿਕ ਮਾਹੌਲ ਸਿਰਜਿਆ ਜਾ ਰਿਹਾ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ ਨਸ਼ਿਆਂ ਦੀ ਮੰਗ ਘਟਾਉਣਾ ਵੀ ਇਸ ਜੰਗ ਦਾ ਅਹਿਮ ਪੱਖ ਹੈ। ਇਸ ਲਈ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਤੇ ਉਸਾਰੂ ਸਮਾਜਿਕ ਮਾਹੌਲ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਅਤੇ ਸੁਪਨਿਆਂ ਨੂੰ ਉਡਾਣ ਮਿਲੇ। ਵਿਧਾਇਕ ਮਲੇਰਕੋਟਲਾ ਡਾ. ਜਾਮੀਲ ਉਰ ਰਹਿਮਾਨ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਨੀਂਹ ਘਰ, ਸਕੂਲ, ਖੇਡ ਮੈਦਾਨ ਅਤੇ ਪਿੰਡ ਦੀ ਸਾਂਝੀ ਚੇਤਨਾ ਵਿੱਚੋਂ ਨਿਕਲੇਗੀ । ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭੂਮਿਕਾ ਵੀ ਬੇਹੱਦ ਜ਼ਰੂਰੀ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਰਿੰਪੀ ਗਰਗ, ਕਾਰਜ ਸਾਧਕ ਅਫ਼ਸਰ,ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਐਸ.ਪੀ ਸੁਮਿਤ ਸੂਦ, ਐਸ.ਪੀ ਰਾਜਵਿੰਦਰ ਸਿੰਘ ਰੰਧਾਵਾ, ਡੀ.ਐਸ.ਪੀ ਮਾਨਵਜੀਤ ਸਿੰਘ ਸਿੱਧੂ, ਡੀ.ਐਸ.ਪੀ ਸੰਜੀਵ ਕਪੂਰ ਅਮਰਗੜ੍ਹ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਨਸ਼ਾ ਛੁਡਾਉ ਕਮੇਟੀ ਸਿੰਗਾਰਾ ਸਿੰਘ ਤੋਂ ਇਲਾਵਾ ਵੀ.ਡੀ.ਸੀ.ਕਮੇਟੀਆਂ ਦੇ ਮੈਂਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗਿਆਨੀ ਸੁਖਦੇਵ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਹਲਕਾ ਮਹਿਲ ਕਲਾਂ ਦੇ ਪਿੰਡਾਂ ’ਚ ਭਾਜਪਾ ਪੂਰੇ ਜ਼ੋਰ ਸ਼ੋਰ ਨਾਲ ਪੈਰ ਪਸਾਰਨ ਲੱਗੀ
Ad Position 24