ਪੰਜਾਬ ਦੇ ਹੱਕਾਂ ਦੀ ਰਾਖੀ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ- ਜੱਸੀ ਮੰਨਵੀ
ਅਹਿਮਦਗੜ੍ਹ, 7 ਸਤੰਬਰ ( ਸੁਖਜੀਤ ਸਿੰਘ ਖੇੜਾ) - ਦਿੱਲੀ ਵਾਲਿਆਂ ਦੇ ਇਸ਼ਾਰਿਆਂ ’ਤੇ ਚੱਲਣ ਵਾਲੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਇਸ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਕੇ ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਮੌਕੇ ਦੇਣ ਦਾ ਰਾਹ ਪੱਧਰਾ ਕੀਤਾ ਹੈ, ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਅਹਿਮਦਗੜ੍ਹ, 7 ਸਤੰਬਰ ( ਸੁਖਜੀਤ ਸਿੰਘ ਖੇੜਾ) - ਦਿੱਲੀ ਵਾਲਿਆਂ ਦੇ ਇਸ਼ਾਰਿਆਂ ’ਤੇ ਚੱਲਣ ਵਾਲੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਇਸ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਕੇ ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਮੌਕੇ ਦੇਣ ਦਾ ਰਾਹ ਪੱਧਰਾ ਕੀਤਾ ਹੈ, ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਪਾਰਟੀ ਉਮੀਦਵਾਰ ਜਸਬੀਰ ਸਿੰਘ ਜੱਸੀ ਮੰਨਵੀ ਨੇ ਅਹਿਮਦਗੜ ਪਾਰਟੀ ਦਫਤਰ ਵਿਖੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਜੱਸੀ ਮੰਨਵੀ ਨੇ ਕਿਹਾ ਕਿ ਪੰਜਾਬ ਦੀ ਆਪਣੀ ਪਛਾਣ, ਹੱਕਾਂ ਅਤੇ ਹਿੱਤਾਂ ਦੀ ਰਾਖੀ ਉਹੀ ਪਾਰਟੀ ਕਰ ਸਕਦੀ ਹੈ, ਜਿਸ ਦੀਆਂ ਜੜ੍ਹਾਂ ਪੰਜਾਬ ਦੀ ਮਿੱਟੀ ਨਾਲ ਜੁੜੀਆਂ ਹੋਣ। ਜੱਸੀ ਮੰਨਵੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਨੂੰ ਬਾਰੀਕੀ ਨਾਲ ਦੇਖ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿਰੋਧੀ ਨੀਤੀਆਂ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਰੁਜ਼ਗਾਰ ਅਤੇ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਆਵਾਜ਼ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਸੀਨੀਅਰ ਆਗੂ ਤਰਲੋਚਨ ਸਿੰਘ ਚਾਪੜਾ, ਗੁਰਮੀਤ ਸਿੰਘ ਉਭੀ, ਸਤਿੰਦਰ ਕਾਲਾ ਮੰਨਵੀ, ਹਰਮੇਲ ਸਿੰਘ ਸਾਬਕਾ ਪੰਚਾਇਤ ਅਫਸਰ, ਸਤਵੰਤ ਸਿੰਘ ਹੁੰਜਣ, ਲੱਕੀ ਗਰਚਾ, ਡਾਕਟਰ ਜੱਗੀ ਗਰਚਾ, ਮਨਪ੍ਰੀਤ ਰੰਗੂਵਾਲ, ਮੁਹੰਮਦ ਯਾਸੀਨ, ਮੁਹੰਮਦ ਨਫੀਸ, ਕਾਲਾ ਦੁਲਮਾ, ਅਲੀ ਅਸਗਰ, ਇਮਰਾਨ ਖਾਨ ਦਹਿਲੀਜ਼, ਜਤਿੰਦਰਪਾਲ ਸਿੰਘ ਖਾਲਸਾ, ਸ ਤਾਰ ਮਹੰਮਦ, ਅਲੀ ਦਹਿਲੀਜ਼, ਸਰਿੰਦਰ ਬਲੀਆਂ ਵਿਸ਼ੇਸ਼ ਤੌਰ ’ਤੇ ਹਾਜਰ ਸਨ।