ਮੁਲਾਜ਼ਮਾਂ ਨੇ ਕੰਮਕਾਜ ਠੱਪ ਕਰਕੇ ਕੀਤੀ ਰੋਸ ਰੈਲੀ
ਸੰਗਰੂਰ, 8 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੰਗਰੂਰ ਵਲੋਂ ਅੱਜ ਦਫ਼ਤਰਾਂ ਦਾ ਕੰਮ ਠੱਪ ਕਰਕੇ ਜ਼ਿਲ੍ਹਾ ਖਜਾਨਾ ਦਫਤਰ ਸੰਗਰੂਰ ਵਿਖੇ ਰੋਸ ਰੈਲੀ ਕਰਨ ਉਪਰੰਤ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮ ਵੱਡੀ ਗਿਣਤੀ ’ਚ ਸ਼ਾਮਿਲ ਹੋਏ।
ਸੰਗਰੂਰ, 8 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੰਗਰੂਰ ਵਲੋਂ ਅੱਜ ਦਫ਼ਤਰਾਂ ਦਾ ਕੰਮ ਠੱਪ ਕਰਕੇ ਜ਼ਿਲ੍ਹਾ ਖਜਾਨਾ ਦਫਤਰ ਸੰਗਰੂਰ ਵਿਖੇ ਰੋਸ ਰੈਲੀ ਕਰਨ ਉਪਰੰਤ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮ ਵੱਡੀ ਗਿਣਤੀ ’ਚ ਸ਼ਾਮਿਲ ਹੋਏ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਹਿੱਸਾ ਹਨ ਅਤੇ ਉਨ੍ਹਾਂ ਦੀ ਤਕਲੀਫ਼ ਸਾਡੀ ਤਕਲੀਫ ਹੈ ਪਰ ਦੂਜੇ ਪਾਸੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੰਗਾਂ ਦਾ ਹੱਲ ਕਰਨ ਦੀ ਮੰਗ ਕਰਨ ਦੇ ਬਾਵਜੂਦ ਹਾਲੇ ਤੱਕ ਮੀਟਿੰਗ ਨਹੀਂ ਦਿੱਤੀ ਗਈ। ਜਿਸ ਕਾਰਨ ਮੁਲਾਜ਼ਮ ਵਰਗ ਅੰਦਰ ਰੋਸ ਵਧਦਾ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ ਸਰਕਾਰ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਦਾ ਰਸਤਾ ਅਖ਼ਤਿਆਰ ਕਰਕੇ ਮੰਗਾਂ ਦਾ ਹੱਲ ਕਰਨ ਦਾ ਐਲਾਨ ਕਰੇ ਤਾਂ ਮੁਲਾਜ਼ਮ ਸੰਘਰਸ਼ ਦਾ ਰਾਹ ਛੱਡਣ ਲਈ ਤਿਆਰ ਹੋ ਜਾਣਗੇ । ਅੱਜ ਦੇ ਰੋਸ ਮਾਰਚ ਵਿੱਚ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਝੰਡੇ ਹੇਠ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਅਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।