08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਾਮਲੇ ’ਚ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰੇ- ਕਮਲਜੀਤ ਚੱਕੇ

ਸ਼ੇਰਪੁਰ, 8 ਸਤੰਬਰ (ਮੇਘ ਰਾਜ ਜੋਸ਼ੀ) - ਸੂਬੇ ਭਰ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ, ਦੱਬੇ ਮਹਿੰਗਾਈ ਭੱਤੇ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਮਸਲੇ ਹੱਲ ਕਰਨ ਦੀ ਬਜਾਏ ਮੁਲਾਜ਼ਮ ਆਗੂਆਂ ਦੀਆਂ ਬਦਲੀਆਂ ਕਰਕੇ ਉਨ੍ਹਾਂ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਦੇ ਮੰਤਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਸਬੰਧੀ ਤੱਥਾਂ ਤੋਂ ਉਲਟ ਬਿਆਨ ਦੇ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।

Ad Position 21
repet_subhas-goyals [Copy P29]
ਕਮਲਜੀਤ ਸਿੰਘ ਚੱਕ। 09-09-2026
ਸ਼ੇਰਪੁਰ, 8 ਸਤੰਬਰ (ਮੇਘ ਰਾਜ ਜੋਸ਼ੀ) - ਸੂਬੇ ਭਰ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ, ਦੱਬੇ ਮਹਿੰਗਾਈ ਭੱਤੇ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਮਸਲੇ ਹੱਲ ਕਰਨ ਦੀ ਬਜਾਏ ਮੁਲਾਜ਼ਮ ਆਗੂਆਂ ਦੀਆਂ ਬਦਲੀਆਂ ਕਰਕੇ ਉਨ੍ਹਾਂ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਦੇ ਮੰਤਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਸਬੰਧੀ ਤੱਥਾਂ ਤੋਂ ਉਲਟ ਬਿਆਨ ਦੇ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਇਹ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਦੂਜੇ ਸੂਬਿਆਂ ਨਾਲੋਂ ਵੱਧ ਤਨਖਾਹਾਂ ਦੇਣ ਦੀਆਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਹਕੀਕਤ ਇਸ ਤੋਂ ਉਲਟ ਹੈ। ਉਨ੍ਹਾਂ ਕਿਹਾ ਕਿ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੱਕ ਘੱਟ ਤਨਖਾਹਾਂ ‘ਤੇ ਕੰਮ ਕਰਵਾਇਆ ਗਿਆ ਅਤੇ ਕੇਂਦਰ ਵੱਲੋਂ ਚਾਲੂ ਕਈ ਭੱਤੇ ਵੀ ਪੰਜਾਬ ਵਿੱਚ ਲਾਗੂ ਨਹੀਂ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਨੂੰ ਬਣਦਾ ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਜਦਕਿ ਕਾਂਗਰਸ ਸਰਕਾਰ ਸਮੇਂ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਤੇ ਸਰਕਾਰੀ ਨੀਤੀਆਂ ਤੇ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਕੋਲ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਦੇਣ ਲਈ ਪੈਸਾ ਨਹੀਂ ਹੈ ਤਾਂ ਇਸ਼ਤਿਹਾਰਾਂ, ਸੋਸ਼ਲ ਮੀਡੀਆ, ਰੈਲੀਆਂ ਅਤੇ ਹੋਰ ਪ੍ਰਚਾਰਕ ਗਤੀਵਿਧੀਆਂ ‘ਤੇ ਹੋ ਰਹੇ ਖਰਚਿਆਂ ਦਾ ਹਿਸਾਬ ਵੀ ਲੋਕਾਂ ਸਾਹਮਣੇ ਰੱਖਿਆ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦਾ ਬਣਦਾ ਮਹਿੰਗਾਈ ਭੱਤਾ ਅਤੇ ਹੋਰ ਹੱਕ ਤੁਰੰਤ ਜਾਰੀ ਕੀਤੇ ਜਾਣ ਅਤੇ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁਲਾਜ਼ਮਾਂ ਦੇ ਹੱਕਾਂ ਲਈ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਖੇ ਸਮਾਗਮ ਅਗਲੀ ਖ਼ਬਰ ਚੇਅਰਮੈਨ ਢਿੱਲੋਂ ਨੇ ਰਾਜੋਮਾਜਰਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਰਵਾਈ ਸ਼ੁਰੂਆਤ
Ad Position 24