08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਓ.ਐਸ.ਡੀ. ਸੁਖਵੀਰ ਸਿੰਘ ਸਮੇਤ ਸੰਗਤਾਂ ਨੇ ਮਾਣਿਆ ਸ਼ਾਨਦਾਰ ਡਰੋਨ ਸ਼ੋਅ ਦਾ ਆਨੰਦ

ਧੂਰੀ, 8 ਸਤੰਬਰ (ਸੰਜੇ ਲਹਿਰੀ, ਸੁਖਵੰਤ ਸਿੰਘ ਭੁੱਲਰ) - ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਧੂਰੀ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਹੁੰਚੀ ਸੰਗਤ ਇਸ ਪੇਸ਼ਕਾਰੀ ਦਾ ਭਰਪੂਰ ਆਨੰਦ ਮਾਣਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਧੂਰੀ, 8 ਸਤੰਬਰ (ਸੰਜੇ ਲਹਿਰੀ, ਸੁਖਵੰਤ ਸਿੰਘ ਭੁੱਲਰ) - ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਧੂਰੀ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਹੁੰਚੀ ਸੰਗਤ ਇਸ ਪੇਸ਼ਕਾਰੀ ਦਾ ਭਰਪੂਰ ਆਨੰਦ ਮਾਣਿਆ । ਡਰੋਨ ਸ਼ੋਅ ਦੌਰਾਨ 500 ਡਰੋਨਾਂ ਨੇ ਆਕਾਸ਼ ’ਚ ਵੱਖ-ਵੱਖ ਮਨਮੋਹਕ ਆਕ੍ਰਿਤੀਆਂ ਸਿਰਜ ਕੇ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਹਾਨ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ । ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ । ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਨਵਤਾ, ਸਮਾਨਤਾ, ਕਿਰਤ ਅਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਐਸ.ਡੀ.ਐਮ ਧੂਰੀ ਡਾ. ਇਸਮਤ ਵਿਜੈ ਸਿੰਘ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਮੈਂਬਰ ਫ਼ੂਡ ਕਮਿਸ਼ਨ ਜਸਬੀਰ ਸਿੰਘ ਸੇਖੋਂ, ਚੇਅਰਮੈਂਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਯੋਧ ਸਿੰਘ, ਨਗਰ ਕੌਂਸਲ ਧੂਰੀ ਦੀ ਪ੍ਰਧਾਨ ਅਮਰਜੋਤ ਕੌਰ, ਜਿਲ੍ਹਾ ਪਰਿਸ਼ਦ ਮੈਂਬਰ ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਨਰੇਸ਼ ਸਿੰਗਲਾ, ਰੂਬਲ ਬਾਜਵਾ ਸਮੇਤ ਹੋਰ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਕਿਰਨਦੀਪ ਕੌਰ ਮਾਤਾ ਚਿੰਤਾ ਦੇਵੀ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਸਾਬਕਾ ਵਿਧਾਇਕ ਝੂੰਦਾਂ ਵਲੋਂ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗ
Ad Position 24