08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਦਿਆਰਥਣ ਕਿਰਨਦੀਪ ਕੌਰ ਮਾਤਾ ਚਿੰਤਾ ਦੇਵੀ ਯਾਦਗਾਰੀ ਐਵਾਰਡ ਨਾਲ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 8 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸੁਨਾਮ ਊਧਮ ਸਿੰਘ ਵਾਲਾ, 8 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਵਿਖੇ ਸਕੂਲ ਦੇ ਡਾਇਰੈਕਟਰ ਪੀ.ਐਸ. ਧਾਲੀਵਾਲ ਦੀ ਅਗਵਾਈ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸਕੂਲ ਚੇਅਰਮੈਨ ਅਨਿਰੁੱਧ ਵਸ਼ਿਸ਼ਟ ਮੁੱਖ ਮਹਿਮਾਨ ਅਤੇ ਖੁਸ਼ਦੀਪ ਸਿੰਘ ਵਿਸੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਸਮੇਂ ਸਵ. ਨਰਿੰਦਰ ਸਿੰਘ ਐਮ. ਡੀ. ਆਸਟ੍ਰੇਲੀਆ ਵਲੋਂ ਆਪਣੀ ਮਾਤਾ ਦੀ ਯਾਦ ਵਿਚ 5 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਸਨਮਾਨ ਪੱਤਰ ਸਮੇਤ ਮਾਤਾ ਚਿੰਤਾ ਦੇਵੀ ਯਾਦਗਾਰੀ ਐਵਾਰਡ ਬਾਰ੍ਹਵੀਂ ਜਮਾਤ ਦੀ 92.6% ਅੰਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਕਿਰਨਦੀਪ ਕੌਰ (ਆਰਟਸ) ਨੂੰ ਦਿੱਤਾ ਗਿਆ। ਇਸ ਮੌਕੇ ਡਾ. ਡੌਲੀ ਰਾਏ, ਡਾ. ਪੁਰਸ਼ੋਤਮ ਵਸ਼ਿਸ਼ਟ, ਡਾ. ਅਵਨੀਸ਼ ਰਾਏ, ਡਾ. ਰਾਧਾ ਵਸ਼ਿਸ਼ਟ, ਰਿਤੂ ਵਸ਼ਿਸ਼ਟ, ਸਿਮਰਨ ਧਾਲੀਵਾਲ, ਮਨਦੀਪ ਧਾਲੀਵਾਲ,ਪ੍ਰਿੰਸੀਪਲ ਵਿਜੇ ਪ੍ਰਕਾਸ਼ ਗੁਪਤਾ ਅਤੇ ਵਾਈਸ ਪ੍ਰਿੰਸੀਪਲ ਅੰਤੂ ਗਰਗ ਆਦਿ ਵਲੋਂ ਵਿਦਿਆਰਥਣ ਕਿਰਨਦੀਪ ਕੌਰ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ ਪ੍ਰਚਾਰ ਸਿਖ਼ਰਾਂ ’ਤੇ ਪ੍ਰਧਾਨਗੀ ਲਈ ਗਗਨਦੀਪ ਸਿੰਘ ਸਿਬੀਆ ਅਤੇ ਗੁਰਪ੍ਰੀਤ ਸਿੰਘ ਚੱਠਾ... ਅਗਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਸਮੇਤ ਸੰਗਤਾਂ ਨੇ ਮਾਣਿਆ ਸ਼ਾਨਦਾਰ ਡਰੋਨ ਸ਼ੋਅ ਦਾ ਆਨੰਦ
Ad Position 24