ਚੰਡੀਗੜ੍ਹ ਕਿਸਾਨ ਮੋਰਚਾ ਫ਼ਤਹਿ ਕਰ ਕੇ ਕਿਸਾਨ ਘਰਾਂ ਨੂੰ ਪਰਤੇ
ਸੰਦੌੜ, 9 ਸਤੰਬਰ (ਜਸਵੀਰ ਸਿੰਘ ਜੱਸੀ) - ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਭਾਕਿਯੂ ਕਾਦੀਆਂ ਵਲੋਂ ਲਗਾਇਆ ਗਿਆ ਕਿਸਾਨ ਮੋਰਚਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਕੇ ਮੰਗਾਂ ਸੰਬੰਧੀ ਬਣਦੀ ਕਾਰਵਾਈ ਦਾ ਭਰੋਸਾ ਦੇਣ ਉਪਰੰਤ ਸਮਾਪਤ ਕਰ ਦਿੱਤਾ ਗਿਆ । ਇਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕ ਕੇ ਆਪਣੇ ਘਰਾਂ ਨੂੰ ਵਾਪਸੀ ਕੀਤੀ ।
ਸੰਦੌੜ, 9 ਸਤੰਬਰ (ਜਸਵੀਰ ਸਿੰਘ ਜੱਸੀ) - ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਭਾਕਿਯੂ ਕਾਦੀਆਂ ਵਲੋਂ ਲਗਾਇਆ ਗਿਆ ਕਿਸਾਨ ਮੋਰਚਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਕੇ ਮੰਗਾਂ ਸੰਬੰਧੀ ਬਣਦੀ ਕਾਰਵਾਈ ਦਾ ਭਰੋਸਾ ਦੇਣ ਉਪਰੰਤ ਸਮਾਪਤ ਕਰ ਦਿੱਤਾ ਗਿਆ । ਇਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕ ਕੇ ਆਪਣੇ ਘਰਾਂ ਨੂੰ ਵਾਪਸੀ ਕੀਤੀ । ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਗੰਭੀਰਤਾ ਨਾਲ ਗੱਲਬਾਤ ਹੋਈ ਹੈ । ਹਰਮੀਤ ਸਿੰਘ ਕਾਦੀਆਂ ਅਤੇ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੇ ਕਿਹਾ ਕਿ ਕਿਸਾਨ ਜਥੇਬੰਦੀ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਆਵਾਜ਼ ਬੁਲੰਦ ਕਰਦੀ ਰਹੇਗੀ।