11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਧੂਰੀ ਵਿਕਾਸ ਮੰਚ ਵਲੋਂ ਇਲਾਕੇ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ’ਤੇ ਅਹਿਮ ਚਰਚਾ ਸਮਾਜ ਸੇਵੀ ਕਾਰਜ ਉਲੀਕਣ ਦਾ ਫ਼ੈਸਲਾ

ਧੂਰੀ, 10 ਸਤੰਬਰ (ਲਖਵੀਰ ਸਿੰਘ ਧਾਂਦਰਾ)- “ਧੂਰੀ ਵਿਕਾਸ ਮੰਚ (ਰਜਿ:)” ਦੀ ਪ੍ਰਧਾਨ ਅਮਨ ਗਰਗ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਸ਼ਹਿਰ ਦੇ ਮੌਜੂਦਾ ਹਾਲਾਤ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਗੰਭੀਰਤਾ ਨਾਲ ਸਮੀਖਿਆ ਕਰਦਿਆਂ ਭਵਿੱਖ ਦੀਆਂ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਦੌਰਾਨ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ, ਉਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ ਅਤੇ ਸਕੱਤਰ ਜਨਰਲ ਹੰਸ ਰਾਜ ਬਜਾਜ ਨੇ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਨਿਰਮਾਣ ਅਤੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ‘ਤੇ ਰੋਸ਼ਨੀ ਪਾਉਂਦਿਆਂ ਆਖਿਆ ਕਿ ਕੰਮਾਂ ਦੀ ਸਮੇਂ ਸਿਰ ਪੂਰਤੀ ਵੱਲ ਖਾਸ ਧਿਆਨ ਦਿੱਤੇ ਜਾਣ ਦੀ ਲੋੜ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਧੂਰੀ, 10 ਸਤੰਬਰ (ਲਖਵੀਰ ਸਿੰਘ ਧਾਂਦਰਾ)- “ਧੂਰੀ ਵਿਕਾਸ ਮੰਚ (ਰਜਿ:)” ਦੀ ਪ੍ਰਧਾਨ ਅਮਨ ਗਰਗ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਸ਼ਹਿਰ ਦੇ ਮੌਜੂਦਾ ਹਾਲਾਤ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਗੰਭੀਰਤਾ ਨਾਲ ਸਮੀਖਿਆ ਕਰਦਿਆਂ ਭਵਿੱਖ ਦੀਆਂ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਦੌਰਾਨ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ, ਉਪ ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ ਅਤੇ ਸਕੱਤਰ ਜਨਰਲ ਹੰਸ ਰਾਜ ਬਜਾਜ ਨੇ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਨਿਰਮਾਣ ਅਤੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ‘ਤੇ ਰੋਸ਼ਨੀ ਪਾਉਂਦਿਆਂ ਆਖਿਆ ਕਿ ਕੰਮਾਂ ਦੀ ਸਮੇਂ ਸਿਰ ਪੂਰਤੀ ਵੱਲ ਖਾਸ ਧਿਆਨ ਦਿੱਤੇ ਜਾਣ ਦੀ ਲੋੜ ਹੈ। ਆਗੂਆਂ ਨੇ ਜ਼ੋਰ ਦਿੱਤਾ ਕਿ ਇਲਾਕਾ ਵਾਸੀਆਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾ ਕੇ ਉਨ੍ਹਾਂ ਦਾ ਪੱਕਾ ਹੱਲ ਕਰਵਾਉਣਾ ਮੰਚ ਦੀ ਮੁੱਖ ਪ੍ਰਾਥਮਿਕਤਾ ਹੈ। ਇਸ ਮੌਕੇ ਮੰਚ ਦੇ ਬੁਲਾਰਿਆਂ ਨੇ ਵਾਤਾਵਰਨ ਦੀ ਸੰਭਾਲ ਅਤੇ ਜਨ-ਸਿਹਤ ਨੂੰ ਮੁੱਖ ਰੱਖਦਿਆਂ ਕਈ ਅਹਿਮ ਸਮਾਜਿਕ ਉਪਰਾਲੇ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਖ-ਵੱਖ ਜਨਤਕ ਥਾਵਾਂ ‘ਤੇ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਜਾਵੇਗੀ। ਇਸ ਤੋਂ ਇਲਾਵਾ, ਲੋੜਵੰਦਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਲਦ ਹੀ ਮੁਫ਼ਤ ਮੈਡੀਕਲ ਜਾਗਰੂਕਤਾ ਤੇ ਜਾਂਚ ਕੈਂਪ ਲਗਾਏ ਜਾਣਗੇ । ਇਸ ਮੌਕੇ ਮੋਹਿਤ ਜਿੰਦਲ, ਸੰਜੀਵ ਜੋਨੀ, ਮਨੋਹਰ ਸਿੰਘ ਸੱਗੂ, ਨਰਿੰਦਰ ਕੁਮਾਰ, ਰਾਕੇਸ਼ ਕੁਮਾਰ ਸਮੇਤ ਮੰਚ ਦੇ ਹੋਰ ਆਹੁਦੇਦਾਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਰਜਿਸਟਰਡ ਕਰਨ ਦੀ ਮੁਢਲੀ ਪ੍ਰਕਿਰਿਆ ਆਰੰਭੀ ਅਗਲੀ ਖ਼ਬਰ ਅਮਨ ਅਰੋੜਾ ਦੇ ਘਰ ਅੱਗੇ 14 ਨੂੰ ਲਗਾਉਣਗੇ ਕਿਸਾਨ ਪੰਜ ਰੋਜ਼ਾ ਪੱਕਾ ਮੋਰਚਾ
Ad Position 24