12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

26 ਸਤੰਬਰ ਦੀ ਮੋਗਾ ਰੈਲੀ ਲਈ ਪਿੰਡਾਂ ਵਿੱਚ ਲਾਮਬੰਦੀ ਤੇਜ਼

ਲਹਿਰਾਗਾਗਾ, 11 ਸਤੰਬਰ (ਅਸ਼ੋਕ ਗਰਗ) - 26 ਸਤੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਲਈ ਲਹਿਰਾਗਾਗਾ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਲਾਮਬੰਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਝਲੂਰ, ਖਾਈ, ਘੋੜੇਨਾਵ, ਬਖੋਰਾ ਕਲਾਂ, ਗੋਵਿੰਦਪੁਰ ਜਵਾਹਰਵਾਲਾ, ਰਾਮਪੁਰਾ ਜਵਾਹਰਵਾਲਾ, ਚੂੜਲ ਅਤੇ ਰਾਏਧਰਾਣਾ ਸਮੇਤ ਦਰਜਨਾਂ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਲਹਿਰਾਗਾਗਾ, 11 ਸਤੰਬਰ (ਅਸ਼ੋਕ ਗਰਗ) - 26 ਸਤੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਲਈ ਲਹਿਰਾਗਾਗਾ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਲਾਮਬੰਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਝਲੂਰ, ਖਾਈ, ਘੋੜੇਨਾਵ, ਬਖੋਰਾ ਕਲਾਂ, ਗੋਵਿੰਦਪੁਰ ਜਵਾਹਰਵਾਲਾ, ਰਾਮਪੁਰਾ ਜਵਾਹਰਵਾਲਾ, ਚੂੜਲ ਅਤੇ ਰਾਏਧਰਾਣਾ ਸਮੇਤ ਦਰਜਨਾਂ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ। ਆਗੂਆਂ ਨੇ ਚੰਡੀਗੜ੍ਹ ਪੰਜਾਬ ਹਵਾਲੇ ਕਰਨ, ਭਾਖੜਾ ਬਿਆਸ ਪ੍ਰਬੰਧਕੀ ਬੋਰਡ ਪੰਜਾਬ ਨੂੰ ਸੌਂਪਣ, ਸਿਆਸੀ ਕੈਦੀਆਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ, ਘੱਟ ਗਿਣਤੀਆਂ ਤੇ ਦਲਿਤਾਂ ਉੱਤੇ ਹਮਲੇ ਬੰਦ ਕਰਨ, ਮਨਰੇਗਾ ਬਹਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕਿਰਤ ਕਾਨੂੰਨ ਲਾਗੂ ਕਰਨ ਅਤੇ ਸਰਕਾਰੀ ਮਹਿਕਮਿਆਂ ਦਾ ਨਿੱਜੀਕਰਨ ਬੰਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ 26 ਸਤੰਬਰ ਦੀ ਮੋਗਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੁਹਿੰਮ ਵਿੱਚ ਬਿੱਕਰ ਸਿੰਘ ਹਥੋਆ, ਨਿਰਭੈ ਸਿੰਘ ਖਾਈ, ਮੇਘ ਰਾਜ, ਰਾਜ ਸੈਣੀ, ਗੁਰਦਾਸ ਸਿੰਘ ਝਲੂਰ, ਰਾਮਪਾਲ ਸਿੰਘ, ਮਨਜੀਤ ਸਿੰਘ, ਮਨੋਜ ਕੁਮਾਰ ਅਤੇ ਦਰਸ਼ਨ ਸਿੰਘ ਖਾਈ ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਰੋਡਵੇਜ਼-ਪਨੱਬਸ ਕਾਮਿਆਂ ਨੇ ਕੀਤੀ ਰੋਸ ਰੈਲੀ, 17 ਦੀ ਮੀਟਿੰਗ ’ਚ ਮੰਗਾਂ ਦਾ ਹੱਲ਼ ਨਾ ਹੋਣ ’ਤੇ 22 ਨੂੰ ਕਰਨਗੇ ਚੱਕਾ ਜਾਮ ਅਗਲੀ ਖ਼ਬਰ ਰੈੱਡ ਰਿਬਨ ਕਲੱਬ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ
Ad Position 24