ਜਸਪ੍ਰੀਤ ਕੌਰ ਅਤੇ ਗਗਨਦੀਪ ਕੌਰ ਸਨਮਾਨਿਤ
ਭਵਾਨੀਗੜ੍ਹ, 11 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਫਾਲਕਨ ਸਹੋਦਿਆ ਕਲੱਸਟਰ ਵਲੋਂ ਅਧਿਆਪਕਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ’ਚ ਪਾਏ ਮਹੱਤਵਪੂਰਨ ਯੋਗਦਾਨ ਕਾਰਨ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਰੋਹ ਕਰਵਾਇਆ ਗਿਆ । ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ’ਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦਿਆਂ ਟੀਚਰਜ਼ ਐਪਰੀਸੀਏਸ਼ਨ ਐਵਾਰਡ ਪ੍ਰਦਾਨ ਕੀਤੇ ਗਏ ।
ਭਵਾਨੀਗੜ੍ਹ, 11 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਫਾਲਕਨ ਸਹੋਦਿਆ ਕਲੱਸਟਰ ਵਲੋਂ ਅਧਿਆਪਕਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ’ਚ ਪਾਏ ਮਹੱਤਵਪੂਰਨ ਯੋਗਦਾਨ ਕਾਰਨ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਰੋਹ ਕਰਵਾਇਆ ਗਿਆ । ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ’ਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦਿਆਂ ਟੀਚਰਜ਼ ਐਪਰੀਸੀਏਸ਼ਨ ਐਵਾਰਡ ਪ੍ਰਦਾਨ ਕੀਤੇ ਗਏ । ਇਸ ਮੌਕੇ ਐਮ ਐਂਡ ਐਮ ਪਬਲਿਕ ਸਕੂਲ ਪਿੰਡ ਨਾਗਰੀ ਦੀਆਂ ਅਧਿਆਪਕਾਵਾਂ ਜਸਪ੍ਰੀਤ ਕੌਰ ਅਤੇ ਗਗਨਦੀਪ ਕੌਰ ਨੂੰ ਵੀ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ’ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ । ਸਕੂਲ ਚੇਅਰਮੈਨ ਗੁਰਪ੍ਰੀਤ ਸਿੰਘ ਸੇਠੀ ਵਲੋਂ ਅਧਿਆਪਕਾਂ ਨੂੰ ਭਵਿੱਖ ਦੀ ਪੀੜ੍ਹੀ ਨੂੰ ਸਿੱਖਿਅਤ ਅਤੇ ਸੰਵਾਰਨ ’ਚ ਉਨ੍ਹਾਂ ਦੀ ਅਹਿਮ ਭੂਮਿਕਾ ਲਈ ਵਧਾਈ ਦਿੱਤੀ ਗਈ । ਸਮਾਗਮ ਦਾ ਮੁੱਖ ਉਦੇਸ਼ ਅਧਿਆਪਕਾਂ ਦੀ ਮਿਹਨਤ ਨੂੰ ਸਲਾਮ ਕਰਨਾ ਅਤੇ ਉਨ੍ਹਾਂ ਨੂੰ ਹੋਰ ਉਤਸ਼ਾਹ ਨਾਲ ਸਿੱਖਿਆ ਦੇ ਖੇਤਰ ਵਿੱਚ ਕੰਮ ਕਰਨ ਲਈ ਪ੍ਰੇਰਿਤ ਕਰਨਾ ਸੀ।