12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਚੰਡੀਗੜ੍ਹ ਮੋਰਚੇ ਤੋਂ ਪਿੰਡ ਪਹੁੰਚਣ ’ਤੇ ਕਿਸਾਨ ਆਗੂਆਂ ਦਾ ਪਿੰਡ ਵਾਸੀਆਂ ਵਲੋਂ ਸਵਾਗਤ

ਸ਼ੇਰਪੁਰ, 11 ਸਤੰਬਰ (ਦਰਸ਼ਨ ਸਿੰਘ ਖੇੜੀ)- ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਉਣ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਪਿੰਡ ਇਕਾਈ ਰਾਮ ਨੱਗਰ ਛੰਨਾਂ ਵਲੋਂ ਪੂਰੇ ਉਤਸ਼ਾਹ, ਜੋਸ਼ ਤੇ ਜਜ਼ਬੇ ਨਾਲ ਸੂਬਾਈ ਆਗੂ ਕਰਮਜੀਤ ਸਿੰਘ ਛੰਨਾ ਦੀ ਅਗਵਾਈ ਹੇਠ ਭਾਗ ਲਿਆ ਗਿਆ । ਪਿਛਲੇ ਇਕ ਹਫਤੇ ਤੋਂ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਨੂੰ ਅਥਾਹ ਸਫਲਤਾ ਪ੍ਰਾਪਤ ਹੋਈ ਹੈ ਅਤੇ ਯੂਨੀਅਨ ਦੇ ਆਗੂਆਂ ਦਾ ਪਿੰਡ ਪਹੁੰਚਣ ’ਤੇ ਨਾਅਰੇਬਾਜ਼ੀ ਕਰਦੇ ਹੋਏ ਸਵਾਗਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸ਼ੇਰਪੁਰ, 11 ਸਤੰਬਰ (ਦਰਸ਼ਨ ਸਿੰਘ ਖੇੜੀ)- ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਉਣ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਪਿੰਡ ਇਕਾਈ ਰਾਮ ਨੱਗਰ ਛੰਨਾਂ ਵਲੋਂ ਪੂਰੇ ਉਤਸ਼ਾਹ, ਜੋਸ਼ ਤੇ ਜਜ਼ਬੇ ਨਾਲ ਸੂਬਾਈ ਆਗੂ ਕਰਮਜੀਤ ਸਿੰਘ ਛੰਨਾ ਦੀ ਅਗਵਾਈ ਹੇਠ ਭਾਗ ਲਿਆ ਗਿਆ । ਪਿਛਲੇ ਇਕ ਹਫਤੇ ਤੋਂ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਨੂੰ ਅਥਾਹ ਸਫਲਤਾ ਪ੍ਰਾਪਤ ਹੋਈ ਹੈ ਅਤੇ ਯੂਨੀਅਨ ਦੇ ਆਗੂਆਂ ਦਾ ਪਿੰਡ ਪਹੁੰਚਣ ’ਤੇ ਨਾਅਰੇਬਾਜ਼ੀ ਕਰਦੇ ਹੋਏ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸੂਬਾਈ ਆਗੂ ਕਰਮਜੀਤ ਸਿੰਘ ਛੰਨਾ ਨੇ ਕਿਹਾ ਕਿ ਇਸ ਅੰਦੋਲਨ ਨਾਲ ਕਿਸਾਨ ਭਾਈਚਾਰੇ ਅੰਦਰ ਜੋਸ਼ੋ ਖਰੋਸ਼ ਦੀ ਨਵੀਨਤਾ ਆਈ ਹੈ । ਉਨ੍ਹਾਂ ਪਿੰਡ ਵਾਸੀਆਂ ਵਲੋਂ ਦਿੱਤੇ ਅਥਾਹ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੀ ਅਣਖ, ਇਜ਼ਤ, ਗੈਰਤ ਅਤੇ ਸਵੈਮਾਣ ਨੂੰ ਉੱਚਾ ਚੁੱਕਣ ਲਈ ਕੋਈ ਵੀ ਕੁਰਬਾਨੀ ਕਰਨੀ ਪਵੇ ਤਾਂ ਕਿਸਾਨ ਮਰਜੀਵੜੇ ਸਦਾ ਤਿਆਰ ਬਰ ਤਿਆਰ ਰਹਿਣ ਦੇ ਪਾਬੰਦ ਹੋਵਾਂਗੇ।ਇਸ ਮੌਕੇ ਜੋਗਿੰਦਰ ਸਿੰਘ, ਕੁਲਵੀਰ ਸਿੰਘ, ਅੰਮ੍ਰਿਤਪਾਲ ਸਿੰਘ,ਜੋਰਾ ਸਿੰਘ, ਹਰਮੀਤ ਸਿੰਘ, ਸੁਖਪ੍ਰੀਤ ਸਿੰਘ, ਇਕਬਾਲ ਸਿੰਘ, ਜਗਰੂਪ ਸਿੰਘ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਦੇ ‘ਆਪ’ ਆਗੂ ਸੁਹੇਬ ਖਾਨ ‘ਸ਼ੈਬੀ ਨੂੰ ਪੰਜਾਬ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ ਅਗਲੀ ਖ਼ਬਰ ਕਿਸਾਨਾਂ ਨੂੰ ਸੁੱਕੀ ਫ਼ਸਲ ਲਿਆਉਣ ਦਾ ਸੱਦਾ ਸੀਨੀਅਰ ਆਗੂ ਚੇਅਰਮੈਨ ਬਲਵੰਤ ਸਿੰਘ ਦੁੱਲਮਾਂ ਸੋਨੀਆ ਬ੍ਰਿਗੇਡ ਦੇ ਜ਼ਿਲ੍ਹਾ...
Ad Position 24