ਮਲੇਰਕੋਟਲਾ ਦੇ ‘ਆਪ’ ਆਗੂ ਸੁਹੇਬ ਖਾਨ ‘ਸ਼ੈਬੀ ਨੂੰ ਪੰਜਾਬ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਮਲੇਰਕੋਟਲਾ, 11 ਸਤੰਬਰ (ਮੁਹੰਮਦ ਹਨੀਫ ਥਿੰਦ)- ਆਮ ਆਦਮੀ ਪਾਰਟੀ ਦੇ ਆਗੂ ਸੁਹੇਬ ਖਾਨ ‘ਸ਼ੈਬੀ’ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਮਲੇਰਕੋਟਲਾ ਦੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਚਰਚਾ ਛਿੜ ਗਈ ਹੈ।
ਮਲੇਰਕੋਟਲਾ, 11 ਸਤੰਬਰ (ਮੁਹੰਮਦ ਹਨੀਫ ਥਿੰਦ)- ਆਮ ਆਦਮੀ ਪਾਰਟੀ ਦੇ ਆਗੂ ਸੁਹੇਬ ਖਾਨ ‘ਸ਼ੈਬੀ’ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਮਲੇਰਕੋਟਲਾ ਦੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਚਰਚਾ ਛਿੜ ਗਈ ਹੈ। ਸੁਹੇਬ ਖਾਨ ‘ਸ਼ੈਬੀ’ ਨੂੰ ਮਿਲੀ ਇਹ ਜ਼ਿੰਮੇਵਾਰੀ ਮਲੇਰਕੋਟਲਾ ਦੀ ਸਿਆਸਤ ਦੇ ਨਾਲ-ਨਾਲ ਪੰਜਾਬ ਦੇ ਮੁਸਲਿਮ ਭਾਈਚਾਰੇ ਲਈ ਵੀ ਅਹਿਮ ਮੰਨੀ ਜਾ ਰਹੀ ਹੈ। ਸਰਕਾਰ ਵਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ਨੂੰ ਉਨ੍ਹਾਂ ਦੀਆਂ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸੁਹੇਬ ਖਾਨ ‘ਸ਼ੈਬੀ’ ਨੇ ਕਿਹਾ ਕਿ ਉਹ ਬੋਰਡ ਦੇ ਮੈਂਬਰ ਵਜੋਂ ਮੁਸਲਿਮ ਭਾਈਚਾਰੇ ਨਾਲ ਜੁੜੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।