12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੇ ਖਿਡਾਰੀਆ ਨੇ ਖੇਡ ਮੁਕਾਬਲੇ ’ਚ ਮਾਰੀਆਂ ਮੱਲਾਂ

ਚੀਮਾ ਮੰਡੀ, 11 ਸਤੰਬਰ (ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ 11 ਸਾਲ ਤੋਂ ਘੱਟ ਉਮਰ ਵਰਗ ਦੇ ਨੰਨ੍ਹੇ ਖਿਡਾਰੀਆਂ ਨੇ ਵੱਖ-ਵੱਖ ਸੈਂਟਰ ਪੱਧਰੀ ਖੇਡ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਂ ਰੌਸ਼ਨ ਕੀਤਾ ਹੈ । ਸਰਕਾਰੀ ਪ੍ਰਾਇਮਰੀ ਸਕੂਲ ਫਤਹਿਗੜ੍ਹ ਵਿਖੇ ਕਰਵਾਏ ਗਏ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ‘ਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਅੰਡਰ-11 ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਚੀਮਾ ਮੰਡੀ, 11 ਸਤੰਬਰ (ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ 11 ਸਾਲ ਤੋਂ ਘੱਟ ਉਮਰ ਵਰਗ ਦੇ ਨੰਨ੍ਹੇ ਖਿਡਾਰੀਆਂ ਨੇ ਵੱਖ-ਵੱਖ ਸੈਂਟਰ ਪੱਧਰੀ ਖੇਡ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਂ ਰੌਸ਼ਨ ਕੀਤਾ ਹੈ । ਸਰਕਾਰੀ ਪ੍ਰਾਇਮਰੀ ਸਕੂਲ ਫਤਹਿਗੜ੍ਹ ਵਿਖੇ ਕਰਵਾਏ ਗਏ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ‘ਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਅੰਡਰ-11 ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ । ਇਨ੍ਹਾਂ ਮੁਕਾਬਲਿਆਂ ’ਚ ਕਣਕਵਾਲ-ਭੰਗੂਆਂ ਸੈਂਟਰ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਦੌਲਾ ਸਿੰਘ ਵਾਲਾ ਵਿਖੇ ਕਰਵਾਏ ਗਏ ਸ਼ਤਰੰਜ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਦੀਆਂ ਅੰਡਰ-11 ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਉੱਥੇ ਹੀ ਕੁਸ਼ਤੀ ਮੁਕਾਬਲਿਆਂ ਦੇ 25 ਕਿਲੋਗ੍ਰਾਮ ਭਾਰ ਵਰਗ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀ ਮਨਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਮਾਣ ਵਧਾਇਆ। ਇਸ ਮੌਕੇ ਕਣਕਵਾਲ-ਭੰਗੂਆਂ ਸੈਂਟਰ ਦੀ ਖੇਡ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ‘ਮਲੂਕਾ’, ਸੈਂਟਰ ਹੈੱਡ ਟੀਚਰ ਕਣਕਵਾਲ; ਹਰਦੀਪ ਸਿੰਘ, ਹੈੱਡ ਟੀਚਰ ਧਰਮਗੜ੍ਹ; ਅਮਰਜੀਤ ਕੌਰ, ਹੈੱਡ ਟੀਚਰ ਰਤਨਗੜ੍ਹ; ਕਰਮਜੀਤ ਕੌਰ, ਹੈੱਡ ਟੀਚਰ ਦੌਲਾ ਸਿੰਘ ਵਾਲਾ; ਵੀਰਪਾਲ ਕੌਰ, ਈ.ਟੀ.ਟੀ. ਫਤਿਹਗੜ੍ਹ ਅਤੇ ਗੁਰਪ੍ਰੀਤ ਸਿੰਘ, ਈ.ਟੀ.ਟੀ. ਕਣਕਵਾਲ ਹਾਜ਼ਰ ਸਨ। ਮੁਕਾਬਲਿਆਂ ਤੋਂ ਬਾਅਦ ਅਕਾਲ ਅਕੈਡਮੀ ਵਿਖੇ ਵਾਪਸ ਪਹੁੰਚੇ ਨੰਨ੍ਹੇ ਖਿਡਾਰੀਆਂ ਦਾ ਪ੍ਰਿੰਸੀਪਲ ਅਨੁਰਾਧਾ ਬੱਬਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਬੀਬੀ ਵਿਰਕ ਨੇ ਦੁੱਖ ਸਾਂਝਾ ਕੀਤਾ
Ad Position 24