12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਸ਼ੇਰਪੁਰ, 11 ਸਤੰਬਰ (ਮੇਘ ਰਾਜ ਜੋਸ਼ੀ) - ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਅਤੇ ਪੜ੍ਹਾਈ ਵਿੱਚ ਹਾਸਲ ਕੀਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

Ad Position 21
repet_subhas-goyals [Copy P29]
ਮੀਟਿੰਗ ਦੌਰਾਨ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪੈਨਸ਼ਨਰ। ਤਸਵੀਰ – ਧਾਲੀਵਾਲ 12-09-2026
ਸ਼ੇਰਪੁਰ, 11 ਸਤੰਬਰ (ਮੇਘ ਰਾਜ ਜੋਸ਼ੀ) - ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਅਤੇ ਪੜ੍ਹਾਈ ਵਿੱਚ ਹਾਸਲ ਕੀਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਦਿੱਲੀ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਰੌਸ਼ਨ ਲਾਲ ਪਰਿਵਾਰ ਵੱਲੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕਰਮਵਾਰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਪਰਿਵਾਰ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਰੌਸ਼ਨ ਲਾਲ ਪਰਿਵਾਰ ਨੇ ਗੁਰਬਖਸ਼ਪੁਰਾ (ਗੰਡੇਵਾਲ) ਵਿਖੇ ਆਪਣੇ ਪੁਰਾਣੇ ਪਿਛੋਕੜ ਅਤੇ ਜੜ੍ਹਾਂ ਨੂੰ ਯਾਦ ਕਰਦਿਆਂ ਸਕੂਲ ਦੇ ਬੱਚਿਆਂ ਨਾਲ ਖੁਸ਼ੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਕੀਤੇ ਅਜਿਹੇ ਉਪਰਾਲੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੇ ਹਨ। ਸਮਾਰੋਹ ਦੌਰਾਨ ਸਰਪੰਚ ਰਾਜਵਿੰਦਰ ਕੌਰ, ਬਲਾਕ ਸੰਮਤੀ ਮੈਂਬਰ ਰਮਨਦੀਪ ਕੌਰ, ਗੁਰਜੰਟ ਸਿੰਘ ਸੰਧੂ, ਕਲੱਬ ਪ੍ਰਧਾਨ ਕੁਲਜੀਤ ਸਿੰਘ ਸੋਨੀ, ਉੱਘੇ ਕਾਰੋਬਾਰੀ ਸੁਭਾਸ਼ ਚੰਦ, ਸੁਖਵੰਤ ਸਿੰਘ, ਗੁਰਪ੍ਰੀਤ ਸਿੰਘ ਗੁਰੀ ਮੈਂਬਰ, ਦੀਦਾਰ ਸਿੰਘ, ਕੁਲਦੀਪ ਸਿੰਘ, ਭੋਲਾ ਸਿੰਘ, ਮੁੱਖ ਅਧਿਆਪਕ ਬਲਵੀਰ ਚੰਦ, ਅਧਿਆਪਕ ਜਗਤਾਰ ਸਿੰਘ, ਜਤਿੰਦਰ ਸਿੰਘ, ਮੈਡਮ ਮਨਪ੍ਰੀਤ ਕੌਰ ਸ਼ੇਰਪੁਰ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਸੂਬਾ ਸਰਕਾਰ ਦੇ ਦਾਅਵੇ ਖੋਖਲੇ - ਭਾਜਪਾ ਆਗੂ ਦੁੱਗਲ, ਜੱਸੀ ਪੰਜਾਬ ਵਿੱਚ ਨਸ਼ਿਆਂ ਦੇ ਮੁ... ਅਗਲੀ ਖ਼ਬਰ ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੇ ਖਿਡਾਰੀਆ ਨੇ ਖੇਡ ਮੁਕਾਬਲੇ ’ਚ ਮਾਰੀਆਂ ਮੱਲਾਂ
Ad Position 24