ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਸੂਬਾ ਸਰਕਾਰ ਦੇ ਦਾਅਵੇ ਖੋਖਲੇ - ਭਾਜਪਾ ਆਗੂ ਦੁੱਗਲ, ਜੱਸੀ
ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਸਿਆਸਤ ਗਰਮ, ਭਾਜਪਾ ਆਗੂ ਕੇ. ਐਸ. ਦੁੱਗਲ ਦਾ ਆਪ ‘ਤੇ ਹਮਲਾ
ਚੀਮਾ ਮੰਡੀ, 11 ਸਤੰਬਰ (ਗੁਰਜੀਤ ਸਿੰਘ ਚਹਿਲ) - ਪੰਜਾਬ ‘ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ । ਪਿੰਡ ਸ਼ੇਰੋ ਅਤੇ ਤੂਰਬਨਜਾਰਾ ਵਿਖੇ ਵਾਪਰੀਆਂ ਘਟਨਾਵਾਂ ਨੇ ਸੂਬਾ ਸਰਕਾਰ ਦੇ ਨਸ਼ਿਆਂ ’ਤੇ ਕਾਬੂ ਪਾਉਣ ਦੇ ਦਾਅਵੇ ਝੂਠੇ ਸਾਬਤ ਕਰ ਦਿੱਤੇ ਹਨ ।
ਕ
ਕੇ.ਐਸ. ਦੁੱਗਲ ਅਤੇ ਜਸਵੀਰ ਸਿੰਘ ਜੱਸੀ
12-09-2026
ਚੀਮਾ ਮੰਡੀ, 11 ਸਤੰਬਰ (ਗੁਰਜੀਤ ਸਿੰਘ ਚਹਿਲ) - ਪੰਜਾਬ ‘ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ । ਪਿੰਡ ਸ਼ੇਰੋ ਅਤੇ ਤੂਰਬਨਜਾਰਾ ਵਿਖੇ ਵਾਪਰੀਆਂ ਘਟਨਾਵਾਂ ਨੇ ਸੂਬਾ ਸਰਕਾਰ ਦੇ ਨਸ਼ਿਆਂ ’ਤੇ ਕਾਬੂ ਪਾਉਣ ਦੇ ਦਾਅਵੇ ਝੂਠੇ ਸਾਬਤ ਕਰ ਦਿੱਤੇ ਹਨ । ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਕੇ.ਐਸ. ਦੁੱਗਲ ਅਤੇ ਨਸ਼ਾ ਮੁਕਤ ਚੇਤਨਾ ਸੰਘ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਧਰਮਗੜ ਯੂਥ ਆਗੂ ਭਾਜਪਾ ਨੇ ਇਸ ‘ਅਜੀਤ ਪ੍ਰਤੀਨਿੱਧ’ ਨਾਲ ਗੱਲਬਾਤ ਕਰਦਿਆਂ ਕੀਤਾ। ਭਾਜਪਾ ਆਗੂ ਕੇ. ਐਸ. ਦੁੱਗਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ । ਭਾਜਪਾ ਆਗੂ ਦੁੱਗਲ ਅਤੇ ਜੱਸੀ ਨੇ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵੱਡਾ ਵਾਅਦਾ ਕੀਤਾ ਸੀ ਪਰ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਖਤਮ ਨਹੀਂ ਹੋ ਸਕੀ ਅਤੇ ਪੰਜਾਬ ਸਰਕਾਰ ਨਸ਼ਿਆ ਬਾਰੇ ਸਿਆਸੀ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਲੋੜ ਹੈ ।