12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ

ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 13 ਸਤੰਬਰ ਦਿਨ ਐਤਵਾਰ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਾਹੀ ਸਮਾਧਾਂ, ਨਾਭਾ ਗੇਟ, ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਸਰਪ੍ਰਸਤ ਬਲਵੰਤ ਸਿੰਘ ਜੋਗਾ, ਪ੍ਰਧਾਨ ਜਸਵਿੰਦਰ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ, ਜਨਰਲ ਸਕੱਤਰ ਤੇਜਿੰਦਰ ਸਿੰਘ ਸੋਢੀ, ਮੀਤ ਪ੍ਰਧਾਨ ਹਰਿੰਦਰ ਸਿੰਘ ਧਾਲੀਵਾਲ, ਨਛੱਤਰ ਸਿੰਘ, ਗੁਰਮੇਲ ਸਿੰਘ, ਗੁਰਤੇਜ ਸਿੰਘ ਅਤੇ ਪ੍ਰੈੱਸ ਸਕੱਤਰ ਕਰਮ ਸਿੰਘ ਨਮੋਲ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਪੂਰੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਇਲਾਕੇ ਦੀਆਂ ਸੰਗਤਾਂ ਵਿੱਚ ਇਸ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 13 ਸਤੰਬਰ ਦਿਨ ਐਤਵਾਰ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਾਹੀ ਸਮਾਧਾਂ, ਨਾਭਾ ਗੇਟ, ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਸਰਪ੍ਰਸਤ ਬਲਵੰਤ ਸਿੰਘ ਜੋਗਾ, ਪ੍ਰਧਾਨ ਜਸਵਿੰਦਰ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ, ਜਨਰਲ ਸਕੱਤਰ ਤੇਜਿੰਦਰ ਸਿੰਘ ਸੋਢੀ, ਮੀਤ ਪ੍ਰਧਾਨ ਹਰਿੰਦਰ ਸਿੰਘ ਧਾਲੀਵਾਲ, ਨਛੱਤਰ ਸਿੰਘ, ਗੁਰਮੇਲ ਸਿੰਘ, ਗੁਰਤੇਜ ਸਿੰਘ ਅਤੇ ਪ੍ਰੈੱਸ ਸਕੱਤਰ ਕਰਮ ਸਿੰਘ ਨਮੋਲ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਪੂਰੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਇਲਾਕੇ ਦੀਆਂ ਸੰਗਤਾਂ ਵਿੱਚ ਇਸ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੋ ਪਿਛਲੇ ਦਿਨੀਂ ਆਰੰਭ ਹੋ ਚੁੱਕੀ ਹੈ, ਜਿਨ੍ਹਾਂ ਦੇ ਭੋਗ 13 ਸਤੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਭੋਗ ਉਪਰੰਤ ਗੁਰਮਤਿ ਸਮਾਗਮ ਦੌਰਾਨ ਪੰਥ ਦੇ ਉੱਚ ਕੋਟੀ ਦੇ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਸਿੱਧ ਢਾਡੀ ਜਥਾ ਬੀਬੀ ਚਮਨਦੀਪ ਕੌਰ ਲੌਂਗੋਵਾਲ ਵਲੋਂ ਢਾਡੀ ਵਾਰਾਂ ਰਾਹੀਂ ਸਿੱਖ ਇਤਿਹਾਸ ਅਤੇ ਗੁਰਮਤਿ ਦੀਆਂ ਪ੍ਰੇਰਣਾਦਾਇਕ ਗਾਥਾਵਾਂ ਸੰਗਤਾਂ ਨਾਲ ਸਾਂਝੀਆਂ ਕਰਨਗੇ।
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਦਿੱਤੇ ਧਰਨੇ ਦਾ- ਸੁਨਾਮ ਤੋਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਫਰੰਟ ’ਤੇ ਹੋਈ ਫੇਲ੍ਹ - ਗੁਰਦਿਆਲ ਸਿੰਘ ਕਾਂਝਲਾ
Ad Position 24