12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

-ਮਾਮਲਾ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਦਿੱਤੇ ਧਰਨੇ ਦਾ- ਸੁਨਾਮ ਤੋਂ ਪੰਜਾਬ ਦੀ ਸਿਆਸਤ ਨੂੰ ਨਵਾਂ ਸੁਨੇਹਾ

ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਦੀ ਸਿਆਸਤ ਵਿੱਚ ਜਿੱਥੇ ਅਕਸਰ ਸਿਆਸੀ ਵਿਰੋਧ ਨੂੰ ਨਿੱਜੀ ਵਿਰੋਧ ਦਾ ਰੂਪ ਦੇ ਦਿੱਤਾ ਜਾਂਦਾ ਹੈ, ਉੱਥੇ ਸੁਨਾਮ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦਿਖਾਈ ਗਈ ਸਿਆਸੀ ਸਹਿਣਸ਼ੀਲਤਾ ਅਤੇ ਪੰਜਾਬੀਅਤ ਦੀ ਭਾਵਨਾ ਇੱਕ ਨਵੀਂ ਤੇ ਸਕਾਰਾਤਮਕ ਪਿਰਤ ਪਾਉਣ ਵਾਲੀ ਪਹਿਲ ਵਜੋਂ ਸਾਹਮਣੇ ਆਈ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਗੁਰਕੀਰਤ ਸਿੰਘ ਲਖਮੀਰਵਾਲਾ ਦੀ ਅਗਵਾਈ ਵਿਚ ਪ੍ਰਦਰਸ਼ਨਕਾਰੀ ਜਦੋਂ ਸੁਨਾਮ ਵਿਖੇ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਤਾਂ ਉੱਥੇ ਉਨ੍ਹਾਂ ਨਾਲ ਜਿਸ ਤਰ੍ਹਾਂ ਦੀ ਪ੍ਰਾਹੁਣਚਾਰੀ ਅਤੇ ਨਿੱਘੇ ਸੁਆਗਤ ਨਾਲ ਪੇਸ਼ ਆਇਆ ਗਿਆ ਉਸ ਨੇ ਸਿਆਸੀ ਵਿਰੋਧ ਨੂੰ ਇੱਕ ਨਵੇਂ ਨਜ਼ਰੀਏ ਨਾਲ ਦੇਖਣ ਦਾ ਸੁਨੇਹਾ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸੁਨਾਮ ਊਧਮ ਸਿੰਘ ਵਾਲਾ, 11 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਦੀ ਸਿਆਸਤ ਵਿੱਚ ਜਿੱਥੇ ਅਕਸਰ ਸਿਆਸੀ ਵਿਰੋਧ ਨੂੰ ਨਿੱਜੀ ਵਿਰੋਧ ਦਾ ਰੂਪ ਦੇ ਦਿੱਤਾ ਜਾਂਦਾ ਹੈ, ਉੱਥੇ ਸੁਨਾਮ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦਿਖਾਈ ਗਈ ਸਿਆਸੀ ਸਹਿਣਸ਼ੀਲਤਾ ਅਤੇ ਪੰਜਾਬੀਅਤ ਦੀ ਭਾਵਨਾ ਇੱਕ ਨਵੀਂ ਤੇ ਸਕਾਰਾਤਮਕ ਪਿਰਤ ਪਾਉਣ ਵਾਲੀ ਪਹਿਲ ਵਜੋਂ ਸਾਹਮਣੇ ਆਈ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਗੁਰਕੀਰਤ ਸਿੰਘ ਲਖਮੀਰਵਾਲਾ ਦੀ ਅਗਵਾਈ ਵਿਚ ਪ੍ਰਦਰਸ਼ਨਕਾਰੀ ਜਦੋਂ ਸੁਨਾਮ ਵਿਖੇ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਤਾਂ ਉੱਥੇ ਉਨ੍ਹਾਂ ਨਾਲ ਜਿਸ ਤਰ੍ਹਾਂ ਦੀ ਪ੍ਰਾਹੁਣਚਾਰੀ ਅਤੇ ਨਿੱਘੇ ਸੁਆਗਤ ਨਾਲ ਪੇਸ਼ ਆਇਆ ਗਿਆ ਉਸ ਨੇ ਸਿਆਸੀ ਵਿਰੋਧ ਨੂੰ ਇੱਕ ਨਵੇਂ ਨਜ਼ਰੀਏ ਨਾਲ ਦੇਖਣ ਦਾ ਸੁਨੇਹਾ ਦਿੱਤਾ। ਅਮਨ ਅਰੋੜਾ ਉਸ ਸਮੇਂ ਮੌਜੂਦ ਨਾ ਹੋਣ ਕਾਰਨ ਪ੍ਰਦਰਸ਼ਨਕਾਰੀਆਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਨਹੀਂ ਕਰ ਸਕੇ ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ, ਪ੍ਰਦਰਸ਼ਨ ਕਰਨ, ਕਾਲੇ ਝੰਡੇ ਦਿਖਾਉਣ ਤੇ ਜ਼ਿੰਦਾਬਾਦ-ਮੁਰਦਾਬਾਦ ਦੇ ਨਾਅਰੇ ਲਾਉਣ ਦਾ ਅਧਿਕਾਰ ਹੈ।ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਕਾਹਨਗੜ੍ਹ, ਗੁਰਕੀਰਤ ਸਿੰਘ ਤੇ ਉਨ੍ਹਾਂ ਦੇ ਨਾਲ ਆਏ ਸਾਰੇ ਪ੍ਰਦਰਸ਼ਨਕਾਰੀ ਵੀ ਸਾਡੇ ਆਪਣੇ ਹੀ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਮੇਰੇ ਘਰ ਦੇ ਦਰਵਾਜ਼ੇ ਹਮੇਸ਼ਾ ਸਾਰਿਆਂ ਲਈ ਖੁੱਲ੍ਹੇ ਹਨ। ਘਰ ਆਏ ਵਿਅਕਤੀ ਨੂੰ ਜੀ ਆਇਆਂ ਕਹਿਣਾ, ਉਸ ਦਾ ਮਾਣ-ਸਤਿਕਾਰ ਕਰਨਾ ਅਤੇ ਪ੍ਰਾਹੁਣਚਾਰੀ ਕਰਨਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸਦੀਆਂ ਪੁਰਾਣੀ ਪਰੰਪਰਾ ਹੈ, ਇਹ ਘਟਨਾ ਸਿਰਫ਼ ਇੱਕ ਸਿਆਸੀ ਪ੍ਰਦਰਸ਼ਨ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਸੁਨਾਮ ਤੋਂ ਪੰਜਾਬ ਦੀ ਸਿਆਸਤ ਨੂੰ ਇੱਕ ਵੱਡਾ ਸੰਦੇਸ਼ ਦਿੰਦੀ ਹੈ। ਅਮਨ ਅਰੋੜਾ ਦੀ ਇਸ ਪਹੁੰਚ ਨੂੰ ਸਿਆਸੀ ਸਹਿਣਸ਼ੀਲਤਾ, ਲੋਕਤੰਤਰਕ ਕਦਰਾਂ-ਕੀਮਤਾਂ ਤੇ ਪੰਜਾਬੀ ਪ੍ਰਾਹੁਣਚਾਰੀ ਦੇ ਸੁਮੇਲ ਵਜੋਂ ਦੇਖਿਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਨੀਤੀ ਕਰਨ ਦੀ ਬਜਾਏ ਗੁਲਜਾਰ ਸਿੰਘ ਦੇ ਪਰਿਵਾਰ ਨਾਲ ਖੜ੍ਹਿਆ ਜਾਵੇ – ਢੀਂਡਸਾ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ
Ad Position 24