12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡਾਇਰੈਕਟਰ ਭਲਾਈ ਵਿਭਾਗ ਦੇ ਦਫਤਰ ਦਾ ਘਿਰਾਉ 15 ਨੂੰ

ਅਹਿਮਦਗੜ, 11 ਸਤੰਬਰ (ਖੇੜਾ) - ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਅਹਿਮਦਗੜ, 11 ਸਤੰਬਰ (ਖੇੜਾ) - ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਸਕੱਤਰ ਜਨਰਲ ਬਲਵਿੰਦਰ ਸਿੰਘ ਲਤਾਲਾ, ਚੀਫ ਆਰਗਨਾਈਜੇਰ ਗੁਰਜੇਪਾਲ ਸਿੰਘ ਅਤੇ ਬਲਾਕ ਪ੍ਰਧਾਨ ਅਹਿਮਦਗੜ੍ਹ ਜਗਵਿੰਦਰ ਸਿੰਘ ਦਹਲੀਜ ਦੀ ਅਗਵਾਈ ’ਚ ਹੋਈ ਜਿਸ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਵੱਲੋਂ 15 ਸਤੰਬਰ 2026 ਨੂੰ ਡਾਇਰੈਕਟਰ ਸਮਾਜਿਕ ਨਿਆ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਫੇਸ ਵਨ ਮੋਹਾਲੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਭਲਾਈ ਮੰਤਰੀ ਡਾਕਟਰ ਬਲਜੀਤ ਕੌਰ ਤੇ ਡਾਇਰੈਕਟਰ ਭਲਾਈ ਵਿਭਾਗ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਮੁਜ਼ਾਰਾ ਕੀਤਾ ਜਾਵੇਗਾ। ਸੂਬਾ ਸਕੱਤਰ ਜਨਰਲ ਬਲਵਿੰਦਰ ਸਿੰਘ ਲਤਾਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਰਾਖਵਾਂ ਕਰਨ ਵਿਰੋਧੀ ਮਾਨਸਿਕਤਾ ਤਹਿਤ 1031 ਲੈਕਚਰਾਰ ਸਿੱਧੀ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ । ਆਗੂਆਂ ਨੇ ਮੰਗ ਕੀਤੀ ਕਿ ਲੈਕਚਰਾਰ ਭਰਤੀ ਵਿੱਚ ਬਣਦਾ ਰਾਖਮਾ ਕੋਟਾ ਦੇਣ ਬਾਰੇ ਤੁਰੰਤ ਸੋਧ ਪੱਤਰ ਜਾਰੀ ਕੀਤਾ ਜਾਵੇ ਤਾਂ ਜੋ ਐਸਸੀਬੀਸੀ ਵਰਗ ਦੇ ਲੋਕਾਂ ਨੂੰ ਇਨਸਾਫ ਮਿਲ ਸਕੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਕੀਤਾ ਜਾਵੇਗਾ ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਅਹਿਮਦਗੜ, ਨਿਰਮਲ ਸਿੰਘ ਸੰਦੌੜ, ਮਨਜਿੰਦਰ ਸਿੰਘ ਦਹਲੀਜ, ਹਰਪ੍ਰੀਤ ਸਿੰਘ ਸੰਦੌੜ, ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂ ਸਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫਤਰ ਬਾਹਰ 262 ਦਿਨਾਂ ਤੋਂ ਪੱਕੇ ਮੋਰਚੇ ’ਤੇ ਬੈਠੇ ਬੇਰੁਜ਼ਗਾਰਾਂ ਦੀ ਮੰਤਰੀ ਨਾਲ ਅੱਜ ਦੀ ਮੀਟਿੰਗ ਹੋਈ ਮੁਲਤਵੀ ਅਗਲੀ ਖ਼ਬਰ ਐਡਵੋਕੇਟ ਹਰਦੀਪ ਸਿੰਘ ਭਰੂਰ ਬਣੇ ਬਾਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ
Ad Position 24