ਹੈਂਡਬਾਲ ਮੁਕਾਬਲੇ ਵਿੱਚ ਕੈਂਬ੍ਰਿਜ ਸਕੂਲ ਦੇ ਵਿਦਿਆਰਥੀ ਅਭੈ ਪ੍ਰਤਾਪ ਸਿੰਘ ਨੇ ਜਿੱਤਿਆ ਸੋਨ ਤਗਮਾ
ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੇ ਵਿਦਿਆਰਥੀ ਅਭੇ ਪ੍ਰਤਾਪ ਸਿੰਘ ਨੇ ਹੈਂਡਬਾਲ ਅੰਡਰ-19 ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਐੱਸ.
ਸੰਗਰੂਰ, 11 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੇ ਵਿਦਿਆਰਥੀ ਅਭੇ ਪ੍ਰਤਾਪ ਸਿੰਘ ਨੇ ਹੈਂਡਬਾਲ ਅੰਡਰ-19 ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਐੱਸ.ਪੀ.ਐੱਸ. ਸਕੂਲ, ਸੰਗਰੂਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਅਭੈ ਪ੍ਰਤਾਪ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ। ਇਸ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਮਨਦੀਪ ਛੰਨਾ ਨੇ ਅਭੇ ਪ੍ਰਤਾਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮਵਿਸ਼ਵਾਸ ਪੈਦਾ ਕਰਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਅਭੇ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕਰੇਗੀ। ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਅਭੈ ਪ੍ਰਤਾਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਖੇਡ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਸਕੂਲ ਦੇ ਪ੍ਰੈਜ਼ੀਡੈਂਟ ਡਾਕਟਰ ਸੀਮਾ ਅਰੋੜਾ ਅਤੇ ਸੀ.ਈ.ਓ ਭਾਵਨਾ ਪੌਲ ਨੇ ਵੀ ਅਭੈ ਪਰਤਾਪ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੁੰਦੀਆਂ ਹਨ।