ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਧਰਨਾ ਅੱਜ - ਢੀਂਡਸਾ
ਚੀਮਾ ਮੰਡੀ, 12 ਸਤੰਬਰ (ਗੁਰਜੀਤ ਸਿੰਘ ਚਹਿਲ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਅਤੇ ਆਮ ਲੋਕਾਂ ਵੱਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਅਤੇ ‘ਆਪ’ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ਬਰ ਅਤੇ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਰੋਸ ਧਰਨੇ ਨੂੰ ਕਾਮਯਾਬ ਕਰਨਾ ਸਮੇਂ ਦੀ ਮੁੱਖ ਲੋੜ ਹੈ । ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇਸ ‘ ਅਜੀਤ ਪ੍ਰਤੀਨਿੱਧ’ ਨਾਲ ਗੱਲਬਾਤ ਕਰਦਿਆਂ ਕੀਤਾ।
ਚੀਮਾ ਮੰਡੀ, 12 ਸਤੰਬਰ (ਗੁਰਜੀਤ ਸਿੰਘ ਚਹਿਲ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਅਤੇ ਆਮ ਲੋਕਾਂ ਵੱਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਅਤੇ ‘ਆਪ’ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ਬਰ ਅਤੇ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਰੋਸ ਧਰਨੇ ਨੂੰ ਕਾਮਯਾਬ ਕਰਨਾ ਸਮੇਂ ਦੀ ਮੁੱਖ ਲੋੜ ਹੈ । ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇਸ ‘ ਅਜੀਤ ਪ੍ਰਤੀਨਿੱਧ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਅਹੁਦੇਦਾਰਾਂ, ਵਰਕਰਾਂ ਅਤੇ ਪੰਥ ਦੇ ਹਮਦਰਦ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ‘ਚ ਇਸ ਰੋਸ ਧਰਨੇ ‘ਚ ਸ਼ਾਮਲ ਹੋ ਕੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਕਿਉਕਿ ਸਰਕਾਰ ’ਤੇ ਇਨਸਾਫ਼ ਲਈ ਦਬਾਅ ਬਣਾਉਣ ਲਈ ਭਾਰੀ ਗਿਣਤੀ ‘ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ ਹੈ ।