12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ’ਤੇ ਕਿਸਾਨਾਂ ਵਲੋਂ ਮਾਲੇਰਕੋਟਲਾ-ਪਟਿਆਲਾ ਹਾਈਵੇ ਜਾਮ

ਅਮਰਗੜ੍ਹ, 12 ਸਤੰਬਰ (ਜਤਿੰਦਰ ਮੰਨਵੀ)- ਝੋਨੇ ਦੀ ਫ਼ਸਲ ਲਈ ਪੰਜਾਬ ਸਰਕਾਰ ਵਲੋਂ ਨਿਰਧਾਰਤ ਕੀਤੀ ਅੱਠ ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ ’ਤੇ ਅਮਰਗੜ੍ਹ ਗਰਿੱਡ ਦੇ ਨੇੜੇ ਪੈਂਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਅੱਠ ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਮਾਲੇਰਕੋਟਲਾ-ਪਟਿਆਲਾ ਮੁੱਖ ਸੜਕ ਜਾਮ ਕਰ ਧਰਨਾ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਖਿਲਾਫ ਨਾਅਰੇਬਾਜ਼ੀ ਕੀਤੀ। ਚੱਲਦੇ ਧਰਨੇ ‘ਚ ਕਿਸਾਨਾਂ ਦਾ ਸਾਥ ਦੇਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਜੰਮ ਕੇ ਨਿਸ਼ਾਨੇ ਸਾਧਦਿਆਂ ਇਸ ਨੂੰ ਨਿਕੰਮੀ ਸਰਕਾਰ ਕਰਾਰ ਦਿੱਤਾ।

Ad Position 21
repet_subhas-goyals [Copy P29]
ਮਾਲੇਰਕੋਟਲਾ-ਪਟਿਆਲਾ ਹਾਈਵੇ ‘ਤੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਧਰਨਾ ਦਿੰਦੇ ਕਿਸਾਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੱਸੀ ਮੰਨਵੀ। ਤਸਵੀਰ: ਜਤਿੰਦਰ ਮੰਨਵੀ 13-09-2026
ਅਮਰਗੜ੍ਹ, 12 ਸਤੰਬਰ (ਜਤਿੰਦਰ ਮੰਨਵੀ)- ਝੋਨੇ ਦੀ ਫ਼ਸਲ ਲਈ ਪੰਜਾਬ ਸਰਕਾਰ ਵਲੋਂ ਨਿਰਧਾਰਤ ਕੀਤੀ ਅੱਠ ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ ’ਤੇ ਅਮਰਗੜ੍ਹ ਗਰਿੱਡ ਦੇ ਨੇੜੇ ਪੈਂਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਅੱਠ ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਮਾਲੇਰਕੋਟਲਾ-ਪਟਿਆਲਾ ਮੁੱਖ ਸੜਕ ਜਾਮ ਕਰ ਧਰਨਾ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਖਿਲਾਫ ਨਾਅਰੇਬਾਜ਼ੀ ਕੀਤੀ। ਚੱਲਦੇ ਧਰਨੇ ‘ਚ ਕਿਸਾਨਾਂ ਦਾ ਸਾਥ ਦੇਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਜੰਮ ਕੇ ਨਿਸ਼ਾਨੇ ਸਾਧਦਿਆਂ ਇਸ ਨੂੰ ਨਿਕੰਮੀ ਸਰਕਾਰ ਕਰਾਰ ਦਿੱਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਜ਼ਿਕਰ ਕਰਦਿਆਂ ਆਖਿਆ ਕਿ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ ਸੀ, ਪਰ ਮੌਜੂਦਾ ਸਰਕਾਰ ਨੇ ਸੂਬੇ ਦਾ ਆਰਥਿਕ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ। ਉੱਧਰ ਕਿਸਾਨ ਯੂਨੀਅਨ ਕਾਦੀਆਂ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਢਢੋਗਲ, ਹਰਿੰਦਰਜੀਤ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਸਨਪ੍ਰੀਤ ਸਿੰਘ, ਤਰਨਜੀਤ ਸਿੰਘ, ਨਰੰਗ ਸਿੰਘ, ਸੌਦਾਗਰ ਸਿੰਘ ਤੇ ਸੁਖਚੈਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਝੋਨੇ ਦੀ ਫਸਲ ਲਈ ਕਿਸਾਨਾਂ ਦੇ ਟਿਊਬਵੈੱਲਾਂ ਲਈ ਅੱਠ ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ ਪਰ ਹੁਣ ਅੱਠ ਘੰਟੇ ਦੀ ਥਾਂ ਮਹਿਜ਼ ਦੋ ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਜਿਸ ਕਾਰਨ ਮਜਬੂਰੀ ਵੱਸ ਉਨ੍ਹਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਜਨਰੇਟਰ ਚਲਾਉਣੇ ਪੈ ਰਹੇ ਹਨ ਤੇ ਉਨ੍ਹਾਂ ਉੱਪਰ ਇਹ ਵਾਧੂ ਬੋਝ ਪੈ ਰਿਹਾ ਹੈ। ਉਹਨਾਂ ਆਖਿਆ ਕਿ ਖੇੜੀ ਫੀਡਰ ਤੇ ਤਿੰਨ ਦਿਨ ਹੋ ਗਏ ਮੋਟਰਾਂ ਦੀ ਬਿਜਲੀ ਨਹੀਂ ਆਈ ਤੇ ਦਿਆਲਪੁਰ ਸਮੇਤ ਹੋਰਨਾ ਫੀਡਰਾਂ ਤੇ ਵੀ ਮਹਿਜ਼ ਦੋ ਤੋਂ ਢਾਈ ਘੰਟੇ ਬਿਜਲੀ ਸਪਲਾਈ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਦਕਿ ਝੋਨੇ ਦੀ ਫਸਲ ਪੱਕਣ ਦੀ ਕਗਾਰ ਤੇ ਹੈ। ਜੇਕਰ ਹੁਣ ਪਾਣੀ ਪੂਰਾ ਨਾ ਕੀਤਾ ਗਿਆ ਤਾਂ ਝਾੜ ਤੇ ਵੱਡਾ ਫਰਕ ਪਵੇਗਾ। ਮੌਕੇ ਤੇ ਪਹੁੰਚੇ ਡੀ.ਐਸ.ਪੀ ਸੰਜੀਵ ਕਪੂਰ ਦੇ ਯਤਨਾਂ ਸਦਕਾ ਕਿਸਾਨ ਆਖਰਕਾਰ ਸ਼ਾਂਤ ਹੋਏ ਤੇ ਪਾਵਰ ਕੌਮ ਦੇ ਮੁਲਾਜ਼ਮ ਦਿਬਿਆ ਸ਼ਰਮਾ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਧਰਨਾ ਚੁੱਕਿਆ।
Ad Position 22
No active advertisement
ਪਿਛਲੀ ਖ਼ਬਰ ਥਾਣੇ ’ਚ ਖਾਧੀ ਜ਼ਹਿਰ ਅਤੇ ਕੁੱਟਮਾਰ ਦੇ ਦੋਸ਼ਾਂ ਹੇਠ ਕਿਸਾਨ ਯੂਨੀਅਨ ਨੇ ਥਾਣੇ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
Ad Position 24