ਅੰਨਦਾਣਾ ਤੇ ਮਹਾਂ ਸਿੰਘ ਵਾਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸੰਗਤ ਰਵਾਨਾ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਖਨੌਰੀ, 13 ਸਤੰਬਰ (ਬਲਵਿੰਦਰ ਸਿੰਘ ਥਿੰਦ)- ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਅੰਨਦਾਣਾ ਅਤੇ ਮਹਾਂ ਸਿੰਘ ਵਾਲਾ ਤੋਂ ਸੰਗਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅੰਨਦਾਣਾ ਤੋਂ ਦੋ ਬੱਸਾਂ ਅਤੇ ਪਿੰਡ ਮਹਾਂ ਸਿੰਘ ਵਾਲਾ ਤੋਂ ਇੱਕ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।
ਖਨੌਰੀ, 13 ਸਤੰਬਰ (ਬਲਵਿੰਦਰ ਸਿੰਘ ਥਿੰਦ)- ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਅੰਨਦਾਣਾ ਅਤੇ ਮਹਾਂ ਸਿੰਘ ਵਾਲਾ ਤੋਂ ਸੰਗਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅੰਨਦਾਣਾ ਤੋਂ ਦੋ ਬੱਸਾਂ ਅਤੇ ਪਿੰਡ ਮਹਾਂ ਸਿੰਘ ਵਾਲਾ ਤੋਂ ਇੱਕ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਉਨ੍ਹਾਂ ਨੇ ਸੰਗਤ ਨੂੰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ੍ਰੀ ਗੋਇਲ ਨੇ ਕਿਹਾ ਕਿ ਸੇਵਾ, ਸ਼ਰਧਾ ਅਤੇ ਧਾਰਮਿਕ ਭਾਵਨਾ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਗਿਆ ਹੈ। ਇਸ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ ਜੀ, ਸਾਲਾਸਰ ਬਾਲਾਜੀ, ਹਰਿਦੁਆਰ, ਰਿਸ਼ੀਕੇਸ਼, ਮਥੁਰਾ ਅਤੇ ਵ੍ਰਿੰਦਾਵਨ ਧਾਮ ਸਮੇਤ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਮਿਲ ਰਿਹਾ ਹੈ ।