17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦਿੜ੍ਹਬਾ ਹਲਕੇ ਦੇ ਵਿਕਾਸ ਕਾਰਜ ਵਿਰੋਧੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੇ – ਡਾ. ਜਵੰਧਾ ਚੀਮਾ ਵਿਰੁੱਧ ਹੋ ਰਹੀ ਬਿਆਨਬਾਜ਼ੀ ਨੂੰ ਦੱਸਿਆ ਸਿਆਸੀ ਹਿੱਤਾਂ ਤੋਂ ਪ੍ਰੇਰਿਤ

ਸੰਗਰੂਰ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ) – ਇਨਫੋਟੈਕ ਪੰਜਾਬ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਕਿ ਤੂਰਬੰਜਾਰਾ ਘਟਨਾ ’ਤੇ ਸਭ ਨੂੰ ਦੁੱਖ ਹੈ ਪਰ ਵਿਰੋਧੀ ਪਾਰਟੀਆਂ ਇਸ ਘਟਨਾ ਦਾ ਸਿਆਸੀਕਰਨ ਕਰ ਕੇ ਗੁਲਜਾਰ ਸਿੰਘ ਦੇ ਗਰੀਬ ਪਰਿਵਾਰ ਦੀਆਂ ਭਾਵਨਾਵਾਂ ਨਾਲ ਖੇਡ ਰਹੀਆਂ ਹਨ ।

Ad Position 21
No active advertisement
ਡਾ. ਗੁਨਿੰਦਰਜੀਤ ਸਿੰਘ ਜਵੰਧਾ 16-09-2026
ਸੰਗਰੂਰ, 15 ਸਤੰਬਰ (ਸੁਖਵਿੰਦਰ ਸਿੰਘ ਫੁੱਲ) – ਇਨਫੋਟੈਕ ਪੰਜਾਬ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਕਿ ਤੂਰਬੰਜਾਰਾ ਘਟਨਾ ’ਤੇ ਸਭ ਨੂੰ ਦੁੱਖ ਹੈ ਪਰ ਵਿਰੋਧੀ ਪਾਰਟੀਆਂ ਇਸ ਘਟਨਾ ਦਾ ਸਿਆਸੀਕਰਨ ਕਰ ਕੇ ਗੁਲਜਾਰ ਸਿੰਘ ਦੇ ਗਰੀਬ ਪਰਿਵਾਰ ਦੀਆਂ ਭਾਵਨਾਵਾਂ ਨਾਲ ਖੇਡ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪਿੰਡ ਤੂਰਬੰਜਾਰਾ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਪਹੁੰਚ ਰਹੇ ਹਨ ਅਤੇ ਪਰਿਵਾਰ ਨੂੰ ਗੁੰਮਰਾਹ ਕਰ ਰਹੇ ਹਨ। ਡਾ. ਜਵੰਧਾ ਨੇ ਕਿਹਾ ਕਿ ਉਨ੍ਹਾਂ ਨੇ ਤੂਰਬੰਜਾਰਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਜਾ ਕੇ ਵੇਖਿਆ ਹੈ ਕਿ ਲੋਕ ਇਨ੍ਹਾਂ ਸਿਆਸੀ ਪਾਰਟੀਆਂ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਤੰਗ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਧਿਰ ਵਲੋਂ ਪੀੜਤ ਪਰਿਵਾਰ ਨਾਲ ਜੋ ਵਾਅਦੇ ਕੀਤੇ ਗਏ ਹਨ ਉਹ ਹਰ ਹਾਲਤ ਵਿੱਚ ਪੂਰੇ ਹੋਣਗੇ। ਉਨ੍ਹਾਂ ਸਪਸ਼ਟ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਘਟਨਾ ਵਿੱਚ ਕੋਈ ਦੋਸ਼ ਨਹੀਂ ਪਰ ਸਿਆਸੀ ਆਗੂ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਮੁੱਖ ਰੱਖ ਕੇ ਵਿੱਤ ਮੰਤਰੀ ਚੀਮਾ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੇ ਦਿੜ੍ਹਬਾ ਹਲਕੇ ਦੇ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਪੰਜਾਬ ਦੇ ਕਿਸੇ ਹਲਕੇ ਵਿੱਚ ਸਭ ਤੋਂ ਵੱਧ ਵਿਕਾਸ ਕਾਰਜ ਹੋਏ ਤਾਂ ਉਹ ਦਿੜ੍ਹਬਾ ਹਲਕਾ ਕਿਹਾ ਜਾ ਸਕਦਾ ਹੈ। ਇਸ ਗੱਲ਼ ਤੋਂ ਦੁੱਖੀ ਵਿਰੋਧੀ ਆਗੂ ਰਾਤ ਨੂੰ ਸੁਪਨੇ ਵਿੱਚ ਵੀ ਹਰਪਾਲ ਸਿੰਘ ਚੀਮਾ ਵਿਰੁੱਧ ਬਿਆਨਬਾਜ਼ੀ ਕਰਦੇ ਰਹਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਐਸ.ਸੀ. ਮੋਰਚਾ ਦੇ ਕੌਮੀ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਿਵੇਸ਼ ਕੁਮਾਰ ਰਾਮ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਅਗਲੀ ਖ਼ਬਰ ਪੰਜਾਬ ਸਟੇਟ ਪੈਨਸ਼ਨਰਜ਼ ਕੈਨਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ 18 ਨੂੰ - ਰਾਜ ਕੁਮਾਰ ਅਰੋੜਾ
Ad Position 24