ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੀਤੀ ਲੋਕ ਮਿਲਣੀ
ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ) - ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਵਾਰਡ ਨੰ: 2 ’ਚ ਕੀਤੀ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ) - ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਵਾਰਡ ਨੰ: 2 ’ਚ ਕੀਤੀ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਬੁਨਿਆਦੀ ਢਾਂਚੇ, ਕਿਸਾਨ ਭਲਾਈ ਅਤੇ ਆਮ ਲੋਕਾਂ ਦੀ ਸਹੂਲਤ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਇਸ ਤੋਂ ਪਹਿਲਾਂ ਵਾਰਡ ’ਚ ਪੁੱਜਣ ’ਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਸਵਾਗਤ ਕਰਦਿਆਂ ਨਗਰ ਕੌਂਸਲਰ ਜਗਜੀਤ ਸਿੰਘ ਕਾਲਾ ਨੇ ਭਗਵੰਤ ਮਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਲਈ ਧੰਨਵਾਦ ਕੀਤਾ।