ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਮੁੱਖ ਏਜੰਡਾ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨਾ- ਜਥੇਦਾਰ ਝੂੰਦਾਂ
ਅਮਰਗੜ੍ਹ, 16 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਭਾਈ ਅੰਮ੍ਰਿਤਪਾਲ ਸਿੰਘ ਵਲੋਂ ਬਣਾਈ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਪਿੰਡਾਂ ਦੇ ਲੋਕ ਹਲਕਾ ਇੰਚਾਰਜ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੂੰ ਆਪ ਬੁਲਾ ਕੇ ਮੀਟਿੰਗਾਂ ਕਰਵਾ ਰਹੇ ਹਨ, ਅਜਿਹੀ ਹੀ ਇੱਕ ਮੀਟਿੰਗ ਪਿੰਡ ਬਾਗੜੀਆਂ ਵਿਖੇ ਕੀਤੀ ਗਈ, ਜਿਸ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸਿੱਖ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ, ਨੌਜਵਾਨੀ ਦੀ ਸੁਰੱਖਿਆ, ਉਦਯੋਗਿਕ ਵਿਕਾਸ, ਰੋਜ਼ਗਾਰ ਅਤੇ ਘੱਟ ਗਿਣਤੀਆਂ ਭਾਈਚਾਰੇ ਦੇ ਹੱਕਾਂ ਦੀ ਪ੍ਰਾਪਤੀ ਲਈ ਸਾਨੂੰ ਸਭ ਨੂੰ ਰਲ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੇ ਪਹਿਰਾ ਦੇਣਾ ਪਵੇਗਾ ਕਿਉਂਕਿ ਪੰਜਾਬ ਦਾ ਦਰਦ ਪਛਾਣਣ ‘ਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਅਸਫ਼ਲ ਰਹੀ ਹੈ।
ਅਮਰਗੜ੍ਹ, 16 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਭਾਈ ਅੰਮ੍ਰਿਤਪਾਲ ਸਿੰਘ ਵਲੋਂ ਬਣਾਈ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਪਿੰਡਾਂ ਦੇ ਲੋਕ ਹਲਕਾ ਇੰਚਾਰਜ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੂੰ ਆਪ ਬੁਲਾ ਕੇ ਮੀਟਿੰਗਾਂ ਕਰਵਾ ਰਹੇ ਹਨ, ਅਜਿਹੀ ਹੀ ਇੱਕ ਮੀਟਿੰਗ ਪਿੰਡ ਬਾਗੜੀਆਂ ਵਿਖੇ ਕੀਤੀ ਗਈ, ਜਿਸ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸਿੱਖ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ, ਨੌਜਵਾਨੀ ਦੀ ਸੁਰੱਖਿਆ, ਉਦਯੋਗਿਕ ਵਿਕਾਸ, ਰੋਜ਼ਗਾਰ ਅਤੇ ਘੱਟ ਗਿਣਤੀਆਂ ਭਾਈਚਾਰੇ ਦੇ ਹੱਕਾਂ ਦੀ ਪ੍ਰਾਪਤੀ ਲਈ ਸਾਨੂੰ ਸਭ ਨੂੰ ਰਲ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੇ ਪਹਿਰਾ ਦੇਣਾ ਪਵੇਗਾ ਕਿਉਂਕਿ ਪੰਜਾਬ ਦਾ ਦਰਦ ਪਛਾਣਣ ‘ਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਬਜਬਾਗ ਦਿਖਾ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ ਹੋਈ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕਹਿੰਦਾ ਸੀ ਕਿ ਹਰ ਜ਼ਿਲ੍ਹੇ ਅੰਦਰ ਇੱਕ ਮੈਡੀਕਲ ਕਾਲਜ ਬਣਾਇਆ ਜਾਵੇਗਾ, ਪ੍ਰੰਤੂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕਿਸੇ ਵੀ ਜ਼ਿਲ੍ਹੇ ਅੰਦਰ ਕਿਸੇ ਮੈਡੀਕਲ ਕਾਲਜ ਦੀ ਇੱਕ ਇੱਟ ਵੀ ਨਹੀਂ ਲਗਾਈ ਗਈ । ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਮੁੱਖ ਏਜੰਡਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ, ਸੂਬੇ ਦੀ ਨੌਜਵਾਨੀ ਨੂੰ ਬਚਾਉਣਾ, ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਨਾ ਹੈ। ਇਸ ਮੌਕੇ ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਸੁਖਬੀਰ ਸਿੰਘ ਬਿੱਟੂ ਸਲੇਮਪੁਰ,ਪ੍ਰਦਮਨ ਸਿੰਘ ਸੋਹੀ, ਦਿਲਬਾਗ ਸਿੰਘ ਖੇੜੀ ਸੋਡੀਆਂ,ਮਨਜਿੰਦਰ ਸਿੰਘ ਗੋਗੀ ਛੰਨਾ,ਪਰਮਪਾਲ ਸਿੰਘ ਜੈਲਦਾਰ, ਹਰਜਿੰਦਰ ਸਿੰਘ ਪ੍ਰਧਾਨ, ਦਲਜੀਤ ਸਿੰਘ ਵਿੱਕੀ, ਸੁਖਜਿੰਦਰ ਸਿੰਘ ਸੁਖੀ ਜੈਲਦਾਰ, ਦਿਲਪ੍ਰੀਤ ਸਿੰਘ ,ਪਰਮਿੰਦਰ ਸਿੰਘ ਗੋਲੂ, ਗੁਰਚੈਨ ਸਿੰਘ ਚੈਨੀ, ਪਰਮਜੀਤ ਸਿੰਘ ਪੰਮੀ, ਮਨਪ੍ਰੀਤ ਸਿੰਘ ਕਾਲਾ, ਹਰਤਾਰ ਸਿੰਘ ਬਾਗੜੀਆਂ, ਰਾਜਵਿੰਦਰ ਸਿੰਘ, ਪਲਵਿੰਦਰ ਸਿੰਘ, ਬਲਵੰਤ ਸਿੰਘ ਅਤੇ ਹਰਜੀਤ ਸਿੰਘ ਪਿੰਕਾ ਤੋਂ ਇਲਾਵਾ ਹੋਰ ਹਾਜ਼ਰ ਸਨ ।