ਗੁਰਮਤਿ ਸਮਾਗਮ ਕਰਵਾਇਆ
ਅਹਿਮਦਗੜ, 16 ਸਤੰਬਰ (ਸੁਖਜੀਤ ਸਿੰਘ ਖੇੜਾ) - ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਘੇਲ ਸਿੰਘ ਉਭੀ ਦੀ ਅਗਵਾਈ ਹੇਠ ਕਰਵਾਇਆ ਗਿਆ। ਸਵੇਰੇ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ’ਚ ਕੀਤੇ ਗਏ ।
ਅਹਿਮਦਗੜ, 16 ਸਤੰਬਰ (ਸੁਖਜੀਤ ਸਿੰਘ ਖੇੜਾ) - ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਘੇਲ ਸਿੰਘ ਉਭੀ ਦੀ ਅਗਵਾਈ ਹੇਠ ਕਰਵਾਇਆ ਗਿਆ। ਸਵੇਰੇ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ’ਚ ਕੀਤੇ ਗਏ । ਭਾਈ ਕੁਲਵਿੰਦਰ ਸਿੰਘ ਤਰਨ ਤਾਰਨ ਵਾਲਿਆਂ ਦੇ ਰਾਗੀ ਜਥੇ ਵਲੋਂ ਕੀਰਤਨ ਅਤੇ ਵਿਆਖਿਆ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੁੜਨ ਦੀ ਪੇ੍ਰਨਾ ਕੀਤੀ ਅਤੇ ਗੁਰਬਾਣੀ ਇਤਿਹਾਸ ਨਾਲ ਜੋੜਿਆ। ਉਨ੍ਹਾਂ ਸਿੱਖਾਂ ਨੂੰ ਗੁਰੂ ਗਰੰਥ ਅਤੇ ਪੰਥ ਨਾਲ ਜੁੜਨ ਲਈ ਅਪੀਲ ਕੀਤੀ।