16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੁਨਾਮ ਪੁਲਿਸ ਵਲੋਂ ਇਕ ਦੇਸੀ ਪਿਸਤੌਲ ਤੇ 6 ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫਤਾਰ

ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਨੇ ਇਕ ਨੌਜਵਾਨ ਨੂੰ ਬਾਰਾਂ ਬੋਰ ਦੇ ਇਕ ਦੇਸੀ ਪਿਸਤੌਲ ਅਤੇ 6 ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਖਲ ਸੜਕ ’ਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਨਵੀਂ ਅਨਾਜ ਮੰਡੀ ਦੇ ਸ਼ੈੱਡਾਂ ਹੇਠੋਂ ਆਪਣੇ ਸਾਥੀ ਦੀ ਉਡੀਕ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਨੇ ਇਕ ਨੌਜਵਾਨ ਨੂੰ ਬਾਰਾਂ ਬੋਰ ਦੇ ਇਕ ਦੇਸੀ ਪਿਸਤੌਲ ਅਤੇ 6 ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਖਲ ਸੜਕ ’ਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਨਵੀਂ ਅਨਾਜ ਮੰਡੀ ਦੇ ਸ਼ੈੱਡਾਂ ਹੇਠੋਂ ਆਪਣੇ ਸਾਥੀ ਦੀ ਉਡੀਕ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ। ਜਿਸ ਕੋਲੋਂ ਬਾਰਾਂ ਬੋਰ ਦਾ ਇਕ ਦੇਸੀ ਪਿਸਤੌਲ ਅਤੇ 6 ਕਾਰਤੂਸ ਬਰਾਮਦ ਕੀਤੇ ਗਏ। ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਬਖਸ਼ ਸਿੰਘ ਵਾਸੀ ਪੱਖੋਪੁਰ ਤਹਿਸੀਲ ਅਤੇ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਖਿਲਾਫ਼ ਆਰਮ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਕੇਡਰ ਭਰਤੀ ਲਈ ਦਿੜ੍ਹਬਾ ’ਚ ਪੱਕਾ ਧਰਨਾ ਇਸ਼ਤਿਹਾਰ ਜਾਰੀ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਅਗਲੀ ਖ਼ਬਰ ਖਹਿਰਾ ਪਰਿਵਾਰ ਵਲੋਂ ਗਿਆਨੀ ਸੁਖਦੇਵ ਸਿੰਘ ਦੇ ਭੋਗ ਸਮੇਂ ਹਾਜ਼ਰੀ ਭਰਨ ਵਾਲਿਆਂ ਦਾ ਧੰਨਵਾਦ
Ad Position 24