18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਿਆਸੀ ਪਾਰਟੀਆਂ ਵਿੱਤ ਮੰਤਰੀ ਅਤੇ ‘ਆਪ’ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ- ਸ਼ੇਰਗਿੱਲ

ਦਿੜ੍ਹਬਾ ਮੰਡੀ, 17 ਸਤੰਬਰ (ਹਰਬੰਸ ਸਿੰਘ ਛਾਜਲੀ)- ‘ਆਪ’ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਦੇ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਗੁਲਜ਼ਾਰ ਸਿੰਘ ਤੂਰਬੰਜਾਰਾ ਖੁਦਕੁਸ਼ੀ ਮਾਮਲੇ ’ਚ ਸਿਆਸੀ ਪਾਰਟੀਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਹਰਪਾਲ ਸਿੰਘ ਚੀਮਾ ਖੁਦ ਇਕ ਗਰੀਬ ਦਲਿਤ ਪਰਿਵਾਰ ’ਚੋਂ ਉੱਠ ਕੇ ਲੋਕ ਸੇਵਾ ਦੇ ਖੇਤਰ ’ਚ ਆਪਣੀ ਪਛਾਣ ਬਣਾਉਣ ਵਾਲੇ ਆਗੂ ਹਨ।

Ad Position 21
No active advertisement
ਅਜੀਤ ਡੈਸਕ 18-09-2026
ਦਿੜ੍ਹਬਾ ਮੰਡੀ, 17 ਸਤੰਬਰ (ਹਰਬੰਸ ਸਿੰਘ ਛਾਜਲੀ)- ‘ਆਪ’ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਦੇ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਗੁਲਜ਼ਾਰ ਸਿੰਘ ਤੂਰਬੰਜਾਰਾ ਖੁਦਕੁਸ਼ੀ ਮਾਮਲੇ ’ਚ ਸਿਆਸੀ ਪਾਰਟੀਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਹਰਪਾਲ ਸਿੰਘ ਚੀਮਾ ਖੁਦ ਇਕ ਗਰੀਬ ਦਲਿਤ ਪਰਿਵਾਰ ’ਚੋਂ ਉੱਠ ਕੇ ਲੋਕ ਸੇਵਾ ਦੇ ਖੇਤਰ ’ਚ ਆਪਣੀ ਪਛਾਣ ਬਣਾਉਣ ਵਾਲੇ ਆਗੂ ਹਨ। ਦਿੜ੍ਹਬਾ ਹਲਕੇ ਦੇ ਹਰ ਗਰੀਬ, ਮਜ਼ਦੂਰ, ਕਿਸਾਨ ਅਤੇ ਵਪਾਰੀ ਵਰਗ ਨਾਲ ਪਿਆਰ ਅਤੇ ਸਤਿਕਾਰ ਵਾਲਾ ਰਿਸ਼ਤਾ ਹੈ । ਸ੍ਰੀ ਚੀਮਾ ਦੀਆਂ ਅਨੇਕਾਂ ਚੰਗਿਆਈਆਂ ਤੋਂ ਦਿੜ੍ਹਬਾ ਹਲਕੇ ਦਾ ਬੱਚਾ-ਬੱਚਾ ਜਾਣੂ ਹੈ । ਉਨ੍ਹਾਂ ਕਿਹਾ ਕਿ ਵਿਰੋਧੀ ਸਿਆਸੀ ਧਿਰਾਂ ਵਲੋਂ ਲੋਕ ਸੇਵਾ ’ਚ ਲਗਾਤਾਰ ਕੰਮ ਕਰਨ ਵਾਲੇ ਆਗੂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਦਿੜ੍ਹਬਾ ਹਲਕਾ ਸ੍ਰੀ ਚੀਮਾ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਤੋਂ ਪੂਰੀ ਤਰ੍ਹਾਂ ਜਾਣੂ ਹੈ । ਹਲਕਾ ਕੋਆਰਡੀਨੇਟਰ ਅਮਨਦੀਪ ਕੌਰ, ਬਲਾਕ ਪ੍ਰਧਾਨ ਹਰਮਨਦੀਪ ਕੌਰ ਸੂਲਰ, ਬਲਾਕ ਪ੍ਰਧਾਨ ਮਨਪ੍ਰੀਤ ਕੌਰ ਸਰਪੰਚ ਰੋਗਲਾ, ਬਲਾਕ ਪ੍ਰਧਾਨ ਭਰਪੂਰ ਕੌਰ ਨਾਗਰੀ ਨੇ ਕਿਹਾ ਕਿ ਵਿਰੋਧੀ ਲਾਸ਼ਾਂ ’ਤੇ ਸਿਆਸਤ ਕਰਨ ਤੋਂ ਗ਼ੁਰੇਜ਼ ਕਰਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੇ ਗਲੇ ਦੀ ਹੱਡੀ ਬਣਿਆ ਕੱਕੜਵਾਲ ਵਿਵਾਦ ਸੁਲਝਿਆ ਦੋਵਾਂ ਧਿਰਾਂ ’ਚ ਹੋਇਆ ਰਾਜ਼ੀਨਾਮਾ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ 20 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ
Ad Position 24