ਮ੍ਰਿਤਕ ਗੁਲਜ਼ਾਰ ਸਿੰਘ ਦੇ ਹੱਕ ’ਚ ਅਕਾਲੀ ਦਲ (ਬ) ਵਲੋਂ ਰੋਸ ਮਾਰਚ ਅੱਜ
ਦਿੜ੍ਹਬਾ ਮੰਡੀ, 17 ਸਤੰਬਰ (ਜਸਵੀਰ ਸਿੰਘ ਔਜਲਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਮ੍ਰਿਤਕ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੇ ਹੱਕ ਵਿੱਚ 18 ਸਤੰਬਰ ਨੂੰ ਦਿੜ੍ਹਬਾ ਦੀ ਅਨਾਜ ਮੰਡੀ ਵਿਖੇ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਵਰਕਰ ਅਤੇ ਇਲਾਕੇ ਦੀਆਂ ਸੰਗਤਾਂ ਅਨਾਜ ਮੰਡੀ ਦਿੜ੍ਹਬਾ ਵਿੱਚ ਇਕੱਠੇ ਹੋ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵੱਲ ਰੋਸ ਮਾਰਚ ਕਰਨਗੇ।
ਪ
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦੇ ਹੋਏ ਕੰਪਿਊਟਰ ਅਧਿਆਪਕ। ਤਸਵੀਰ - ਭੁੱਲਰ
18-09-2026
ਦਿੜ੍ਹਬਾ ਮੰਡੀ, 17 ਸਤੰਬਰ (ਜਸਵੀਰ ਸਿੰਘ ਔਜਲਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਮ੍ਰਿਤਕ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੇ ਹੱਕ ਵਿੱਚ 18 ਸਤੰਬਰ ਨੂੰ ਦਿੜ੍ਹਬਾ ਦੀ ਅਨਾਜ ਮੰਡੀ ਵਿਖੇ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਵਰਕਰ ਅਤੇ ਇਲਾਕੇ ਦੀਆਂ ਸੰਗਤਾਂ ਅਨਾਜ ਮੰਡੀ ਦਿੜ੍ਹਬਾ ਵਿੱਚ ਇਕੱਠੇ ਹੋ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵੱਲ ਰੋਸ ਮਾਰਚ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਕਰਨਗੇ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।