17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਝਾੜੋਂ ਦੀ ਘਟਨਾ ਨੂੰ ਲੈ ਕੇ ਵੱਖ-ਵੱਖ ਪਾਰਟੀ ਦੇ ਆਗੂਆਂ ਨੇ ਪ੍ਰਗਟਾਇਆ ਅਫ਼ਸੋਸ

ਚੀਮਾ ਮੰਡੀ, 17 ਸਤੰਬਰ (ਜਗਰਾਜ ਮਾਨ) - ਪਿੰਡ ਝਾੜੋਂ ਦੇ ਵਾਸੀਆਂ ਨੇ ਅਤੇ ਵਿਰੋਧੀ ਧਿਰ ਦੇ ਆਗੂਆਂ ਨੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਗੁੰਡਾਗਰਦੀ ਦੇ ਖ਼ਿਲਾਫ਼ ਪਿੰਡ ਵਾਸੀਆਂ ਵਲੋਂ ਕੀਤੇ ਗਏ ਸਾਂਝੇ ਇਕੱਠ ’ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਪਿੰਡ ਵਾਸੀਆਂ ਨਾਲ ਖੜਨ ਦਾ ਭਰੋਸਾ ਦਿੱਤਾ । ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ, ਹਰਮਨ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ , ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਕੀਰਤ ਸਿੰਘ ਨਹਿਲ ਲਖਮੀਰਵਾਲਾ, ਮੋਹਨਜੀਤ ਸਿੰਘ ਸ਼ੇਰੋ ਆਦਿ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 18-09-2026
ਚੀਮਾ ਮੰਡੀ, 17 ਸਤੰਬਰ (ਜਗਰਾਜ ਮਾਨ) - ਪਿੰਡ ਝਾੜੋਂ ਦੇ ਵਾਸੀਆਂ ਨੇ ਅਤੇ ਵਿਰੋਧੀ ਧਿਰ ਦੇ ਆਗੂਆਂ ਨੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਗੁੰਡਾਗਰਦੀ ਦੇ ਖ਼ਿਲਾਫ਼ ਪਿੰਡ ਵਾਸੀਆਂ ਵਲੋਂ ਕੀਤੇ ਗਏ ਸਾਂਝੇ ਇਕੱਠ ’ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਪਿੰਡ ਵਾਸੀਆਂ ਨਾਲ ਖੜਨ ਦਾ ਭਰੋਸਾ ਦਿੱਤਾ । ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ, ਹਰਮਨ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ , ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਕੀਰਤ ਸਿੰਘ ਨਹਿਲ ਲਖਮੀਰਵਾਲਾ, ਮੋਹਨਜੀਤ ਸਿੰਘ ਸ਼ੇਰੋ ਆਦਿ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਖ਼ਿਲਾਫ਼ ਉਨ੍ਹਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਿੰਡ ਝਾੜੋਂ ਵਿੱਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਇਸ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਕਥਿਤ ਕੁੱਟਮਾਰ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ । ਉਨ੍ਹਾਂ ਕਿਹਾ ਕਿ ਪਿੰਡ ਦੇ ਮੌਜੂਦਾ ਸਰਪੰਚ ਰਜਿੰਦਰ ਕੁਮਾਰ ਰਾਜੂ ਅਤੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਦੀ ਵਿਕਰੀ ਰੋਕਣ ਲਈ ਆਵਾਜ਼ ਚੁੱਕਣਾ ਸਮਾਜ ਦੇ ਹਿੱਤ ’ਚ ਹੈ। ਦਾਮਨ ਬਾਜਵਾ ਨੇ ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜਦੋਂ ਪਿੰਡਾਂ ’ਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਹੋਣ ਦੇ ਦੋਸ਼ ਲੱਗ ਰਹੇ ਹਨ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ’ਤੇ ਹਮਲੇ ਹੋ ਰਹੇ ਹਨ ਤਾਂ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਕਿੱਥੇ ਹੈ। ਇਸ ਸਬੰਧੀ ਜਦੋਂ ਥਾਣਾ ਇੰਚਾਰਜ ਯੋਗੇਸ਼ ਗਰਗ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿੰਡ ਝਾੜੋ ਵਿਖੇ ਜਗਵਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਦੋਸ਼ ਲਾਉਂਦੇ ਕਿਹਾ ਕਿ ਕੁਝ ਵਿਅਕਤੀ ਉਸ ਨੂੰ ਆਪਣੇ ਘਰ ਲੈ ਗਏ ਤੇ ਘਰ ਜਾ ਕੇ ਬੰਨ੍ਹ ਲਿਆ ਅਤੇ ਮੈਨੂੰ ਕੁੱਟਿਆ। ਪੰਚਾਇਤ ਨੇ ਮੌਕੇ ’ਤੇ ਪਹੁੰਚ ਕੇ ਘਰ ਦਾ ਗੇਟ ਖੁਲਵਾ ਕੇ ਮੈਨੂੰ ਖੁਲਵਾਇਆ ਅਤੇ ਪਿੰਡ ਦੇ ਸਰਪੰਚ ਰਜਿੰਦਰ ਕੁਮਾਰ ਦੇ ਵੀ ਸਿਰ ਵਿੱਚ ਰੋੜਾ ਮਾਰਿਆ । ਪੁਲਿਸ ਨੇ ਕਾਰਵਾਈ ਕਰਦਿਆਂ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਮੁਲਜਮਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਪਾਰਟੀਆਂ ਵਿੱਤ ਮੰਤਰੀ ਅਤੇ ‘ਆਪ’ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ- ਸ਼ੇਰਗਿੱਲ ਸਕੂਲ ਵੈਨ ਤੇ ਮ... ਅਗਲੀ ਖ਼ਬਰ 440 ਬੈੱਡਾਂ ਵਾਲਾ ਅਤਿ-ਆਧੁਨਿਕ ਹਸਪਤਾਲ ਅਤੇ ਮੈਡੀਕਲ ਕਾਲਜ ਬਦਲੇਗਾ ਲਹਿਰਾਗਾਗਾ ਦੀ ਨੁਹਾਰ - ਗੋਇਲ
Ad Position 24