17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਨਾਨਕ ਸਾਹਿਬ ਦੇ ਵਿਆਹ ਪੁਰਬ ਨੂੰ ਸਮਰਪਿਤ ਬਰਾਤ ਅਤੇ ਕਥਾ ਸਮਾਗਮ 20 ਨੂੰ

ਸੰਗਰੂਰ, 17 ਸੰਤਬਰ (ਦਮਨਜੀਤ ਸਿੰਘ) - ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜਸਵਿੰਦਰ ਸਿੰਘ ਸਾਹਨੀ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ’ਚ ਕੀਤੀ ਗਈ । ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਮੈਂਬਰ ਵੀ ਸ਼ਾਮਿਲ ਹੋਏ ।

Ad Position 21
No active advertisement
ਅਜੀਤ ਡੈਸਕ 18-09-2026
ਸੰਗਰੂਰ, 17 ਸੰਤਬਰ (ਦਮਨਜੀਤ ਸਿੰਘ) - ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜਸਵਿੰਦਰ ਸਿੰਘ ਸਾਹਨੀ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ’ਚ ਕੀਤੀ ਗਈ । ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਮੈਂਬਰ ਵੀ ਸ਼ਾਮਿਲ ਹੋਏ । ਨਰਿੰਦਰ ਪਾਲ ਸਿੰਘ ਸਾਹਨੀ ਜਨਰਲ ਸਕੱਤਰ ਨੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਗੁਰਪ੍ਰੀਤ ਸਿੰਘ ਰੋਬਿਨ ਨੇ ਦੱਸਿਆ ਕਿ ਪਿਛਲੇ ਸਾਲਾਂ ਵਾਂਗ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 20 ਸਤੰਬਰ ਦੀ ਰਾਤ ਨੂੰ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਲੋੜੀਂਦੇ ਪ੍ਬੰਧ ਕੀਤੇ ਜਾ ਰਹੇ ਹਨ। ਸੁਰਿੰਦਰ ਪਾਲ ਸਿੰਘ ਸਿਦਕੀ ਪ੍ਰਚਾਰ ਸਕੱਤਰ ਨੇ ਦੱ ਸਿਆ ਕਿ ਵਿਆਹ ਪੁਰਬ ਦੇ ਸਬੰਧ ਵਿੱਚ ਸ਼ਾਮ ਸਮੇਂ ਨਿਸ਼ਾਨ ਸਾਹਿਬ ਦੀ ਅਗਵਾਈ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਸ਼ਬਦਾਂ ਦਾ ਗਾਇਨ ਕਰਦੇ ਹੋਏ ਸੰਗਤਾਂ ਬਰਾਤ ਰੂਪੀ ਫੇਰੀ ਵਿੱਚ ਸ਼ਾਮਿਲ ਹੋਣਗੀਆਂ। ਇਹ ਬਰਾਤ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਸੁਨਾਮੀ ਗੇਟ ਫਿਰਨੀ ਰੋਡ ਤੋਂ ਸੁਨਾਮੀ ਗੇਟ ਬਾਜ਼ਾਰ ਤੋਂ ਲੰਘਦਿਆਂ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗੀ, ਜਿੱਥੇ ਪ੍ਰਬੰਧਕਾਂ ਵਲੋਂ ਬਰਾਤ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ । ਉਪਰੰਤ ਭਾਈ ਮਨਵੀਰ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਕੀਰਤਨ ਦੀ ਹਾਜ਼ਰੀ ਭਰਨਗੇ, ਜਦੋਂ ਕਿ ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਵਿਆਹ ਪੁਰਬ ਸਬੰਧੀ ਕਥਾ ਵਿਚਾਰ ਕਰਨਗੇ । ਉਪਰੋਕਤ ਮੈਂਬਰਾਂ ਦੇ ਨਾਲ ਭਾਈ ਸੁੰਦਰ ਸਿੰਘ, ਗਗਨਦੀਪ ਸਿੰਘ ਗੱਗੀ, ਬਲਜਿੰਦਰ ਸਿੰਘ ਬੱਲੂ ਬਖਸ਼ੀ, ਗੁਰਸਿਮਰਨ ਸਿੰਘ ਗੁਜਰਾਲ, ਮਨਵਿੰਦਰ ਸਿੰਘ ਸੋਬਤੀ ਅਤੇ ਕਮਲਜੀਤ ਸਿੰਘ ਟੌਹੜਾ ਆਦਿ ਦੀਆਂ ਵੱਖ-ਵੱਖ ਪ੍ਬੰਧਕੀ ਕਮੇਟੀਆਂ ਦਾ ਗਠਨ ਕ ੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਨਸ਼ਿਆਂ ਖ਼ਿਲਾਫ਼ 11 ਕਿੱਲੋਮੀਟਰ ਮੈਰਾਥਨ ਦੌੜ ਲਗਾਈ ਅਗਲੀ ਖ਼ਬਰ ਡਿਜ਼ੀਟਲ ਸੰਭਾਲ ਦੇ ਖੇਤਰਾਂ ’ਚ ਨਵੀਆਂ ਸੰਭਾਵਨਾਵਾਂ ਪੈਦਾ ਹੋ ਰਹੀਆਂ - ਗਗਨ ਫਿਰਦੋਸੀ
Ad Position 24